ਪੰਜਾਬੀਆਂ ਦੇ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ALERT ਜਾਰੀ
Thursday, Jan 09, 2025 - 05:43 PM (IST)
ਜਲੰਧਰ, ਵੈਬ ਡੈਸਕ : ਪੰਜਾਬ ਵਿੱਚ ਅੱਜ ਅਚਾਨਕ ਲੋਕਾਂ ਦੇ ਫੋਨ ਖੜਕਣ ਲੱਗੇ। ਬਹੁੱਤੇ ਪੰਜਾਬ ਵਾਸੀਆਂ ਦੇ ਫੋਨ 'ਤੇ ਅੱਜ ਮੈਸਜ ਆਏ। ਇਨ੍ਹਾਂ ਮੈਸਜਾਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਅਲਰਟ ਕੀਤਾ ਗਿਆ ਤੇ ਦੱਸਿਆ ਗਿਆ ਹੈ ਕਿ ਆਉਣ ਵਾਲੇ ਸਮੇਂ 24 ਘੰਟੀਆਂ ਦੌਰਾਨ ਲੋੜ ਪੈਣ ਜਾਂ ਜ਼ਰੂਰੀ ਹੋਣ 'ਤੇ ਹੀ ਘਰੋਂ ਬਾਹਰ ਨਿਕਲੋ।
NDMAEW ਭਾਵ National Disaster Management Authority (ਨੈਸ਼ਨਲ ਡਿਜ਼ਾਸਟਰ ਮੈਨੇਜ਼ਮੈਂਟ ਅਥਾਰਿਟੀ) ਵਲੋਂ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਹਵਾਲੇ ਨਾਲ ਭੇਜੇ ਗਏ ਇਨ੍ਹਾਂ ਮੈਸਜ਼ 'ਚ ਸਾਫ ਤੌਰ ਉੱਤੇ ਲਿਖਿਆ ਗਿਆ ਹੈ ਕਿ 'ਅਗਲੇ 24 ਘੰਟਿਆਂ ਵਿੱਚ ਫਰੀਦਕੋਟ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਥਾਵਾਂ 'ਤੇ ਸੀਤ ਲਹਿਰ ਦੇ ਆਉਣ ਦੀ ਸੰਭਾਵਨਾ ਹੈ। ਬਾਹਰੀ ਗਤੀਵਿਧੀਆਂ ਤੋਂ ਬਚੋ ਜਾਂ ਸੀਮਤ ਕਰੋ। ਕੋਈ ਵੀ ਐਮਰਜੈਂਸੀ ਲਈ ਡਾਇਲ 112 ਪੰਜਾਬ ---SDMA'
ਇਸ ਮੈਸਜ ਰਾਹੀਂ ਇਹ ਤਾਂ ਸਾਫ ਹੈ ਕਿ ਆਉਣ ਵਾਲੇ 24 ਘੰਟਿਆਂ ਦੌਰਾਨ ਪੰਜਾਬ ਦੇ ਇਨ੍ਹਾਂ 7 ਜ਼ਿਲਿਆਂ ਅੰਦਰ ਮੌਸਮ ਖਰਾਬ ਹੋ ਸਕਦਾ ਹੈ। ਦੂਜੇ ਪਾਸੇ ਮੌਸਮ ਵਿਭਾਗ ਦੀ ਚਿਤਾਵਨੀ ਮੁਤਾਬਕ ਅੱਜ ਰਾਤ ਤੋਂ ਪੰਜਾਬ ਦੇ ਮੌਸਮ 'ਤੇ ਪੱਛਮੀ ਪ੍ਰਭਾਅ ਸ਼ੁਰੂ ਹੋ ਜਾਵੇਗਾ, ਜਿਸ ਮਗਰੋਂ ਸੂਬੇ ਵਿਚ ਵੱਖ-ਵੱਖ ਥਾਵਾਂ 'ਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਕਈ ਥਾਵਾਂ 'ਤੇ 12 ਜਨਵਰੀ ਤਕ ਬਾਰਿਸ਼ ਹੋ ਸਕਦੀ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਮੌਸਮ ਵਿਭਾਗ ਨੇ ਵੀ ਪਹਿਲਾਂ ਤੋਂ ਹੀ ਅਗਲੇ 24 ਤੋਂ 48 ਘੰਟਿਆਂ ਵਿੱਚ ਦਿੱਲੀ ਐਨਸੀਆਰ ਸਮੇਤ ਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਵਿੱਚ 10 ਤੋਂ 12 ਜਨਵਰੀ ਦਰਮਿਆਨ ਇੱਕ ਨਵੀਂ ਪੱਛਮੀ ਗੜਬੜੀ ਬਣ ਰਹੀ ਹੈ। ਇਸ ਕਾਰਨ 10 ਅਤੇ 11 ਤਰੀਕ ਨੂੰ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਦੱਖਣੀ ਭਾਰਤ ‘ਚ ਵੀ 12 ਜਨਵਰੀ ਤੋਂ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਨਾਲ-ਨਾਲ ਕੇਰਲ ‘ਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।