ਐਨਕਾਉਂਟਰ ''ਚ ਮਾਰੇ ਤਿੰਨੋਂ ਮੁਲਜ਼ਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਗੁਰਦਾਸਪੁਰ ਨਾਲ ਸਬੰਧਤ ਸਨ ਨੌਜਵਾਨ
Monday, Dec 23, 2024 - 12:46 PM (IST)
ਗੁਰਦਾਸਪੁਰ- ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਚ ਸਥਾਨਕ ਪੁਲਸ ਅਤੇ ਪੰਜਾਬ ਪੁਲਸ ਦੀ ਇਕ ਸੰਯੁਕਤ ਟੀਮ ਨੇ ਸੋਮਵਾਰ ਤੜਕੇ ਇਕ ਮੁਕਾਬਲੇ ਤੋਂ ਬਾਅਦ ਗੁਰਦਾਸਪੁਰ (ਪੰਜਾਬ) ਵਿਚ ਇਕ ਪੁਲਸ ਚੌਕੀ 'ਤੇ ਬੰਬ ਸੁੱਟਣ ਦੀ ਘਟਨਾ ਵਿਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਐਨਕਾਊਂਟਰ ਵਿਚ ਢੇਰ ਕਰ ਦਿੱਤਾ ਹੈ। ਜਿਨ੍ਹਾਂ ਦੇ ਚਿਹਰੇ ਸਾਹਮਣੇ ਆਏ ਹਨ। ਮੁਲਜ਼ਮਾਂ ਦੀ ਪਛਾਣ ਗੁਰਵਿੰਦਰ (25), ਵਰਿੰਦਰ ਸਿੰਘ (23) ਅਤੇ ਜਸਨ ਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ (18) ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਦੱਸ ਦਈਏ ਕਿ ਇਨ੍ਹਾਂ ਤਿੰਨਾਂ ਅੱਤਵਾਦੀਆਂ ਉਤੇ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਇਲਾਕੇ ‘ਚ ਬਖਸ਼ੀਵਾਲਾ ਪੁਲਸ ਚੌਕੀ ਉਤੇ ਹਮਲਾ ਕਰਨ ਦਾ ਇਲਜ਼ਾਮ ਸੀ। ਪੁਲਸ ਨੇ ਇਸ ਮੁਕਾਬਲੇ 'ਚ ਤਿੰਨੋਂ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ ਕੀਤੇ ਹਨ। ਇਨ੍ਹਾਂ 'ਚ ਦੋ ਏਕੇ-47 ਰਾਈਫਲਾਂ, ਦੋ ਗਲਾਕ ਪਿਸਤੌਲ ਅਤੇ ਵੱਡੀ ਗਿਣਤੀ ਵਿੱਚ ਕਾਰਤੂਸ ਸ਼ਾਮਲ ਹਨ।
ਇਹ ਵੀ ਪੜ੍ਹੋ- ਪੰਜਾਬ ਵਿਚ ਲਗਾਤਾਰ 2 ਛੁੱਟੀਆਂ!
ਅਧਿਕਾਰੀ ਨੇ ਦੱਸਿਆ ਕਿ ਤਿੰਨੋਂ ਅਪਰਾਧੀ ਗੋਲੀ ਲੱਗਣ ਕਾਰਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਅਤੇ ਉਨ੍ਹਾਂ ਕੋਲੋਂ ਕਈ ਹਥਿਆਰ ਅਤੇ ਕਾਰਤੂਸ ਬਰਾਮਦ ਕੀਤੇ ਗਏ। ਪੀਲੀਭੀਤ ਪੁਲਸ ਦੇ ਹਵਾਲੇ ਨਾਲ ਵਧੀਕ ਪੁਲਸ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ) ਅਮਿਤਾਭ ਯਸ਼ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਅਤੇ ਪੰਜਾਬ ਪੁਲਸ ਦੀ ਸਾਂਝੀ ਟੀਮ ਨੇ ਗੁਰਦਾਸਪੁਰ ਦੇ ਬਖਸ਼ੀਵਾਲਾ ਥਾਣੇ ਵਿਚ ਗ੍ਰਨੇਡ ਸੁੱਟਣ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਤਿੰਨ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੂਰਨਪੁਰ ਥਾਣਾ (ਪੀਲੀਭੀਤ) ਤੋਂ ਇਲਾਕੇ ਵਿਚ ਮੁੱਠਭੇੜ ਸ਼ੁਰੂ ਹੋ ਗਈ ਅਤੇ ਇਸ ਦੌਰਾਨ ਪੁਲਸ ਦੀ ਗੋਲ਼ੀਬਾਰੀ ਕਾਰਨ ਤਿੰਨੋਂ ਮੁਲਜ਼ਮ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਸ ਕਾਰਨ ਇਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਬਣਨ ਜਾ ਰਿਹੈ 110 ਕਿੱਲੋਮੀਟਰ ਲੰਮਾ ਨਵਾਂ ਹਾਈਵੇਅ, ਸੁਖਾਲਾ ਹੋਵੇਗਾ ਸਫ਼ਰ
ਜਾਣੋ ਇਨ੍ਹਾਂ ਅੱਤਵਾਦੀਆਂ ਬਾਰੇ
ਗੁਰਵਿੰਦਰ ਸਿੰਘ (ਉਮਰ: ਲਗਭਗ 25 ਸਾਲ)
ਗੁਰਵਿੰਦਰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਮੁਹੱਲਾ ਕਲਾਨੌਰ ਦਾ ਰਹਿਣ ਵਾਲਾ ਸੀ। ਦੋਸ਼ ਹੈ ਕਿ ਉਹ ਖਾਲਿਸਤਾਨੀ ਅੱਤਵਾਦ ਨੈੱਟਵਰਕ ‘ਚ ਸਰਗਰਮ ਸੀ ਅਤੇ ਪੁਲਸ ‘ਤੇ ਹਮਲਿਆਂ ਲਈ ਜ਼ਿੰਮੇਵਾਰ ਸੀ।
ਵਰਿੰਦਰ ਸਿੰਘ ਉਰਫ ਰਵੀ (ਉਮਰ: ਕਰੀਬ 23 ਸਾਲ)
ਵਰਿੰਦਰ ਸਿੰਘ, ਜਿਸ ਨੂੰ ਰਵੀ ਵੀ ਕਿਹਾ ਜਾਂਦਾ ਹੈ, ਪੰਜਾਬ ਦੇ ਪਿੰਡ ਅਗਵਾਨ ਦਾ ਵਸਨੀਕ ਸੀ। ਦੋਸ਼ ਹੈ ਕਿ ਉਹ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਲਈ ਖਾਲਿਸਤਾਨੀ ਅੱਤਵਾਦੀਆਂ ਨਾਲ ਵੀ ਕੰਮ ਕਰ ਰਿਹਾ ਸੀ।
ਜਸਨਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ (ਉਮਰ: ਕਰੀਬ 18 ਸਾਲ)
ਜਸਨਪ੍ਰੀਤ ਸਿੰਘ, ਜੋ ਕਿ ਪ੍ਰਤਾਪ ਸਿੰਘ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਪੰਜਾਬ ਦੇ ਪਿੰਡ ਨਿੱਕਾ ਸੁਰ ਦਾ ਰਹਿਣ ਵਾਲਾ ਸੀ। ਉਸ ਦੀ ਸਿਰਫ 18 ਸਾਲ ਦੀ ਉਮਰ ਸੀ। ਇਹ ਦੋਸ਼ ਹੈ ਕਿ ਉਹ ਖਾਲਿਸਤਾਨੀ ਲਹਿਰ ਵਿੱਚ ਸ਼ਾਮਲ ਸੀ ਅਤੇ ਸੁਰੱਖਿਆ ਬਲਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8