ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਇਸ ਦਿਨ ਪਾਕਿਸਤਾਨ ਰਵਾਨਾ ਹੋਵੇਗਾ ਸ਼ਰਧਾਲੂਆਂ ਦਾ ਜੱਥਾ

Wednesday, Nov 06, 2024 - 05:43 AM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਇਸ ਦਿਨ ਪਾਕਿਸਤਾਨ ਰਵਾਨਾ ਹੋਵੇਗਾ ਸ਼ਰਧਾਲੂਆਂ ਦਾ ਜੱਥਾ

ਜੈਤੋ (ਰਘੁਨੰਦਨ ਪਰਾਸ਼ਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਕਰਵਾਏ ਜਾਣ ਵਾਲੇ ਸਮਾਗਮ 'ਚ ਸ਼ਿਰਕਤ ਕਰਨ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ 14 ਨਵੰਬਰ 2024 ਨੂੰ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੁੱਜੀਆਂ ਸੰਗਤਾਂ ਦੇ ਪਾਸਪੋਰਟ ਪਾਕਿਸਤਾਨ ਅੰਬੈਸੀ ਨੂੰ ਵੀਜ਼ੇ ਲਈ ਭੇਜ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਿਰਧਾਰਤ ਪ੍ਰੋਗਰਾਮ ਅਨੁਸਾਰ ਇਹ ਜੱਥਾ 14 ਨਵੰਬਰ ਨੂੰ ਵਾਹਗਾ ਬਾਰਡਰ ਰਾਹੀਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ, ਜਿੱਥੇ ਇਹ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਪ੍ਰੋਗਰਾਮਾਂ ਵਿੱਚ ਹਿੱਸਾ ਲਵੇਗਾ। ਸ਼ਰਧਾਲੂਆਂ ਦਾ ਇਹ ਜੱਥਾ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ 23 ਨਵੰਬਰ ਨੂੰ ਭਾਰਤ ਪਰਤੇਗਾ।


author

Inder Prajapati

Content Editor

Related News