2 ਦੇਸੀ ਪਿਸਤੌਲ ਅਤੇ ਮੈਗਜ਼ੀਨ ਸਣੇ ਮੁਲਜ਼ਮ ਕਾਬੂ

Monday, Aug 11, 2025 - 05:32 PM (IST)

2 ਦੇਸੀ ਪਿਸਤੌਲ ਅਤੇ ਮੈਗਜ਼ੀਨ ਸਣੇ ਮੁਲਜ਼ਮ ਕਾਬੂ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਏ. ਐੱਸ. ਆਈ. ਸੁਖਦੇਵ ਰਾਜ ਦੀ ਅਗਵਾਈ ਹੇਠ ਇਕ ਮੁਲਜ਼ਮ ਨੂੰ 2 ਦੇਸੀ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਏ. ਐੱਸ. ਆਈ ਸੁਖਦੇਵ ਰਾਜ ਦੀ ਅਗਵਾਈ ਹੇਠ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਬਾਬਾ ਰਾਮਦੇਵ ਚੌਕ ਤੋਂ ਥੋੜ੍ਹਾ ਅੱਗੇ ਇਕ ਨਿੱਜੀ ਸਕੂਲ ਦੇ ਨੇੜੇ ਪਹੁੰਚੀ ਤਾਂ ਪੁਲਸ ਪਾਰਟੀ ਨੇ ਪੁੱਡਾ ਦੀ ਖਾਲੀ ਜਗ੍ਹਾ ’ਚ ਇਕ ਸ਼ੱਕੀ ਨੌਜਵਾਨ ਨੂੰ ਖੜ੍ਹਾ ਦੇਖਿਆ।

ਇਸ ਦੌਰਾਨ ਉਕਤ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਪੁੱਛ-ਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂ ਪ੍ਰੇਮ ਪੁੱਤਰ ਜਤਿੰਦਰ ਦੱਸਿਆ। ਤਲਾਸ਼ੀ ਲੈਣ ’ਤੇ ਉਸ ਕੋਲੋਂ ਇਕ ਦੇਸੀ 32 ਬੋਰ ਪਿਸਤੌਲ ਬਿਨਾਂ ਬਾਡੀ ਅਤੇ ਇਕ ਦੇਸੀ 30 ਬੋਰ ਪਿਸਤੌਲ ਸਮੇਤ ਮੈਗਜ਼ੀਨ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ ’ਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।


author

Gurminder Singh

Content Editor

Related News