ਗੈਰ ਕਾਨੂੰਨੀ ਪਿਸਤੌਲ ਅਤੇ 5 ਕਾਰਤੂਸਾਂ ਸਣੇ 2 ਗ੍ਰਿਫ਼ਤਾਰ
Thursday, Feb 20, 2025 - 05:17 PM (IST)

ਭਵਾਨੀਗੜ੍ਹ (ਵਿਕਾਸ ਮਿੱਤਲ) : ਸੀ.ਆਈ.ਏ. ਦੀ ਟੀਮ ਨੇ ਇੱਥੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਗੈਰ ਕਾਨੂੰਨੀ ਪਿਸਤੌਲ ਅਤੇ 5 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਸ ਨੇ ਮੁਲਜ਼ਮਾਂ ਕੋਲੋਂ ਇਕ ਜੀਪ ਵੀ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੀਆਈਏ ਬਹਾਦਰ ਸਿੰਘ ਵਾਲਾ ਦੇ ਏ.ਐੱਸ.ਆਈ. ਬਲਕਾਰ ਸਿੰਘ ਜਦੋਂ ਪੁਲਸ ਪਾਰਟੀ ਸਮੇਤ ਬੱਸ ਸਟਾਪ ਕਾਕੜਾ ਨੇੜੇ ਗਸ਼ਤ ਕਰ ਰਹੇ ਸਨ ਤਾਂ ਸੂਚਨਾ ਮਿਲੀ ਕਿ ਸਿਮਰਨਜੀਤ ਸਿੰਘ ਉਰਫ ਸ਼ੇਰਾ ਵਾਸੀ ਪਿੰਡ ਸਵਾੜਾ (ਮੋਹਾਲੀ) ਤੇ ਵਿਕਾਸ ਕੁਮਾਰ ਉਰਫ ਅਜੇ ਵਾਸੀ ਤਲਵੰਡੀ ਸਾਬੋ (ਬਠਿੰਡਾ) ਜਿਨ੍ਹਾਂ ਕੋਲ ਗੈਰ-ਕਾਨੂੰਨੀ ਪਿਸਤੌਲ ਹੈ ਅਤੇ ਗਲਤ ਗਤੀਵਿਧੀਆਂ ਕਰਨ ਜਾ ਰਹੇ ਹਨ।
ਇਸ ਸਬੰਧੀ ਥਾਣਾ ਭਵਾਨੀਗੜ੍ਹ ਵਿਖੇ ਮੁਕੱਦਮਾ ਦਰਜ ਕਰਦਿਆਂ ਪੁਲਸ ਨੇ ਉਕਤ ਮੁਲਜ਼ਮਾਂ ਨੂੰ ਕਾਬੂ ਕੀਤਾ। ਪੁਲਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਪਾਸੋਂ ਇਕ ਪਿਸਤੌਲ ਪੁਆਇੰਟ 30 ਬੋਰ, 5 ਕਾਰਤੂਸ ਪੁਆਇੰਟ 30 ਬੋਰ ਅਤੇ ਇਕ ਮਹਿੰਦਰਾ ਜੀਪ ਸਿਲਵਰ ਰੰਗ ਬਰਾਮਦ ਕਰਦਿਆਂ ਅਗਲੀ ਕਾਰਵਾਈ ਆਰੰਭ ਦਿੱਤੀ ਹੈ।