ਦੇਸੀ ਪਿਸਤੌਲ, ਕਾਰਤੂਸ ਤੇ ਸ਼ਰਾਬ ਬਰਾਮਦ, 3 ਕਾਬੂ
Friday, Nov 30, 2018 - 03:37 PM (IST)

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ/ਜਗਸੀਰ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਦੇਸੀ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਸੂਤਰਾਂ ਅਨੁਸਾਰ ਸਹਾਇਕ ਥਾਣੇਦਾਰ ਨਿਰਮਲ ਸਿੰਘ ਸੰਘਾ ਦੀ ਅਗਵਾਈ ਵਿਚ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਘੋਲੀਆ ਖੁਰਦ ਨਹਿਰ ਦੇ ਪੁਲ ਤੋਂ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਤੋਂ 23 ਬੋਤਲਾਂ ਸ਼ਰਾਬ ਮਾਰਕਾ ਹਿੰਮਤ ਸੰਤਰਾ ਠੇਕਾ ਦੇਸੀ (ਚੰਡੀਗੜ੍ਹ), 1 ਦੇਸੀ ਪਿਸਤੌਲ 32 ਬੋਰ ਸਮੇਤ 2 ਰੌਂਦ ਜ਼ਿੰਦਾ, 2 ਮੋਟਰਸਾਈਕਲ ਬਰਾਮਦ ਕੀਤੇ।
ਉਕਤ ਵਿਅਕਤੀਆਂ ਦੀ ਪਛਾਣ ਪਵਿੱਤਰ ਸਿੰਘ ਉਰਫ ਰਿੱਕਾ ਪੁੱਤਰ ਦਰਸ਼ਨ ਸਿੰਘ ਵਾਸੀ ਬੀੜ ਰਾਊਕੇ, ਬਲਕਾਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਘੋਲੀਆ ਕਲਾਂ, ਬਲਵੀਰ ਸਿੰਘ ਉਰਫ ਹੈਪੀ ਪੁੱਤਰ ਅਜਾਇਬ ਸਿੰਘ ਵਾਸੀ ਰਾਊਕੇ ਕਲਾਂ ਵਜੋਂ ਹੋਈ ਹੈ, ਜਿਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ।