ਭਗਤ ਸਿੰਘ ਨਾਸਤਿਕ ਸੀ, ਕੇਂਦਰੀ ਸਿੱਖ ਅਜਾਇਬਘਰ ’ਚੋਂ ਹਟਾਈ ਜਾਵੇ ਤਸਵੀਰ: ਈਮਾਨ ਸਿੰਘ ਮਾਨ
Tuesday, Jul 26, 2022 - 12:25 PM (IST)
 
            
            ਅੰਮ੍ਰਿਤਸਰ (ਜ.ਬ) : ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਭਗਤ ਸਿੰਘ ਨੂੰ ਲੈ ਕੇ ਦਿੱਤੇ ਗਏ ਵਿਵਾਦਤ ਬਿਆਨ ਤੋਂ ਬਾਅਦ ਹੁਣ ਉਨ੍ਹਾਂ ਦੇ ਪੁੱਤਰ ਨੇ ਵੀ ਅਜਿਹਾ ਹੀ ਬਿਆਨ ਦਿੱਤਾ ਹੈ, ਜਿਸ ’ਚ ਉਨ੍ਹਾਂ ਨੇ ਐੱਸ. ਜੀ. ਪੀ. ਸੀ. ਨੂੰ ਮੰਗ ਪੱਤਰ ਸੌਂਪ ਕੇ ਗੁਰਦੁਆਰਾ ਸਾਹਿਬ ’ਚ ਬਣੇ ਅਜਾਇਬਘਰ ’ਚੋਂ ਭਗਤ ਸਿੰਘ ਦੀ ਤਸਵੀਰ ਹਟਾਉਣ ਦੀ ਮੰਗ ਕੀਤੀ ਹੈ। ਈਮਾਨ ਸਿੰਘ ਮਾਨ ਦੇ ਇਸ ਬਿਆਨ ਤੋਂ ਬਾਅਦ ਇੱਕ ਵਾਰ ਫਿਰ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ, ਜਿਸ ਕਾਰਨ ਸਿਆਸਤ ਗਰਮਾ ਗਈ ਹੈ। ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਨੇ ਭਗਤ ਸਿੰਘ ਨੂੰ ਨਾਸਤਿਕ ਦੱਸਦੇ ਹੋਏ ਅਜਾਇਬਘਰ ਤੋਂ ਭਗਤ ਸਿੰਘ ਦੀ ਤਸਵੀਰ ਹਟਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਮੁਹੱਲਾ ਕਲੀਨਿਕਾਂ 'ਚ ਸਟਾਫ਼ ਭਰਤੀ ਲਈ ਨਿਯਮ ਤਿਆਰ, ਇਸ ਆਧਾਰ 'ਤੇ ਮਿਲੇਗੀ ਤਨਖ਼ਾਹ
ਜਾਣਕਾਰੀ ਅਨੁਸਾਰ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਯੂਥ ਪ੍ਰਧਾਨ ਈਮਾਨ ਸਿੰਘ ਮਾਨ ਨੇ ਕੌਮੀ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ, ਮੀਡੀਆ ਸਕੱਤਰ ਹਰਬੀਰ ਸਿੰਘ ਸੰਧੂ, ਬਲਵਿੰਦਰ ਸਿੰਘ ਕਾਲਾ, ਯੂਥ ਪ੍ਰਧਾਨ ਅੰਮ੍ਰਿਤਸਰ ਹਰਮੇਲ ਸਿੰਘ ਯੋਧੇ, ਇੰਚਾਰਜ ਹਲਕਾ ਦੱਖਣੀ ਯਾਦਵਿੰਦਰ ਸਿੰਘ ਤੇ ਅਕਾਲੀ ਦਲ ਅੰਮ੍ਰਿਤਸਰ ਦੇ ਹੋਰ ਆਗੂਆਂ ਨਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਓ. ਐੱਸ. ਡੀ. ਸਤਬੀਰ ਸਿੰਘ ਧਾਮੀ ਨੂੰ ਮੰਗ ਪੱਤਰ ਸੌਂਪਿਆ, ਜਿਸ ਵਿਚ ਉਨ੍ਹਾਂ ਸ਼ਹੀਦ ਭਗਤ ਸਿੰਘ ਵੱਲੋਂ ਅੰਗਰੇਜ਼ੀ ਵਿਚ ਲਿਖੀ ਕਿਤਾਬ ‘ਵਾਏ ਆਈ ਐੱਮ ਐੱਨ ਐਥੀਸਟ’ (‘ਕੀ ਮੈਂ ਨਾਸਤਿਕ ਹਾਂ’) ਦਾ ਹਵਾਲਾ ਦਿੰਦਿਆਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ’ਚੋਂ ਉਤਾਰਨ ਲਈ ਕਿਹਾ।
ਇਹ ਵੀ ਪੜ੍ਹੋ: ਸਸਤੀ ਸ਼ਰਾਬ ਮੁਹੱਈਆ ਕਰਵਾਉਣ ਲਈ ਐਕਸਾਈਜ਼ ਅਧਿਕਾਰੀਆਂ ਨੇ ਖਿੱਚੀ ਤਿਆਰੀ, ਠੇਕਿਆਂ ’ਤੇ ਤਿੱਖੀ ਨਜ਼ਰ
ਈਮਾਨ ਸਿੰਘ ਮਾਨ ਨੇ ਭਗਤ ਸਿੰਘ ਦੀ ਕਿਤਾਬ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਦੋਂ ਭਗਤ ਸਿੰਘ ਇਹ ਪ੍ਰਵਾਨ ਕਰਦੇ ਹਨ ਕਿ ਮੈਂ ਰੱਬ ਨੂੰ ਬਿਲਕੁਲ ਨਹੀਂ ਮੰਨਦਾ ਤੇ ਨਾ ਹੀ ਕਿਸੇ ਧਰਮੀ ਸੋਚ ਵਿਚ ਵਿਸ਼ਵਾਸ ਰੱਖਦਾ ਹਾਂ, ਫਿਰ ਉਨ੍ਹਾਂ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਵਿਚ ਕਿਉਂ? ਸਾਨੂੰ ਗੁਰੂ ਸਾਹਿਬਾਨ ਨੇ ਉਸ ਅਕਾਲ ਪੁਰਖ ਨਾਲ ਜੋਡ਼ਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਅਸਥਾਨ ਵਿੱਚ ਪੂਰਨ ਵਿਸ਼ਵਾਸ ਰੱਖਣ ਤੇ ਧਰਮੀ ਅਸੂਲਾਂ ਤੇ ਨਿਯਮਾਂ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ ਹੈ। ਜਦੋਂ ਭਗਤ ਸਿੰਘ ਕਿਸੇ ਧਰਮ ਜਾਂ ਰੱਬ ਵਿਚ ਵਿਸ਼ਵਾਸ ਨਹੀਂ ਰੱਖਦਾ ਤਾਂ ਫੇਰ ਉਸਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾ ਕੇ ਸ਼੍ਰੋਮਣੀ ਕਮੇਟੀ ਅਧਿਕਾਰੀ ਮੂਰਤੀ ਪੂਜਾ ਨੂੰ ਉਤਸ਼ਾਹਿਤ ਕਰ ਰਹੇ ਹਨ।
ਇਹ ਵੀ ਪੜ੍ਹੋ: ਲਹਿਰਾਗਾਗਾ ਵਿਖੇ ਖੇਤਾਂ 'ਚ ਕੰਮ ਕਰਦੇ ਦੋ ਸਕੇ ਭਰਾਵਾਂ ਨੂੰ ਮੌਤ ਨੇ ਪਾਇਆ ਘੇਰਾ, ਘਰ 'ਚ ਵਿਛੇ ਸੱਥਰ
ਇਸ ਸਬੰਧੀ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਓ. ਐੱਸ. ਡੀ. ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਦਿੱਤੀ ਪੱਤਰਕਾ ਸਬੰਧੀ ਪ੍ਰਧਾਨ ਸਾਹਿਬ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਇਸ ਦਾ ਜਵਾਬ ਦਿੱਤਾ ਜਾ ਸਕਦਾ ਹੈ।
ਨੋਟ : ਈਮਾਨ ਸਿੰਘ ਦੀ ਇਸ ਮੰਗ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            