ਨਕੋਦਰ: ਪ੍ਰੇਮ ਜਾਲ ''ਚ ਫਸਾ ਕੇ ਕੁੜੀ ਨਾਲ ਬਣਾਏ ਸਰੀਰਕ ਸੰਬੰਧ, ਜਦ ਵਿਆਹ ਲਈ ਕਿਹਾ ਤਾਂ ਕੀਤਾ ਇਹ ਕਾਰਾ

Thursday, Nov 17, 2022 - 06:42 PM (IST)

ਨਕੋਦਰ: ਪ੍ਰੇਮ ਜਾਲ ''ਚ ਫਸਾ ਕੇ ਕੁੜੀ ਨਾਲ ਬਣਾਏ ਸਰੀਰਕ ਸੰਬੰਧ, ਜਦ ਵਿਆਹ ਲਈ ਕਿਹਾ ਤਾਂ ਕੀਤਾ ਇਹ ਕਾਰਾ

ਨਕੋਦਰ (ਪਾਲੀ)- ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਦੋਸ਼ ’ਚ ਸਦਰ ਪੁਲਸ ਨੇ ਲੜਕੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਦਰ ਥਾਣਾ ਮੁਖੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਨਜ਼ਦੀਕੀ ਪਿੰਡ ਦੀ ਰਹਿਣ ਵਾਲੀ ਇਕ ਕੁੜੀ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੇ ਮਾਤਾ-ਪਿਤਾ ਦੀ ਕਰੀਬ 10 ਸਾਲ ਪਹਿਲਾਂ ਮੌਤ ਹੋ ਗਈ ਸੀ। ਉਸ ਨੇ 12ਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ ਅਤੇ ਇਕ ਬਿਊਟੀ ਪਾਰਲਰ ਅਤੇ ਬੁਟੀਕ ’ਚ ਕੰਮ ਕਰਦੀ ਹੈ। ਉਹ ਘਰ ’ਚ ਇਕੱਲੀ ਰਹਿੰਦੀ ਸੀ।

ਇਹ ਵੀ ਪੜ੍ਹੋ : ਜਲੰਧਰ ਰੇਲਵੇ ਸਟੇਸ਼ਨ ਤੋਂ ਲਾਸ਼ ਮਿਲਣ ਦਾ ਮਾਮਲਾ, ਹੁਣ ਕਾਤਲ ਦੀ ਭੈਣ ਦੇ ਪ੍ਰੇਮ ਸੰਬੰਧਾਂ ਨੂੰ ਲੈ ਕੇ ਸਾਹਮਣੇ ਆਈ ਇਹ ਗੱਲ

ਉਸ ਦੀ ਕਰਿਆਨੇ ਦੀ ਦੁਕਾਨ ’ਤੇ ਕੰਮ ਕਰਨ ਵਾਲੇ ਲੜਕੇ ਸਾਬੀ ਸਹੋਤਾ ਨਾਲ ਦੋਸਤੀ ਹੋ ਗਈ ਅਤੇ ਦੋਸਤੀ ਹੌਲੀ-ਹੌਲੀ ਪਿਆਰ ’ਚ ਬਦਲ ਗਈ। ਸਾਬੀ ਸਹੋਤਾ ਨੇ ਉਸ ਨਾਲ ਵਿਆਹ ਕਰਨ ਦਾ ਫ਼ੈਸਲਾ ਕੀਤਾ, ਜਿਸ ਬਾਰੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਪਤਾ ਲੱਗ ਗਿਆ। ਉਹ ਉਸ ਨਾਲ ਆਪਣੇ ਘਰ ਲਿਜਾ ਕੇ ਸਰੀਰਕ ਸੰਬੰਧ ਬਣਾਉਂਦਾ ਰਿਹਾ ਅਤੇ ਉਸ ਨੇ ਉਸ ਦੀ ਭੈਣ ਦੇ ਵਿਆਹ ਲਈ ਪੈਸੇ ਦੀ ਮਦਦ ਵੀ ਕੀਤੀ ਸੀ। ਕਰੀਬ 1 ਮਹੀਨਾ ਪਹਿਲਾਂ ਉਸ ਦਾ ਮਾਮਾ ਵਿਆਹ ਦੀ ਗੱਲ ਕਰਨ ਲਈ ਸਾਬੀ ਸਹੋਤਾ ਦੇ ਘਰ ਗਿਆ ਸੀ, ਜਿੱਥੇ ਪਰਿਵਾਰ ਦੀ ਹਾਜ਼ਰੀ ’ਚ ਸਾਬੀ ਸਹੋਤਾ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਤੋਂ ਸਾਫ਼ ਕਰ ਦਿੱਤਾ। ਪੁਲਸ ਨੇ ਜਾਂਚ ਉਪਰੰਤ ਸਾਬੀ ਸਹੋਤਾ ਵਾਸੀ ਮੁਹੱਲਾ ਬਗਿਆੜਪੁਰਾ ਨਕੋਦਰ ਖ਼ਿਲਾਫ਼ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : 8 ਸਾਲਾ ਬੱਚੀ ਦੇ ਹੌਂਸਲੇ ਨੂੰ ਸਲਾਮ, ਸਾਈਕਲ ’ਤੇ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਦਾ ਸਫ਼ਰ ਕੀਤਾ ਸ਼ੁਰੂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


author

shivani attri

Content Editor

Related News