ਇਲਾਜ ਸਹੀ ਨਾ ਹੋਣ ਦਾ ਦੋਸ਼ ਲਾ ਕੇ ਪਰਿਵਾਰਕ ਮੈਂਬਰਾਂ ਦੀਆਂ ਫ਼ੋਟੋਆਂ ਨਾਲ ਛੇੜਛਾੜ, ਕੀਤੀਆਂ ਵਾਇਰਲ
Sunday, Jul 20, 2025 - 01:08 PM (IST)

ਤਰਨਤਾਰਨ (ਰਮਨ)-ਇਲਾਜ ਸਹੀ ਨਾ ਹੋਣ ਦਾ ਦੋਸ਼ ਲਾਉਂਦੇ ਹੋਏ ਵਿਅਕਤੀ ਵੱਲੋਂ ਆਯੁਰਵੈਦਿਕ ਦਵਾਖਾਨਾ ਮਾਲਕ ਦੇ ਪਰਿਵਾਰਕ ਮੈਂਬਰਾਂ ਦੀਆਂ ਵੱਖ-ਵੱਖ ਫੋਟੋਆਂ ਨਾਲ ਛੇੜਛਾੜ ਕਰ ਕੇ ਅਸ਼ਲੀਲ ਹਾਲਤ ’ਚ ਪੇਸ਼ ਕਰਦੇ ਹੋਏ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਸ ਵੱਲੋਂ ਇਕ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਦੇਹ ਵਪਾਰ ਦਾ ਧੰਦਾ ਚਲਾਉਣ ਵਾਲਿਆਂ 'ਤੇ ਪੁਲਸ ਦੀ ਵੱਡੀ ਕਾਰਵਾਈ, 5 ਔਰਤਾਂ ਤੇ ਹੋਟਲ ਮਾਲਕ ਗ੍ਰਿਫ਼ਤਾਰ
ਜਗਦੀਪ ਸਿੰਘ ਪੁੱਤਰ ਜਗਜੀਵਨ ਸਿੰਘ ਵਾਸੀ ਪਿੰਡ ਚੂਸਲੇਵੜ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਆਯੁਰਵੈਦਿਕ ਦਵਾਖਾਨੇ ਦਾ ਕੰਮ ਕਰਦਾ ਹੈ। ਬੀਤੀ 10 ਜੁਲਾਈ ਨੂੰ ਉਸ ਦੀ ਦੁਕਾਨ ’ਤੇ ਕੰਮ ਕਰਦੇ ਅਰਸ਼ਦੀਪ ਸਿੰਘ ਦੇ ਮੋਬਾਈਲ ’ਤੇ ਇਕ ਅਣਪਛਾਤੇ ਵਿਅਕਤੀ ਨੇ ਫੋਨ ਕਰਦੇ ਹੋਏ ਧਮਕੀ ਦਿੱਤੀ ਕਿ ਮੇਰੇ ਭਰਾ ਨੇ ਤੁਹਾਡੇ ਕੋਲੋਂ ਦਵਾਈ ਖਾਧੀ ਸੀ ਜਿਸ ਕਾਰਨ ਉਸ ਦਾ ਲੀਵਰ ਫੇਲ ਹੋ ਗਿਆ ਹੈ। ਇਸ ਵਿਅਕਤੀ ਵੱਲੋਂ ਫੋਨ ਕਰਦੇ ਹੋਏ ਪੈਸਿਆਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਗਈ, ਜਿਸ ਤੋਂ ਕੁਝ ਸਮੇਂ ਬਾਅਦ ਇਸ ਵਿਅਕਤੀ ਵੱਲੋਂ ਜਗਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਦੀਆਂ ਵੱਖ-ਵੱਖ ਫ਼ੋਟੋਆਂ ਨਾਲ ਛੇੜਛਾੜ ਕਰਦੇ ਹੋਏ ਉਨ੍ਹਾਂ ਨੂੰ ਸੋਸ਼ਲ ਮੀਡੀਆ ਉੱਪਰ ਵਾਇਰਲ ਕਰ ਦਿੱਤਾ ਗਿਆ, ਜੋ ਉਸ ਦੇ ਦੋਸਤਾਂ ਨੇ ਸਾਨੂੰ ਭੇਜਦੇ ਹੋਏ ਵਿਖਾਈਆਂ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਲਈ ਵੱਡਾ ਤੋਹਫ਼ਾ
ਮੁਲਜ਼ਮ ਵੱਲੋਂ ਪਿਸਤੌਲ ਦੀਆਂ ਫੋਟੋਆਂ ਪਾ ਕੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੱਟੀ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ, ਜਿਸ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਮੁੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਹੁਣ Holiday ਵਾਲੇ ਦਿਨ ਵੀ ਕਰਨਾ ਪਵੇਗਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8