ਚੰਨੀ ਨੂੰ ਮਨਾਉਣ ’ਚ ਕਾਮਯਾਬ ਹੋਏ ਪਾਇਲਟ! ਇੰਚਾਰਜ ਬਣਨ ਮਗਰੋਂ ਅੱਜ ਪਹਿਲੀ ਵਾਰ ਪੁੱਜਣਗੇ ਪੰਜਾਬ

Tuesday, Sep 15, 2026 - 09:43 AM (IST)

ਚੰਨੀ ਨੂੰ ਮਨਾਉਣ ’ਚ ਕਾਮਯਾਬ ਹੋਏ ਪਾਇਲਟ! ਇੰਚਾਰਜ ਬਣਨ ਮਗਰੋਂ ਅੱਜ ਪਹਿਲੀ ਵਾਰ ਪੁੱਜਣਗੇ ਪੰਜਾਬ

ਚੰਡੀਗੜ੍ਹ : ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਵਿਚਾਲੇ ਪਾਰਟੀ ਦੇ ਨਵੇਂ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸਚਿਨ ਪਾਇਲਟ ਅੱਜ ਪੰਜਾਬ ਪਹੁੰਚਣਗੇ। ਉਹ ਚੰਡੀਗੜ੍ਹ 'ਚ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣਗੇ। ਪੰਜਾਬ ਕਾਂਗਰਸ ਦੀ ਧੜੇਬੰਦੀ ਨੂੰ ਲੈ ਕੇ ਲੰਬੇ ਸਮੇਂ ਤੋਂ ਚਿੰਤਤ ਕਾਂਗਰਸ ਹਾਈਕਮਾਨ ਨੂੰ ਹੁਣ ਸਚਿਨ ਪਾਇਲਟ ਦੀ ਰਣਨੀਤੀ ਨਾਲ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਜਨਰਲ ਸਕੱਤਰ ਰਹੇ ਭੂਪੇਸ਼ ਬਘੇਲ ਪਾਰਟੀ ਦੇ ਅੰਦਰ ਚੱਲ ਰਹੀ ਖਿੱਚੋਤਾਣ ਨੂੰ ਖ਼ਤਮ ਕਰਨ ’ਚ ਲੋੜੀਂਦੀ ਸਫ਼ਲਤਾ ਹਾਸਲ ਨਹੀਂ ਕਰ ਸਕੇ।

ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਸਰਕਾਰੀ ਛੁੱਟੀ! ਜਾਰੀ ਕੀਤੀ ਗਈ ਨੋਟੀਫਿਕੇਸ਼ਨ

ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਪੰਜਾਬ ਦੀ ਜ਼ਿੰਮੇਵਾਰੀ ’ਚ ਬਦਲਾਅ ਦਾ ਮਨ ਬਣਾਇਆ ਅਤੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਇਆ। ਹੁਣ ਪਾਇਲਟ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਪਾਰਟੀ ਦੇ ਨਾਰਾਜ਼ ਨੇਤਾਵਾਂ ਨੂੰ ਮੁੱਖ ਧਾਰਾ ’ਚ ਵਾਪਸ ਲਿਆਉਣ ਦੀ ਸੀ। ਇਸ ਦਿਸ਼ਾ ’ਚ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਸ਼ੁਰੂ ਕੀਤੀ। ਸਰੋਤਾਂ ਮੁਤਾਬਕ ਦਿੱਲੀ ’ਚ ਇਕ ਮੁਲਾਕਾਤ ਅਤੇ 2 ਫੋਨ ਕਾਲਾਂ ਰਾਹੀਂ ਪਾਇਲਟ ਨੇ ਚੰਨੀ ਨੂੰ ਆਪਣੀ ਨਾਰਾਜ਼ਗੀ ਪਿੱਛੇ ਛੱਡ ਕੇ ਪੰਜਾਬ ਕਾਂਗਰਸ ਲਈ ਹਾਂ-ਪੱਖੀ ਭੂਮਿਕਾ ਨਿਭਾਉਣ ਲਈ ਰਾਜ਼ੀ ਕੀਤਾ।

ਇਹ ਵੀ ਪੜ੍ਹੋ : ਪੰਜਾਬ 'ਚ 17 ਤਾਰੀਖ਼ ਤੱਕ ਬਿਜਲੀ-ਗਰਜ ਤੇ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

ਪਾਇਲਟ ਦੀ ਪਹਿਲ ਦਾ ਅਸਰ ਹੁਣ ਖੁੱਲ੍ਹ ਕੇ ਸਾਹਮਣੇ ਆਉਣ ਲੱਗਾ ਹੈ। ਕਰੀਬ 70 ਦਿਨਾਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ਜ਼ਰੀਏ ਕਾਂਗਰਸ ਵਰਕਰਾਂ ਨੂੰ 15 ਸਤੰਬਰ ਨੂੰ ਚੰਡੀਗੜ੍ਹ ’ਚ ਹੋਣ ਵਾਲੇ ਧਰਨੇ ’ਚ ਸ਼ਾਮਲ ਹੋਣ ਦਾ ਸੁਨੇਹਾ ਦਿੱਤਾ ਹੈ। ਇਹ ਧਰਨਾ ਸਚਿਨ ਪਾਇਲਟ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਜਾ ਰਿਹਾ ਹੈ ਅਤੇ ਕਾਂਗਰਸ ਇਸ ਪ੍ਰਦਰਸ਼ਨ ਜ਼ਰੀਏ ਆਪਣਾ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਚੋਣ ਬਿਗੁਲ ਵਜਾਏਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News