ਪਿਕਅੱਪ ਗੱਡੀ ਨਾਲ ਹੋਈ ਜ਼ਬਰਦਸਤ ਟੱਕਰ 'ਚ ਕਾਰ ਦੇ ਉੱਡੇ ਪਰਖੱਚੇ

Saturday, Nov 12, 2022 - 01:00 AM (IST)

ਪਿਕਅੱਪ ਗੱਡੀ ਨਾਲ ਹੋਈ ਜ਼ਬਰਦਸਤ ਟੱਕਰ 'ਚ ਕਾਰ ਦੇ ਉੱਡੇ ਪਰਖੱਚੇ

ਕਪੂਰਥਲਾ (ਚੰਦਰ ਮੜੀਆ) : ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਮਾਰਗ 'ਤੇ ਪਿੰਡ ਅਲਾਦਾਦ ਚੱਕ ਨੇੜੇ ਇਕ ਪਿਕਅੱਪ ਗੱਡੀ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਜਾਣ ਕਾਰਨ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਕਾਰ ਦੇ ਪਰਖੱਚੇ ਉੱਡ ਗਏ, ਜਿਸ ਨੂੰ ਵੇਖ ਕੇ ਵੱਡੀ ਗਿਣਤੀ 'ਚ ਲੋਕ ਮੌਕੇ 'ਤੇ ਇਕੱਤਰ ਹੋ ਗਏ ਅਤੇ ਕਾਰ ਸਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਤੇ ਨਾ ਹੀ ਕਿਸੇ ਦੇ ਗੰਭੀਰ ਸੱਟਾਂ ਲੱਗੀਆਂ। ਥਾਣਾ ਸੁਲਤਾਨਪੁਰ ਲੋਧੀ ਦੀ ਟੀਮ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕਾਂਗਰਸ '84 ਦੇ ਦੰਗਿਆਂ ਦੇ ਮੁਲਜ਼ਮ ਨੇਤਾਵਾਂ ਨੂੰ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਲਈ ਕਰ ਰਹੀ ਹੈ ਉਤਸ਼ਾਹਿਤ : ਚੁੱਘ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

 


author

Mukesh

Content Editor

Related News