ਚੰਗੀ ਖ਼ਬਰ : ਸੁਲਤਾਨਪੁਰ ਲੋਧੀ ਵਿਖੇ 'ਪਿੰਡ ਬਾਬੇ ਨਾਨਕ ਦਾ' ਪ੍ਰਾਜੈਕਟ ਲਈ ਕੇਂਦਰ ਵੱਲੋਂ 500 ਕਰੋੜ ਮਨਜ਼ੂਰ

08/13/2022 4:05:33 PM

ਚੰਡੀਗੜ੍ਹ (ਅਸ਼ਵਨੀ) : ਸੁਲਤਾਨਪੁਰ ਲੋਧੀ ਵਿਖੇ 'ਪਿੰਡ ਬਾਬੇ ਨਾਨਕ ਦਾ' ਪ੍ਰਾਜੈਕਟ ਲਈ ਕੇਂਦਰ ਸਰਕਾਰ ਤੋਂ 500 ਕਰੋੜ ਰੁਪਏ ਦੀ ਸਿਧਾਂਤਕ ਪ੍ਰਵਾਨਗੀ ਪ੍ਰਾਪਤ ਕੀਤੀ ਗਈ ਹੈ। ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ 'ਪਿੰਡ ਬਾਬੇ ਨਾਨਕ ਦਾ' ਪ੍ਰਾਜੈਕਟ ਲਈ 500 ਕਰੋੜ ਰੁਪਏ ਦੀ ਲਾਗਤ ਉਲੀਕੀ ਗਈ।

ਇਹ ਵੀ ਪੜ੍ਹੋ : ਪਾਕਿਸਤਾਨ 'ਚ ਬੈਠੇ ਅੱਤਵਾਦੀ ਰਿੰਦਾ 'ਤੇ NIA ਵੱਲੋਂ 10 ਲੱਖ ਦਾ ਇਨਾਮ, ਕਈ ਕੇਸਾਂ 'ਚ ਲੱਭ ਰਹੀ ਪੰਜਾਬ ਪੁਲਸ

ਇਸ ਪ੍ਰਾਜੈਕਟ ਸਬੰਧੀ ਸੂਬਾ ਸਰਕਾਰ ਵੱਲੋਂ ਮੁੱਢਲੀ ਰਿਪੋਰਟ ਭਾਰਤ ਸਰਕਾਰ ਨੂੰ ਭੇਜੀ ਗਈ ਗਈ। ਕੇਂਦਰ ਸਰਕਾਰ ਤੋਂ ਇਸ ਪ੍ਰਾਜੈਕਟ ਲਈ 500 ਕਰੋੜ ਰੁਪਏ ਦੀ ਸਿਧਾਂਤਕ ਮਨਜ਼ੂਰੀ ਪ੍ਰਾਪਤ ਕਰ ਲਈ ਗਈ ਹੈ। ‘ਪਿੰਡ ਬਾਬੇ ਨਾਨਕ ਦਾ’ ਵਿਰਾਸਤੀ ਕੰਪਲੈਕਸ ਦੀ ਸਥਾਪਨਾ ਨੂੰ ਪੂਰਾ ਕਰਨ ਲਈ ਜਲਦੀ ਹੀ ਕੰਸਲਟੈਂਟ ਹਾਇਰ ਕੀਤੇ ਜਾਣਗੇ।
ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ : ਭਰੂਣ ਮੂੰਹ 'ਚ ਲੈ ਕੇ ਸੜਕਾਂ 'ਤੇ ਘੁੰਮ ਰਿਹਾ ਸੀ ਕੁੱਤਾ, CCTV 'ਚ ਕੈਦ ਹੋਇਆ ਸੀਨ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News