ਨਸ਼ੇ ਵਾਲੀਆਂ 70 ਗੋਲੀਆਂ ਸਮੇਤ 1 ਕਾਬੂ
Tuesday, Aug 22, 2023 - 06:23 PM (IST)
ਨਵਾਂਸ਼ਹਿਰ (ਤ੍ਰਿਪਾਠੀ) : ਥਾਣਾ ਮੁਕੰਦਪੁਰ ਦੀ ਪੁਲਸ ਨੇ ਨਸ਼ੇ ਵਾਲੀਆਂ 70 ਗੋਲੀਆਂ ਸਮੇਤ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਭੂਸ਼ਣ ਨਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਤਲਾਸ਼ ਵਿਚ ਪਿੰਡ ਮੰਡੇਰ ਪੁਲੀ ਵਿਖੇ ਮੌਜੂਦ ਸੀ ਕਿ ਪਿੰਡ ਵੱਲੋਂ ਪੈਦਲ ਆ ਰਿਹਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਮੁੜ ਗਿਆ।
ਇਸ ਦੌਰਾਨ ਉਸਨੇ ਆਪਣੇ ਹੱਥ ਵਿਚ ਇਕ ਪਲਾਸਟਿਕ ਦਾ ਲਿਫਾਫਾ ਵੀ ਫੜਿਆ ਹੋਇਆ ਸੀ, ਜਿਸਨੂੰ ਸੜਕ ਦੇ ਸਾਈਡ ’ਤੇ ਰੱਖ ਦਿੱਤਾ। ਉਨ੍ਹਾਂ ਦੱਸਿਆ ਕਿ ਸ਼ੱਕ ਦੇ ਆਧਾਰ ’ਤੇ ਸਾਥੀ ਮੁਲਾਜ਼ਮਾਂ ਵੱਲੋਂ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਜਦੋਂ ਉਕਤ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ’ਚੋਂ ਨਸ਼ੇ ਵਾਲੀਆਂ 70 ਗੋਲੀਆਂ ਬਰਾਮਦ ਹੋਈਆਂ। ਗ੍ਰਿਫਤਾਰ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ ਉਰਫ ਜੋਨੀ ਵਾਸੀ ਪਿੰਡ ਝਿੰਗੜਾ (ਮੁਕੰਦਪੁਰ) ਦੇ ਤੌਰ ’ਤੇ ਕੀਤੀ ਗਈ ਹੈ।