ਸਰਪੰਚ ਕਤਲ ਕਾਂਡ ਮਾਮਲੇ 'ਚ ਮੁੱਖ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ, ਸੂਚਨਾ ਦੇਣ ਵਾਲੇ ਲਈ ਰੱਖਿਆ ਇਨਾਮ
Thursday, Feb 26, 2026 - 04:08 PM (IST)
ਤਰਨਤਾਰਨ (ਰਮਨ)- ਤਰਨਤਾਰਨ ਪੁਲਸ ਨੇ ਸਰਪੰਚ ਹਰਬਿੰਦਰ ਸਿੰਘ ਕਤਲ ਕਾਂਡ 'ਚ ਵੱਡੀ ਕਾਰਵਾਈ ਕਰਦਿਆਂ 2 ਮੁੱਖ ਸ਼ੂਟਰਾਂ ਦੇ ਸਕੈਚ ਅਤੇ ਤਸਵੀਰਾਂ ਜਾਰੀ ਕੀਤੀਆਂ ਹਨ। ਇਨ੍ਹਾਂ ਦੀ ਪਹਿਚਾਣ ਮਨਪ੍ਰੀਤ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਵਰਪਾਲ ਥਾਣਾ ਅੰਮ੍ਰਿਤਸਰ ਅਤੇ ਗੁਰਦੇਵ ਸਿੰਘ ਉਰਫ਼ ਹਰਦੇਵ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ। ਐਸਐਸਪੀ ਨੇ ਕਿਹਾ ਕਿ ਇਨ੍ਹਾਂ ਬਾਰੇ ਸੂਚਨਾ ਦੇਣ ਵਾਲੇ ਨੂੰ ਪੰਜਾਬ ਪੁਲਸ ਵੱਲੋਂ ਵਾਜਿਬ ਇਨਾਮ ਦਿੱਤਾ ਜਾਵੇਗਾ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਬਾਕੀ ਲੋੜੀਂਦੇ ਮੁਲਜ਼ਮਾਂ ਦੀ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- 'ਸਰ ਜੀ ਤੁਰਿਆ ਨ੍ਹੀ ਜਾਂਦਾ, ਦਰਦ ਹੋ ਰਹੀ..."! ਚੂੜੇ ਵਾਲੀ ਦੇ ਸਿਰ 'ਚ ਗੋਲੀ ਮਾਰਨ ਵਾਲਾ ਪੁਲਸ ਨੂੰ ਪਾ ਰਿਹਾ ਦੁਹਾਈ
ਜਾਣਕਾਰੀ ਮੁਤਾਬਕ ਇਨ੍ਹਾਂ ਸ਼ੂਟਰਾਂ ਦਾ ਪ੍ਰਬੰਧ ਕਰਨ ਅਤੇ ਉਨ੍ਹਾਂ ਨੂੰ ਆਰਥਿਕ ਮਦਦ ਪਹੁੰਚਾਉਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਹਿਚਾਣ ਸੁਖਬੀਰ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਜਹਾਂਗੀਰ ਵਜੋਂ ਹੋਈ ਹੈ। ਪੁਲਸ ਮੁਤਾਬਕ ਸੁਖਬੀਰ ਸਿੰਘ ਦੁਬਈ ਭੱਜਣ ਦੀ ਤਿਆਰੀ 'ਚ ਸੀ। ਉਸ ਨੂੰ ਅਮ੍ਰਿਤਸਰ ਹਵਾਈ ਅੱਡੇ ਤੋਂ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਦੁਬਈ ਲਈ ਰਵਾਨਾ ਹੋਣ ਵਾਲੀ ਫਲਾਈਟ ‘ਚ ਸਵਾਰ ਹੋਣ ਜਾ ਰਿਹਾ ਸੀ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਫਲਾਈਟ ਰੁਕਵਾ ਕੇ ਉਸ ਨੂੰ ਕਾਬੂ ਕੀਤਾ।
ਇਹ ਵੀ ਪੜ੍ਹੋ- ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ
ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਵਿਦੇਸ਼ ਤੋਂ ਲਗਭਗ 2 ਲੱਖ ਰੁਪਏ ਦੀ ਰਕਮ ਟ੍ਰਾਂਸਫਰ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਦੇ ਵਿਦੇਸ਼ ਬੈਠੇ ਗੈਂਗਸਟਰ ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ ਨਾਲ ਸਿੱਧੇ ਸਬੰਧ ਸਨ। ਪੁਲਸ ਅਨੁਸਾਰ, ਸਰਪੰਚ ਕਤਲ ਲਈ ਤਿਆਰ ਕੀਤੇ ਗਏ ਬਦਮਾਸ਼ਾਂ ਦੇ ਖਾਤਿਆਂ ਵਿੱਚ ਥੋੜ੍ਹੀ-ਥੋੜ੍ਹੀ ਰਕਮ ਜਮ੍ਹਾਂ ਕਰਵਾਈ ਗਈ ਸੀ। ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੁਖਬੀਰ ਸਿੰਘ ਵੱਲੋਂ ਹੁਣ ਤੱਕ ਕਰੀਬ 2 ਲੱਖ ਰੁਪਏ ਦੀ ਲੈਣ-ਦੇਣ ਕੀਤੀ ਗਈ ਹੈ ਅਤੇ ਮਾਮਲੇ ਦੀ ਹੋਰ ਗਹਿਰਾਈ ਨਾਲ ਜਾਂਚ ਜਾਰੀ ਹੈ। ਪੁਲਸ ਹੁਣ ਤੱਕ ਇਸ ਕਤਲ ਕੇਸ ਵਿੱਚ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਉਨ੍ਹਾਂ ਕੋਲੋਂ 4 ਪਿਸਤੌਲ ਅਤੇ 2 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- SGPC ਵੱਲੋਂ ਦਫਤਰਾਂ 'ਚ ਪੈਂਟ-ਸ਼ਰਟ 'ਤੇ ਪਾਬੰਦੀ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
