ਗੁਲਾਬੀ ਸੁੰਡੀ ਕਾਰਨ ਨਰਮੇ ਦੀ ਖ਼ਰਾਬ ਹੋਈ ਫ਼ਸਲ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

10/17/2021 10:30:32 AM

ਤਲਵੰਡੀ ਸਾਬੋ (ਮੁਨੀਸ਼): ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਇਕ ਕਿਸਾਨ ਵੱਲੋਂ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫਸਲ ਕਾਰਨ ਪਰੇਸ਼ਾਨੀ ਵਿਚ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮ੍ਰਿਤਕ ਕਿਸਾਨ ਕੋਲ ਮਹਿਜ਼ ਦੋ ਏਕੜ ਜ਼ਮੀਨ ਸੀ, ਜਦੋਂਕਿ ਬਾਕੀ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕੀਤੀ ਸੀ। ਕਿਸਾਨ ਦੇ ਸਿਰ ਕਰੀਬ 12 ਲੱਖ ਰੁਪਏ ਦਾ ਕਰਜ਼ਾ ਸੀ।

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰਾ ਦੇ ਬਲਾਕ ਪ੍ਰਧਾਨ ਮਹਿਮਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਗੁਰਮੀਤ ਸਿੰਘ ਨੇ ਬੀਤੇ ਦਿਨ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਬਲਾਕ ਪ੍ਰਧਾਨ ਨੇ ਦੱਸਿਆ ਕਿ ਗੁਲਾਬੀ ਸੁੰਡੀ ਕਰ ਕੇ ਖ਼ਰਾਬ ਹੋਈ ਫਸਲ ਦੀ ਚਿੰਤਾ ਵਿਚ ਪਰਿਵਾਰ ਦੇ ਮੁਖੀ ਗੁਰਮੀਤ ਸਿੰਘ ਵੱਲੋਂ ਆਤਮ ਹੱਤਿਆ ਕਰਨ ਤੋਂ ਬਾਅਦ ਪਰਿਵਾਰ ਗਹਿਰੇ ਸਦਮੇ ਵਿਚ ਹੋਣ ਕਰ ਕੇ ਬਿਨਾਂ ਕਿਸੇ ਨੂੰ ਦੱਸੇ ਸਸਕਾਰ ਕਰ ਦਿੱਤਾ ਗਿਆ।ਬੀ. ਕੇ. ਯੂ. ਏਕਤਾ ਸਿੱਧੂਪੁਰ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ ਕਰ ਕੇ ਉਸ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਮ੍ਰਿਤਕ ਕਿਸਾਨ ਦੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

Shyna

This news is Content Editor Shyna