ਭਿਆਨਕ ਗਰਮੀ ਨੇ ਕੱਢੇ ਵੱਟ, Pinkoo TV ਨੇ ਵੀਡੀਓ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

Monday, Jun 01, 2026 - 11:18 AM (IST)

ਭਿਆਨਕ ਗਰਮੀ ਨੇ ਕੱਢੇ ਵੱਟ, Pinkoo TV ਨੇ ਵੀਡੀਓ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਜਲੰਧਰ (ਵੈੱਬ ਡੈਸਕ)-ਪੰਜਾਬ ਵਿਚ ਗਰਮੀ ਨੇ ਆਪਣਾ ਕਹਿਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅਤਿ ਦੀ ਪੈ ਰਹੀ ਗਰਮੀ ਵਿਚਾਲੇ ਪਿੰਕੂ ਟੀ. ਵੀ. ਨੇ ਇਕ ਬਹੁਤ ਹੀ ਪਿਆਰੀ ਜਿਹੀ ਵੀਡੀਓ ਸਾਂਝੀ ਕੀਤੀ ਹੈ, ਜਿਚ ਗਰਮੀ ਤੋਂ ਰਾਹਤ ਪਾਉਣ ਦੇ ਤਰੀਕਿਆਂ ਬਾਰੇ ਵੀ ਦੱਸਿਆ ਗਿਆ ਹੈ। ਵੀਡੀਓ ਵਿਚ ਵਿਖਾਇਆ ਗਿਆ ਹੈ ਕਿ ਸੂਰਜ ਦੀ ਤੇਜ਼ ਧੁੱਪ ਕਾਰਨ ਲੋਕਾਂ ਦਾ ਹਾਲ ਬੇਹਾਲ ਹੋ ਰਿਹਾ ਹੈ ਅਤੇ ਗਰਮੀ ਕਾਰਨ ਕੱਪੜੇ ਪਸੀਨੇ (ਮੁੜ੍ਹਕੇ) ਨਾਲ ਪੂਰੀ ਤਰ੍ਹਾਂ ਭਿੱਜ ਰਹੇ ਹਨ।

ਗਰਮੀ ਤੋਂ ਬਚਣ ਦੇ ਉਪਾਅ
ਲੋਕ ਇਸ ਭਿਆਨਕ ਗਰਮੀ ਤੋਂ ਰਾਹਤ ਪਾਉਣ ਲਈ ਵੱਖ-ਵੱਖ ਤਰੀਕੇ ਅਪਣਾ ਰਹੇ ਹਨ। ਵੀਡੀਓ ਵਿੱਚ ਵਿਖਾਇਆ ਗਿਆ ਹੈ ਕਿ ਬੱਚੇ ਅਤੇ ਵੱਡੇ ਟੱਬਾਂ ਵਿੱਚ ਪਾਣੀ ਭਰ ਕੇ ਨਹਾ ਰਹੇ ਹਨ ਪਰ ਫਿਰ ਵੀ ਥੋੜ੍ਹੀ ਦੇਰ ਹੀ ਗਰਮੀ ਤੋਂ ਰਾਹਤ ਮਿਲਦੀ ਹੈ। ਹਾਲਾਂਕਿ ਘਰਾਂ 'ਚ ਪੱਖੇ ਅਤੇ ਕੂਲਰ ਚੱਲ ਰਹੇ ਹਨ ਪਰ ਏ. ਸੀ. ਤੋਂ ਬਿਨਾਂ ਅਸਲੀ ਠੰਢਕ ਮਹਿਸੂਸ ਨਹੀਂ ਹੋ ਰਹੀ। ਇਸ ਮੌਸਮ 'ਚ ਸਰੀਰ ਨੂੰ ਅੰਦਰੂਨੀ ਠੰਢਕ ਪਹੁੰਚਾਉਣ ਲਈ ਲੋਕ ਮਿੱਠੇ ਅੰਬ, ਖਰਬੂਜੇ, ਠੰਢੀ-ਕੁਲਫ਼ੀ ਅਤੇ ਬਰਫ਼ ਦੇ ਗੋਲਿਆਂ ਦਾ ਭਰਪੂਰ ਆਨੰਦ ਲੈਂਦੇ ਹਨ।

PunjabKesari

ਪਿੰਕੂ ਟੀ. ਵੀ.  ਨੇ ਇਸ ਮੁਸ਼ਕਲ ਸਮੇਂ 'ਚ ਇਕ ਬਹੁਤ ਹੀ ਅਹਿਮ ਸੁਨੇਹਾ ਦਿੱਤਾ ਹੈ। ਵੀਡੀਓ 'ਚ ਕਿਹਾ ਗਿਆ ਹੈ ਕਿ ਗਰਮੀ ਕਾਰਨ ਪਸ਼ੂ-ਪੰਛੀ ਪਾਣੀ ਲਈ ਤਰਸ ਰਹੇ ਹਨ, ਇਸ ਲਈ ਸਾਨੂੰ ਵੱਖ-ਵੱਖ ਥਾਵਾਂ 'ਤੇ ਉਨ੍ਹਾਂ ਲਈ ਪਾਣੀ ਰੱਖਣਾ ਚਾਹੀਦਾ ਹੈ ਅਤੇ ਬੱਚਿਆਂ ਦਾ ਵੀ ਖ਼ਾਸ ਖਿਆਲ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਰੁੱਖਾਂ ਦੀ ਠੰਢੀ ਛਾਂ ਅਤੇ ਹਵਾ ਗਰਮੀ ਤੋਂ ਬਚਾਅ ਕਰ ਸਕੇ।

PunjabKesari

ਜ਼ਿਕਰਯੋਗ ਹੈ ਕਿ 'ਪਿੰਕੂ-ਟੀ. ਵੀ' ਇਕ ਪੰਜਾਬੀ-ਭਾਸ਼ਾ ਵਾਲਾ ਬੱਚਿਆਂ ਲਈ ਸਮਰਪਿਤ ਪਹਿਲਾ 3-ਡੀ ਐਨੀਮੇਸ਼ਨ ਯੂ-ਟਿਊਬ ਚੈਨਲ ਹੈ, ਜੋਕਿ ਰੰਗ-ਬਿਰੰਗੇ ਐਨੀਮੇਟਿਡ ਵੀਡੀਓਜ਼, ਦਿਲਚਸਪ ਕਹਾਣੀਆਂ, ਰਾਈਮਸ ਅਤੇ ਨੈਤਿਕ ਸਿੱਖਿਆ ਵਾਲੀ ਸਮੱਗਰੀਆਂ ਰਾਹੀਂ ਬੱਚਿਆਂ ਨੂੰ ਮਨੋਰੰਜਨ ਅਤੇ ਸਿੱਖਿਆ ਦੋਹਾਂ ਦਾ ਪ੍ਰਦਾਨ ਕਰਦਾ ਹੈ। ਇਸ ਦੀਆਂ ਵੀਡੀਓਜ਼ 'ਚ ਅਕਸਰ ਪੰਜਾਬੀ ਲੋਕ-ਕਹਾਣੀਆਂ, ਨੈਤਿਕ ਪਾਠ ਅਤੇ ਦਿਲਚਸਪ ਗੱਲਾਂ ਵੇਖਣ ਨੂੰ ਮਿਲਦੀਆਂ ਹਨ, ਜੋ ਬੱਚਿਆਂ ਦੀ ਸੋਚ ਨੂੰ ਉਤਸ਼ਾਹਤ ਕਰਦੀਆਂ ਹਨ।

PunjabKesari

ਚੈਨਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਾਂ-ਬੋਲੀ ਪੰਜਾਬੀ ਨਾਲ ਜੋੜਨਾ, ਉਨ੍ਹਾਂ ਨੂੰ ਚੰਗੀਆਂ ਆਦਤਾਂ ਅਤੇ ਨੈਤਿਕ ਮੁੱਲਾਂ ਦੀ ਸਿੱਖਿਆ ਦੇਣਾ ਅਤੇ ਉਨ੍ਹਾਂ ਦੀ ਕਲਪਨਾ-ਸ਼ਕਤੀ ਨੂੰ ਵਧਾ ਦੇਣਾ ਸ਼ਾਮਲ ਹੈ। ਇਸ ਦੀ ਸਮੱਗਰੀ ਵੇਖ ਕੇ ਬੱਚੇ, ਦੋਸਤੀ, ਸੱਚਾਈ, ਸਹਿਯੋਗ ਵਰਗੇ ਗੁਣਾਂ ਨੂੰ ਅਪਣਾ ਸਕਦੇ ਹਨ ਅਤੇ ਚੰਗੀ ਸੋਚ ਵਾਲੀਆਂ ਕਈ ਤਰ੍ਹਾਂ ਦੀਆਂ ਨਵੀਆਂ ਗੱਲਾਂ ਨੂੰ ਸਿੱਖ ਸਕਦੇ ਹਨ।  ਮਾਪਿਆਂ ਵੱਲੋਂ ਵੀ ਅਜਿਹੇ ਚੈਨਲਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਕਿਉਂਕਿ ਇਹ ਬੱਚਿਆਂ ਨੂੰ ਸੁਰੱਖਿਅਤ ਅਤੇ ਸਕਾਰਾਤਮਕ ਸਮੱਗਰੀ ਪ੍ਰਦਾਨ ਕਰਦੇ ਹਨ। ਪਿੰਕੂ ਟੀ. ਵੀ. ਆਉਣ ਵਾਲੇ ਸਮੇਂ ਵਿੱਚ ਬੱਚਿਆਂ ਦੇ ਡਿਜੀਟਲ ਸਿੱਖਿਆ ਦੇ ਖੇਤਰ ਵਿੱਚ ਹੋਰ ਵੀ ਨਵੇਂ ਪ੍ਰਯੋਗ ਕਰਨ ਦੀ ਤਿਆਰੀ ਵਿੱਚ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News