ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਲੱਗੀਆਂ ਰੌਂਣਕਾਂ, ਵੱਡੀ ਗਿਣਤੀ 'ਚ ਨਤਮਸਤਕ ਹੋ ਰਹੇ ਸ਼ਰਧਾਲ
Monday, Oct 24, 2022 - 11:18 AM (IST)
ਅੰਮ੍ਰਿਤਸਰ (ਸਰਬਜੀਤ) : 'ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ' ਦੀਵਾਲੀ ਦਾ ਤਿਉਹਾਰ ਅੰਮ੍ਰਿਤਸਰ ਵਿਖੇ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਰਹੇ ਹਨ। ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਨਾਲ ਗੁਰੂ ਘਰ ਵਿਖੇ ਇਸ਼ਨਾਨ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤਾ ਜਾ ਰਹੀ ਹੈ। ਪੰਜਾਬ ਤੋਂ ਇਲਾਵਾ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੀ ਹਰਿਮੰਦਰ ਸਾਹਿਬ ਨਤਮਸਤਕ ਹੋ ਰਹੀਆਂ ਹਨ। ਸ਼ਰਧਾਲੂਆਂ ਵੱਲੋਂ ਗੁਰੂ ਘਰ ਵਿਖੇ ਦੀਪਮਾਲਾ ਵੀ ਕੀਤੀ ਜਾ ਰਹੀ ਹੈ ਅਤੇ ਰਾਤ ਦਾ ਹਨੇਰੇ 'ਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਾ ਰੋਸ਼ਣੀ ਭਰਿਆ ਨਜ਼ਾਰਾ ਮਨ ਮੋਹ ਲੈਂਦਾ ਹੈ।
ਇਹ ਵੀ ਪੜ੍ਹੋ- ਦੀਵਾਲੀ ਮੌਕੇ ਵੀ CM ਮਾਨ ਦੀ ਕੋਠੀ ਅੱਗੇ ਡਟੇ ਰਹਿਣਗੇ ਕਿਸਾਨ, ਲੋਕਾਂ ਨੂੰ ਧਰਨੇ 'ਚ ਸ਼ਾਮਲ ਹੋਣ ਦੀ ਅਪੀਲ
ਦੱਸ ਦੇਈਏ ਕਿ ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਗਵਾਲੀਅਰ ਦੇ ਕਿਲ੍ਹੇ ਤੋਂ 52 ਰਾਜਿਆਂ ਨੂੰ ਛੁਡਵਾਇਆ ਸੀ, ਇਸ ਦਿਨ ਤੋਂ ਦੀਵਾਲੀ ਦਾ ਤਿਉਹਾਰ ਸਿੱਖ ਕੌਮ ਵਿੱਚ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਗੱਲ ਕਰਦਿਆਂ ਸ਼ਰਧਾਲੂਆਂ ਨੇ ਕਿਹਾ ਕਿ ਅਸੀਂ ਭਾਗਾਂ ਵਾਲੇ ਹਾਂ, ਜੋ ਇਸ ਤਿਉਹਾਰ ਮੌਕੇ ਅਸੀਂ ਸੰਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਾਂ। ਇੱਥੇ ਪੁੱਜ ਕੇ ਬਹੁਤ ਚੰਗਾ ਲੱਗ ਰਿਹਾ ਹੈ ਕਿ ਇਸ ਤਿਉਹਾਰ ਦੀ ਸ਼ੁਰੂਆਤ ਅਸੀਂ ਪਰਮਾਤਮਾ ਦੇ ਘਰ ਨਤਮਸਤਕ ਹੋ ਕੇ ਕਰ ਰਹੇ ਹਾਂ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।