ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਹਮਲਾ

Wednesday, Jul 22, 2026 - 05:22 PM (IST)

ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਹਮਲਾ

ਅੰਮ੍ਰਿਤਸਰ : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਲੈ ਕੇ ਅੰਮ੍ਰਿਤਸਰ ਦਿਹਾਤੀ ਪੁਲਸ ਨੇ 2 ਅਣਪਛਾਤਿਆਂ ਖ਼ਿਲਾਫ਼ ਕੇਸ ਕੀਤਾ ਦਰਜ ਹੈ। ਸ਼ਿਕਾਇਤ ਮੁਤਾਬਕ ਵਾਘਾ ਬਾਰਡਰ ਵੱਲ ਜਾਂਦੇ ਸਮੇਂ ਦੋ ਨੌਜਵਾਨਾਂ ਨੇ ਆਪਣੀ ਗੱਡੀ ਬੱਸ ਦੇ ਅੱਗੇ ਲਗਾ ਕੇ ਰਸਤਾ ਰੋਕ ਲਿਆ ਅਤੇ ਗਾਲੀ-ਗਲੋਚ ਤੋਂ ਬਾਅਦ ਹੱਥੋਪਾਈ ਕੀਤੀ। ਦੋਸ਼ ਹੈ ਕਿ ਉਨ੍ਹਾਂ ਨੇ ਗੱਡੀ ਵਿਚੋਂ ਬੇਸਬਾਲ ਅਤੇ ਗੰਡਾਸਾ ਕੱਢ ਕੇ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ।

ਇਹ ਵੀ ਪੜ੍ਹੋ : ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਨਹੀਂ ਲੱਗਿਆ ਟੈਕਸ, ਬਿਨਾਂ ਪਰਚੀ ਕਟਾਏ ਲੰਘੇ ਵਾਹਨ

ਘਟਨਾ ਵੇਲੇ ਬੱਸ ਵਿਚ ਲਗਭਗ 45 ਸ਼ਰਧਾਲੂ ਸਵਾਰ ਸਨ, ਜਿਨ੍ਹਾਂ ਵਿਚ 80 ਫ਼ੀਸਦੀ ਮਹਿਲਾਵਾਂ ਅਤੇ 20 ਫ਼ੀਸਦੀ ਬਜ਼ੁਰਗ ਸ਼ਾਮਲ ਸਨ। ਇਕ ਦਿਵਿਆਂਗ ਸ਼ਰਧਾਲੂ ਨੂੰ ਵੀ ਧੱਕਾ ਮਾਰ ਕੇ ਸੁੱਟਣ ਦਾ ਦੋਸ਼ ਲਗਾਇਆ ਗਿਆ ਹੈ। ਪੁਲਸ ਨੇ ਦੋਵੇਂ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ : ਬਿਜਲੀ ਕੱਟਾਂ ਤੋਂ ਦੁਖੀ ਲੋਕਾਂ ਨੇ ਐੱਸ. ਡੀ. ਓ. 'ਤੇ ਕਰ 'ਤਾ ਹਮਲਾ

 


author

Gurminder Singh

Content Editor

Related News