ਫੂਲੇ ਭਾਰਤੀ ਲੋਕ ਪਾਰਟੀ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਮੱਤੇਵਾਲ ਦੀ ਕੋਰੋਨਾ ਨਾਲ ਮੌਤ

06/10/2021 1:34:04 PM

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)- ਪੱਛੜੀਆ ਸ਼੍ਰੇਣੀਆਂ ਦੀ ਭਲਾਈ ਹਿੱਤ ਪੰਜਾਬ ਵਿੱਚ ਆਵਾਜ਼ ਬੁਲੰਦ ਕਰਨ ਵਾਲੇ ਫੂਲੇ ਭਾਰਤੀ ਲੋਕ ਪਾਰਟੀ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਮੱਤੇਵਾਲ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ। ਮਨਜੀਤ ਸਿੰਘ ਮੱਤੇਵਾਲ ਕੁਝ ਦਿਨਾਂ ਤੋਂ ਕੋਰੋਨਾ ਬੀਮਾਰੀ ਨਾਲ ਪੀੜਤ ਸਨ ਅਤੇ ਅੱਜ ਇਲਾਜ ਦੌਰਾਨ ਜ਼ਿੰਦਗੀ ਦੀ ਜੰਗ ਹਾਰ ਗਏ। ਸ੍ਰੀ ਮੱਤੇਵਾਲ ਪਿਛਲੇ ਕੁਝ ਸਾਲਾਂ ਤੋਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿੱਚ ਹੀ ਰਹਿੰਦੇ ਸਨ ਅਤੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਸਨ। 

ਇਹ ਵੀ ਪੜ੍ਹੋ: ਜਲੰਧਰ: ਗੈਂਗਰੇਪ ਮਾਮਲੇ 'ਚ ਖੁੱਲ੍ਹੀਆਂ ਹੈਰਾਨੀਜਨਕ ਪਰਤਾਂ, ਕੋਰੋਨਾ ਕਾਲ ’ਚ ਆਸ਼ੀਸ਼ ਨੇ ‘ਗੰਦੇ ਧੰਦੇ’ ਦੀ ਇੰਝ ਵਧਾਈ ਕਮਾਈ

ਪ੍ਰਾਪਤ ਜਾਣਕਾਰੀ ਅਨੁਸਾਰ ਕੋਰੋਨਾ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਆਖਰੀ ਸਾਹ ਲਏ। ਉਨ੍ਹਾਂ ਦੇ ਇਸ ਤਰ੍ਹਾਂ ਫਾਨੀ ਸੰਸਾਰ ਤੋਂ ਚਲੇ ਜਾਣ ਉਤੇ ਦੇਸ਼-ਵਿਦੇਸ਼ 'ਚ ਵਸਦੇ ਉਨ੍ਹਾਂ ਨੂੰ ਚਾਹੁਣ ਵਾਲਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀ, ਕਾਂਗਰਸ ਪੰਜਾਬ ’ਚ ਜਾਟ, ਹਿੰਦੂ ਤੇ ਦਲਿਤ ’ਚ ਸੰਤੁਲਨ ਬਣਾ ਕੇ ਚੱਲੇਗੀ

ਇਸ ਮੌਕੇ ਅਰਜੁਨ ਐਵਾਰਡੀ ਅਤੇ ਸੀਨੀਅਰ 'ਆਪ' ਆਗੂ ਸੱਜਣ ਸਿੰਘ ਚੀਮਾ, ਸ਼ਹੀਦ ਊਧਮ ਸਿੰਘ ਚੈਰੀਟੇਬਲ ਟਰੱਸਟ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਪ੍ਰੋ ਚਰਨ ਸਿੰਘ, ਇੰਜ ਸਵਰਨ ਸਿੰਘ ਮੈਂਬਰ ਪੀ. ਏ. ਸੀ. ਸ਼੍ਰੋਮਣੀ ਅਕਾਲੀ ਦਲ, ਗੁਰਦੁਆਰਾ ਸਿੰਘ ਸਭਾ ਸਾਹਿਬ ਮੁਹੱਲਾ ਸਿੱਖਾਂ ਦੇ ਪ੍ਰਧਾਨ ਦਰਸ਼ਨ ਸਿੰਘ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਖੁਰਾਣਾ, ਗੁਰਦੁਆਰਾ ਬੇਬੇ ਨਾਨਕੀ ਜੀ ਦੇ ਮੈਨੇਜਰ ਗੁਰਦਿਆਲ ਸਿੰਘ, ਭਗਤ ਨਾਮਦੇਵ ਸਭਾ ਸੁਲਤਾਨਪੁਰ ਲੋਧੀ, ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਡਾਕਟਰ ਸਵਰਨ ਸਿੰਘ,ਮਾਸਟਰ ਚਰਨ ਸਿੰਘ ਹੈਬਤਪੁਰ, ਸੁੱਚਾ ਸਿੰਘ ਮਿਰਜ਼ਾਪੁਰ, ਗੁਰਵਿੰਦਰ ਸਿੰਘ ਬੋਪਾਰਾਏ, ਐਡਵੋਕੇਟ ਰਜਿੰਦਰ ਸਿੰਘ ਰਾਣਾ ਵੱਖ-ਵੱਖ ਪਾਰਟੀਆਂ ਅਤੇ ਸੰਸਥਾਵਾਂ ਵੱਲੋਂ ਦੁੱਖ ਦਾ ਪ੍ਰਗਟਾਵਾਂ ਕੀਤਾ ਗਿਆ। ਦੱਸਣਯੋਗ ਹੈ ਕਿ ਉਨ੍ਹਾਂ ਦਾ ਜੱਦੀ ਪਿੰਡ ਮੱਤੇਵਾਲ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੈ , ਜਿੱਥੇ ਵੀ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ:  ਜਲੰਧਰ: ਮੁੜ ਚਰਚਾ 'ਚ ਟਿੰਕੂ ਕਤਲ ਦਾ ਮਾਮਲਾ, ਪਰਿਵਾਰ ਨੇ ਪੁਲਸ ਕਮਿਸ਼ਨਰ ਅੱਗੇ ਰੱਖੀ ਇਹ ਮੰਗ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

shivani attri

This news is Content Editor shivani attri