ਜੀਜੇ ਦੇ ਆਏ ਫ਼ੋਨ ਨੇ ਨੌਜਵਾਨ ਦੇ ਉਡਾ''ਤੇ ਹੋਸ਼- ''ਹੈਲੋ ! ਤੇਰੀ ਭੈਣ ਨੇ...''

Sunday, Nov 24, 2024 - 05:58 AM (IST)

ਜੀਜੇ ਦੇ ਆਏ ਫ਼ੋਨ ਨੇ ਨੌਜਵਾਨ ਦੇ ਉਡਾ''ਤੇ ਹੋਸ਼- ''ਹੈਲੋ ! ਤੇਰੀ ਭੈਣ ਨੇ...''

ਫਿਰੋਜ਼ਪੁਰ/ਮਮਦੋਟ (ਕੁਮਾਰ, ਪਰਮਜੀਤ, ਖੁੱਲਰ, ਸ਼ਰਮਾ)– ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਦੇ ਸਿਰ ’ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਮਾਮਲੇ 'ਚ ਪੁਲਸ ਨੇ ਮ੍ਰਿਤਕਾ ਦੇ ਪਤੀ ਅਤੇ ਉਸ ਦੀ ਸੱਸ ਖਿਲਾਫ਼ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਮਦੋਟ ਦੇ ਐੱਸ.ਐੱਚ.ਓ. ਇੰਸਪੈਕਟਰ ਅਭਿਨਵ ਚੌਹਾਨ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰਜਿੰਦਰ ਸਿੰਘ ਪੁੱਤਰ ਬੰਤ ਸਿੰਘ ਵਾਸੀ ਪਿੰਡ ਕਨੀਆਂ ਕਲਾਂ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਦੱਸਿਆ ਹੈ ਕਿ 20 ਨਵੰਬਰ ਨੂੰ ਰਾਤ ਕਰੀਬ 8:30 ਵਜੇ ਉਸ ਨੂੰ ਉਸ ਦੀ ਭੈਣ ਮਨਜੀਤ ਕੌਰ ਦਾ ਫੋਨ ਆਇਆ ਕਿ ਉਸ ਦਾ ਪਤੀ ਬਿਨਾਂ ਕਿਸੇ ਕਾਰਨ ਉਸ ਨਾਲ ਲੜ ਰਿਹਾ ਹੈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਉਸ ਦੀ ਮਾਂ ਬਖਸ਼ੀਸ਼ ਕੌਰ ਵੀ ਆਪਣੇ ਮੁੰਡੇ ਦਾ ਸਾਥ ਦੇ ਰਹੀ ਹੈ।

ਇਹ ਵੀ ਪੜ੍ਹੋ- ਰਾਜਾ ਵੜਿੰਗ ਨੇ ਲਈ 3 ਸੀਟਾਂ 'ਤੇ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ, ਪਤਨੀ ਅੰਮ੍ਰਿਤਾ ਵੜਿੰਗ ਵੀ ਹੋ ਗਏ ਭਾਵੁਕ

ਸ਼ਿਕਾਇਤਕਰਤਾ ਅਨੁਸਾਰ 21 ਨਵੰਬਰ 2024 ਨੂੰ ਸ਼ਾਮ ਕਰੀਬ 4 ਵਜੇ ਉਸ ਨੂੰ ਉਸ ਦੇ ਜੀਜੇ ਸੁਖਵਿੰਦਰ ਸਿੰਘ ਦਾ ਫੋਨ ਆਇਆ, ਜਿਸ ਨੇ ਦੱਸਿਆ ਕਿ ਤੇਰੀ ਭੈਣ ਮਨਜੀਤ ਕੌਰ ਨੇ ਕੋਈ ਤਿੱਖੀ ਚੀਜ਼ ਆਪਣੇ ਸਿਰ ’ਚ ਮਾਰ ਲਈ ਹੈ, ਜਦ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਮਨਜੀਤ ਕੌਰ ਦੇ ਸਿਰ ’ਤੇ ਪੱਟੀ ਬੰਨ੍ਹੀ ਹੋਈ ਸੀ ਅਤੇ ਜਦੋਂ ਪੱਟੀ ਨੂੰ ਚੁੱਕ ਕੇ ਦੇਖਿਆ ਤਾਂ ਉਸ ਦੇ ਸਿਰ ’ਚ ਇਕ ਸੁਰਾਖ ਸੀ ਅਤੇ ਪਤਾ ਲੱਗਾ ਕਿ ਸ਼ਿਕਾਇਤਕਰਤਾ ਦੇ ਜੀਜੇ ਸੁਖਵਿੰਦਰ ਸਿੰਘ ਨੇ ਆਪਣੀ 32 ਬੋਰ ਦੀ ਲਾਇਸੈਂਸੀ ਰਿਵਾਲਵਰ ਨਾਲ ਮਨਜੀਤ ਕੌਰ ਦੇ ਸਿਰ ਦੇ ਪਿਛਲੇ ਪਾਸੇ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਸੁਖਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਅਤੇ ਉਸ ਦੀ ਮਾਤਾ ਬਖਸ਼ੀਸ਼ ਕੌਰ ਵਾਸੀ ਪਿੰਡ ਹਜ਼ਾਰਾ ਸਿੰਘ ਵਾਲਾ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਜ਼ਿਮਨੀ ਚੋਣਾਂ ਦੇ ਨਤੀਜਿਆਂ ਮਗਰੋਂ ਬੋਲੇ ਰਵਨੀਤ ਬਿੱਟੂ ; 'ਆਪਾਂ ਦੋਵੇਂ ਰੁੱਸ ਬੈਠੇ ਤਾਂ ਮਨਾਊ ਕੌਣ ਵੇ...''

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News