ਜੈਕਾਰਿਆਂ ਦੀ ਗੂੰਜ ਨਾਲ ਅਕਾਲ ਤਖ਼ਤ ਸਾਹਿਬ ਤੋਂ ਪਾਕਿ ਲਈ ਰਵਾਨਾ ਹੋਇਆ ਜਥਾ, ਅਟਾਰੀ ਸਰਹੱਦ ''ਤੇ ਰੋਕਿਆ

Tuesday, Nov 04, 2025 - 10:58 AM (IST)

ਜੈਕਾਰਿਆਂ ਦੀ ਗੂੰਜ ਨਾਲ ਅਕਾਲ ਤਖ਼ਤ ਸਾਹਿਬ ਤੋਂ ਪਾਕਿ ਲਈ ਰਵਾਨਾ ਹੋਇਆ ਜਥਾ, ਅਟਾਰੀ ਸਰਹੱਦ ''ਤੇ ਰੋਕਿਆ

ਅੰਮ੍ਰਿਤਸਰ– ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਰਵਾਨਾ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਬਿਜਲੀ ਰਹੇਗੀ ਬੰਦ, ਇਹ ਇਲਾਕੇ ਹੋਣਗੇ ਪ੍ਰਭਾਵਿਤ

ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਦੱਸਿਆ ਕਿ ਉਹ ਖੁਦ ਵੀ ਇਸ ਜਥੇ ਨਾਲ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾ ਰਹੇ ਹਨ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਕਰ ਰਹੀ ਹਨ, ਜਦਕਿ ਡਿਪਟੀ ਲੀਡਰ ਦੀ ਜ਼ਿੰਮੇਵਾਰੀ ਗੁਰਮੀਤ ਸਿੰਘ ਬੂਹ ਨੂੰ ਸੌਂਪੀ ਗਈ ਹੈ।

ਇਹ ਵੀ ਪੜ੍ਹੋ- ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਕੁਝ ਸ਼ਰਧਾਲੂਆਂ ਨੂੰ ਅਟਾਰੀ ਸਰਹੱਦ 'ਤੇ ਰੋਕਿਆ

ਜਾਣਕਾਰੀ ਮੁਤਾਬਕ ਪਾਕਿਸਤਾਨ ਜਾਣ ਵਾਲੇ ਇੱਕ ਸਿੱਖ ਜਥੇ ਦੇ ਕੁਝ ਸ਼ਰਧਾਲੂਆਂ ਨੂੰ ਅਟਾਰੀ ਸਰਹੱਦ 'ਤੇ ਰੋਕ ਦਿੱਤਾ ਗਿਆ। ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਉਨ੍ਹਾਂ ਨੂੰ ਇਸ ਲਈ ਰੋਕਿਆ ਗਿਆ ਕਿਉਂਕਿ ਉਨ੍ਹਾਂ ਕੋਲ ਪੁਲਸ ਤਸਦੀਕ ਨਹੀਂ ਸੀ। ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਪੁਲਸ ਤਸਦੀਕ ਪੁਲਸ ਅਤੇ ਸੁਰੱਖਿਆ ਏਜੰਸੀਆਂ ਦੀ ਜ਼ਿੰਮੇਵਾਰੀ ਹੈ, ਪਰ ਐਬੈਂਸੀ ਨੇ ਵੀਜ਼ਾ ਜਾਰੀ ਕਰ ਦਿੱਤਾ ਸੀ। ਪ੍ਰਤਾਪ ਸਿੰਘ ਨੇ ਅਪੀਲ ਕੀਤੀ ਕਿ ਕਿਸੇ ਵੀ ਸ਼ਰਧਾਲੂ ਨੂੰ ਪਾਕਿਸਤਾਨ ਜਾਣ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਭਾਰਤ ਸਰਕਾਰ ਪ੍ਰਤੀ ਰੋਸ ਪੈਦਾ ਹੁੰਦਾ ਹੈ।

ਇਹ ਵੀ ਪੜ੍ਹੋ- ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਬਣੇ SGPC ਦੇ ਪ੍ਰਧਾਨ

ਇਸ ਦੌਰਾਨ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਜਸਕਰਨ ਸਿੰਘ, ਨਿਸ਼ਾਨ ਸਿੰਘ ਸਮੇਤ ਕਈ ਹੋਰ ਪ੍ਰਮੁੱਖ ਅਧਿਕਾਰੀ ਤੇ ਸ਼ਖਸੀਅਤਾਂ ਵੀ ਮੌਜੂਦ ਸਨ। ਦੱਸ ਦੇਈਏ ਕਿ ਇਹ ਜੱਥਾ ਅੱਜ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਇਆ ਅਤੇ ਸ਼ਾਮ ਤੱਕ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਇਟਲੀ ਤੋਂ ਆਏ ਵਿਅਕਤੀ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਭੁੰਨਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 


author

Shivani Bassan

Content Editor

Related News