ਬਠਿੰਡਾ ’ਚ ਢਾਬਾ ਮਾਲਕ ਦੇ ਕਾਤਲਾਂ ਦੀਆਂ ਤਸਵੀਰਾਂ ਜਾਰੀ, ਸੂਹ ਦੇਣ ਵਾਲੇ ਨੂੰ ਮਿਲੇਗਾ ਇਨਾਮ

Sunday, Oct 29, 2023 - 07:28 PM (IST)

ਬਠਿੰਡਾ ’ਚ ਢਾਬਾ ਮਾਲਕ ਦੇ ਕਾਤਲਾਂ ਦੀਆਂ ਤਸਵੀਰਾਂ ਜਾਰੀ, ਸੂਹ ਦੇਣ ਵਾਲੇ ਨੂੰ ਮਿਲੇਗਾ ਇਨਾਮ

ਬਠਿੰਡਾ (ਵਿਜੇ) : ਬਠਿੰਡਾ ਦੇ ਮਾਲ ਰੋਡ ਮਾਰਕਿਟ ਐਸੋਸੀਏਸ਼ਨ ਦੇ ਪ੍ਰਧਾਨ ਤੇ ਹਰਮਨ ਕੁਲਚਾ ਢਾਬੇ ਦੇ ਮਾਲਕ ਹਰਜਿੰਦਰ ਸਿੰਘ ਜੌਹਲ ਦਾ ਸ਼ਨੀਵਾਰ ਸ਼ਾਮ 5:30 ਵਜੇ ਗੋਲੀਆਂ ਮਾਰ ਕੇ ਕਤਲ ਦਿੱਤਾ ਗਿਆ ਸੀ। ਇਸ ਦੇ ਵਿਰੋਧ ਵਿਚ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਬੰਦ ਹਨ। ਪੁਲਸ ਨੇ ਦੋਵਾਂ ਬਦਮਾਸ਼ਾਂ ਨੂੰ ਫੜਨ ਲਈ ਦੋਵਾਂ ਦੀਆਂ ਤਸਵੀਰਾਂ ਜਾਰੀ ਕੀਤਾਂ ਹਨ। ਪੁਲਸ ਨੇ ਦੋਵਾਂ ਕਾਤਲਾਂ ਦੀ ਸੂਚਨਾ ਦੇਣ ਵਾਲੇ ਨੂੰ ਦੋ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਹ ਵੀ ਆਖਿਆ ਗਿਆ ਹੈ ਕਿ ਕਾਤਲਾਂ ਦੀ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਇਹ ਵੀ ਪੜ੍ਹੋ : ਸਟੰਟ ਕਰਦਿਆਂ ਆਪਣੇ ਹੀ ਟਰੈਕਟਰ ਹੇਠ ਆਇਆ ਸਟੰਟਮੈਨ ਸੁਖਮਨਦੀਪ ਠੱਠਾ, ਦੇਖੋ ਰੌਂਗਟੇ ਖੜ੍ਹੇ ਕਰਦੀ ਵੀਡੀਓ

ਵਾਰਦਾਤ ਦੀ ਸੀ. ਸੀ. ਟੀ. ਵੀ. ਫੂਟੇਜ ਵੀ ਆਈ ਸਾਹਮਣੇ

ਇਸ ਕਤਲ ਕਾਂਡ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿਚ ਸਾਫ ਨਜ਼ਰ ਆ ਰਿਹਾ ਹੈ ਕਿ ਕਿਵੇਂ ਆਪਣੇ ਢਾਬੇ ਦੇ ਬਾਹਰ ਬੇਫਿਕਰ ਹੋ ਕੇ ਬੈਠੇ ਹਰਜਿੰਦਰ ਸਿੰਘ ਜੌਹਲ ’ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਜਾਂਦੀਆਂ ਹਨ। ਦੇਖਦੇ ਹੀ ਦੇਖਦੇ ਜੌਹਰ ਬੇਸੁੱਧ ਹੋ ਜਾਂਦੇ ਹਨ। ਦੂਜੇ ਪਾਸੇ ਵਾਰਦਾਤ ਤੋਂ ਬਾਅਦ ਮੌਕੇ ’ਤੇ ਪਹੁੰਚੇ ਐੱਸ.ਪੀ. ਸਿਟੀ ਨਰਿੰਦਰ ਸਿੰਘ, ਸੀ. ਆਈ. ਏ. ਇੰਚਾਰਜ ਇੰਸਪੈਕਟਰ ਕੋਤਵਾਲੀ ਪਰਮਿੰਦਰ ਸਿੰਘ ਨੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ’ਤੇ ਪੁਲਸ ਨੂੰ ਰਿਵਾਲਵਰ ’ਚੋਂ ਚੱਲੀਆਂ ਗੋਲੀਆਂ ਦੇ ਖੋਲ ਮਿਲੇ ਹਨ। ਫਿਲਹਾਲ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਪਤੀ-ਪਤਨੀ ਦੀ ਦਰਦਨਾਕ ਮੌਤ, ਮੁਸ਼ੱਕਤ ਨਾਲ ਬਾਹਰ ਕੱਢੀਆਂ ਲਾਸ਼ਾਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News