ਬਠਿੰਡਾ 'ਚ ਪਿਕਅੱਪ ਗੱਡੀ ਨੂੰ ਲੱਗੀ ਅੱਗ, ਅੰਦਰ ਫਸਿਆ ਡਰਾਈਵਰ, ਅੱਗ ਦੀਆਂ ਲਪਟਾਂ 'ਚ...
Saturday, Jul 26, 2025 - 01:04 PM (IST)

ਬਠਿੰਡਾ : ਬਠਿੰਡਾ ਦੇ ਰਾਮਪੂਰਾ ਫੂਲ 'ਚ ਸਥਿਤ ਡਿਸਕਵਰੀ ਸਕੂਲ ਨੇੜੇ ਉਸ ਵੇਲੇ ਵੱਡਾ ਹਾਦਸਾ ਵਾਪਰਿਆ, ਜਦੋਂ ਇਕ ਤੇਜ਼ ਰਫ਼ਤਾਰ ਪਿਕਅੱਪ ਗੱਡੀ ਦੀ ਇਕ ਟਰਾਲੀ ਨਾਲ ਟੱਕਰ ਹੋ ਗਈ। ਇਸ ਹਾਦਸੇ ਕਾਰਨ ਪਿਕਅੱਪ ਗੱਡੀ ਨੂੰ ਅੱਗ ਲੱਗ ਗਈ। ਹਾਦਸੇ ਦੇ ਦੌਰਾਨ ਪਿਕਅੱਪ ਗੱਡੀ ਦਾ ਡਰਾਈਵਰ ਗੱਡੀ ਅੰਦਰ ਹੀ ਫ਼ਸ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਵੱਡੀ ਰਾਹਤ, ਅਪਲਾਈ ਕਰਨ ਵਾਲਿਆਂ ਨੂੰ...
ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕੀਤਾ ਅਤੇ ਅੱਗ ਦੀਆਂ ਲਪਟਾਂ ਵਿਚਕਾਰ ਡਰਾਈਵਰ ਨੂੰ ਕਿਸੇ ਤਰ੍ਹਾਂ ਬਾਹਰ ਕੱਢਿਆ। ਜ਼ਖਮੀ ਹਾਲਤ 'ਚ ਡਰਾਈਵਰ ਨੂੰ ਨੇੜਲੇ ਹਸਪਤਾਲ ਦਾਖ਼ਲ ਕਰਾਇਆ ਗਿਆ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ ਅਤੇ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ।
ਇਹ ਵੀ ਪੜ੍ਹੋ : 28 ਤੇ 29 ਤਾਰੀਖ਼ ਲਈ ਹੋ ਗਈ ਵੱਡੀ ਭਵਿੱਖਬਾਣੀ, ਧਿਆਨ ਦੇਣ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8