ਫਿਲੌਰ: ਪਲਾਂ 'ਚ ਉੱਜੜਿਆ ਹੱਸਦਾ-ਵੱਸਦਾ ਘਰ, ਭਿਆਨਕ ਹਾਦਸੇ 'ਚ ਨਵੇਂ ਵਿਆਹੇ ਜੋੜੇ ਦੀ ਦਰਦਨਾਕ ਮੌਤ

Tuesday, Jul 06, 2021 - 04:24 PM (IST)

ਫਿਲੌਰ: ਪਲਾਂ 'ਚ ਉੱਜੜਿਆ ਹੱਸਦਾ-ਵੱਸਦਾ ਘਰ, ਭਿਆਨਕ ਹਾਦਸੇ 'ਚ ਨਵੇਂ ਵਿਆਹੇ ਜੋੜੇ ਦੀ ਦਰਦਨਾਕ ਮੌਤ

ਫਿਲੌਰ (ਭਾਖੜੀ)– ਸਕੂਟਰ ’ਤੇ ਜਾ ਰਹੇ ਨਵੇਂ ਵਿਆਹੇ ਜੋੜੇ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਦੁੱਖ਼ਦਾਇਕ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਹੱਥਾਂ ਤੋਂ ਵਿਆਹ ਦੀ ਮਹਿੰਦੀ ਦਾ ਰੰਗ ਹਾਲੇ ਫਿੱਕਾ ਵੀ ਨਹੀਂ ਪਿਆ ਸੀ ਕਿ ਨਵੇਂ ਵਿਆਹੇ ਪਤੀ-ਪਤਨੀ ਦੀ ਬੀਤੇ ਦਿਨ ਸੜਕ ਹਾਦਸੇ ’ਚ ਜਾਨ ਚਲੀ ਗਈ।

ਇਹ ਵੀ ਪੜ੍ਹੋ: ਜਲੰਧਰ: ਹਾਦਸੇ ਨੇ ਖੋਹੀਆਂ ਖੁਸ਼ੀਆਂ, ਪਿਓ ਦੀਆਂ ਅੱਖਾਂ ਸਾਹਮਣੇ ਇਕਲੌਤੇ ਪੁੱਤਰ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ

ਸਕੂਟਰ ਦੀ ਡਿੱਕੀ ਵਿਚ ਪਏ ਇਕ ਅਦਾਲਤੀ ਨੋਟਿਸ ਤੋਂ ਪੁਲਸ ਨੂੰ ਮ੍ਰਿਤਕਾਂ ਦੀ ਪਛਾਣ ਵਿਜੇ ਕੁਮਾਰ ਅਤੇ ਉਸ ਦੀ ਪਤਨੀ ਗੀਤਾ ਰਾਣੀ ਦੀ ਪਛਾਣ ਹੋਈ। ਦੋਵੇਂ ਲੁਧਿਆਣਾ ਦੇ ਰਹਿਣ ਵਾਲੇ ਨਿਕਲੇ।
ਉਕਤ ਦੋਵੇਂ ਪਤੀ-ਪਤਨੀ ਬੀਤੇ ਦਿਨ ਲੁਧਿਆਣਾ ਤੋਂ ਜਲੰਧਰ ਸਕੂਟਰ ’ਤੇ ਜਾ ਰਹੇ ਸਨ। ਜਿਉਂ ਹੀ ਉਹ ਸਥਾਨਕ ਸ਼ਹਿਰ ਦੇ ਨੇੜੇ ਪੁਲ ’ਤੇ ਪੁੱਜੇ ਤਾਂ ਪਿੱਛੋਂ ਆ ਰਿਹਾ ਕੋਈ ਵੱਡਾ ਵਾਹਨ ਕੁਚਲ ਕੇ ਨਿਕਲ ਗਿਆ, ਜਿਸ ਨਾਲ ਪਤੀ-ਪਤਨੀ ਦੀ ਮੌਕੇ ’ਤੇ ਮੌਤ ਹੋ ਗਈ। ਥਾਣੇਦਾਰ ਲਖਬੀਰ ਸਿੰਘ ਨੇ ਘਟਨਾ ਸਥਾਨ ’ਤੇ ਪੁੱਜ ਕੇ ਮ੍ਰਿਤਕ ਪਤੀ-ਪਤਨੀ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਕੁਚਲ ਕੇ ਜਾਣ ਵਾਲੇ ਵਾਹਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ ਕੋਰਟ ਕੰਪਲੈਕਸ ਦੇ ਬਾਹਰ 2 ਵਕੀਲਾਂ ’ਚ ਖੂਨੀ ਝੜਪ, ਔਰਤ ਦੇ ਪਾੜੇ ਕੱਪੜੇ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Shyna

Content Editor

Related News