ਵਿਧਵਾ ਨੂੰ ਵਿਆਹ ਦਾ ਝਾਂਸਾ ਦੇ ਕੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਸੱਚਾਈ ਜਾਣ ਉੱਡੇ ਹੋਸ਼

Monday, Apr 08, 2024 - 06:37 PM (IST)

ਵਿਧਵਾ ਨੂੰ ਵਿਆਹ ਦਾ ਝਾਂਸਾ ਦੇ ਕੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਸੱਚਾਈ ਜਾਣ ਉੱਡੇ ਹੋਸ਼

ਨੂਰਪੁਰਬੇਦੀ (ਸੰਜੀਵ ਭੰਡਾਰੀ)-ਨੂਰਪੁਰਬੇਦੀ ਖੇਤਰ ਦੇ ਇਕ ਪਿੰਡ ਨਾਲ ਸਬੰਧਤ ਵਿਧਵਾ ਔਰਤ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸੰਬੰਧ ਬਣਾਉਣ ਵਾਲੇ ਕਥਿਤ ਮੁਲਜ਼ਮ ਖ਼ਿਲਾਫ਼ ਥਾਣਾ ਨੂਰਪੁਰਬੇਦੀ ਅਧੀਨ ਪੈਂਦੀ ਚੌਂਕੀ ਹਰੀਪੁਰ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਬੀ. ਐੱਸ. ਨਗਰ ਜ਼ਿਲ੍ਹੇ ਦੇ ਇਕ ਪਿੰਡ ਨਾਲ ਸਬੰਧਤ ਵਿਧਵਾ ਔਰਤ ਜੋ ਹਾਲ ਹੀ ’ਚ ਨੂਰਪੁਰਬੇਦੀ ਖੇਤਰ ਦੇ ਇਕ ਪਿੰਡ ’ਚ ਆਪਣੇ 3 ਬੱਚਿਆਂ ਨਾਲ ਰਹਿ ਰਹੀ ਸੀ, ਨੇ ਉਕਤ ਮਾਮਲੇ ਸਬੰਧੀ ਸਖੀ ਵਨ ਸਟੋਪ ਸੈਂਟਰ ਰੂਪਨਗਰ ਵਿਖੇ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਡੀ. ਐੱਸ. ਪੀ. (ਸੀ. ਏ. ਡਬਲਿਊ) ਵੱਲੋਂ ਪੜਤਾਲ ਕੀਤੇ ਜਾਣ ਉਪਰੰਤ ਸਥਾਨਕ ਪੁਲਸ ਨੇ ਉਕਤ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ 34 ਸਾਲਾ ਵਿਧਵਾ ਔਰਤ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ ਅਤੇ ਹੁਣ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੇ 3 ਬੱਚਿਆਂ ਸਮੇਤ ਰਹਿ ਕੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨ ’ਚ ਲੱਗੀ ਹੋਈ ਹੈ। ਇਸ ਦੌਰਾਨ ਉਸ ਦੀ ਮੁਲਾਕਾਤ ਸ੍ਰੀ ਅਨੰਦਪੁਰ ਸਾਹਿਬ ਦੇ ਲਾਗਲੇ ਪਿੰਡ ਦੀ ਇਕ ਔਰਤ ਨਾਲ ਹੋਈ ਅਤੇ ਜਿਸ ਨੇ ਕਿਹਾ ਕਿ ਉਸ ਦੇ ਨੂਰਪੁਰਬੇਦੀ ਖੇਤਰ ਨਾਲ ਸਬੰਧਤ ਪਿੰਡ ਦਾ ਹੀ ਇਕ ਲੜਕਾ ਹੈ, ਜਿਸ ਨਾਲ ਉਹ ਵਿਆਹ ਕਰਵਾ ਲਵੇ। ਅਜਿਹਾ ਕਰਨ ਨਾਲ ਉਸ ਨੂੰ ਅਤੇ ਉਸ ਦੇ ਬੱਚਿਆਂ ਨੂੰ ਵੀ ਸਹਾਰਾ ਮਿਲ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ

ਇਸ ਤੋਂ ਬਾਅਦ ਵਿਧਵਾ ਔਰਤ ਉਕਤ ਵਿਅਕਤੀ ਨਾਲ ਚਲੀ ਗਈ ਅਤੇ ਜਿਸ ਨੂੰ ਵਿਆਹ ਕਰਵਾਉਣ ਲਈ ਕਹਿੰਦੀ ਰਹੀ। ਮਗਰ ਉਕਤ ਵਿਅਕਤੀ ਨੇ ਵਿਧਵਾ ਔਰਤ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾ ਸਿਰਫ਼ ਗਲਤ ਕੰਮ ਹੀ ਕੀਤਾ ਸਗੋਂ ਉਸ ਦੀ ਕੁੱਟਮਾਰ ਵੀ ਕੀਤੀ। ਸਥਾਨਕ ਪੁਲਸ ਨੇ ਉਕਤ ਪੜਤਾਲ ਤੋਂ ਬਾਅਦ ਕਥਿਤ ਮੁਲਜ਼ਮ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 376 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਚੌਂਕੀ ਹਰੀਪੁਰ ਦੇ ਇੰਚਾਰਜ ਏ. ਐੱਸ. ਆਈ. ਸੋਹਣ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਸ ਨੂੰ ਮਾਨਯੋਗ ਜੱਜ ਨੇ 8 ਅਪ੍ਰੈਲ ਤੱਕ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਭੇਜਣ ਦਾ ਆਦੇਸ਼ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ ਵਿਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News