ਪਿਸਤੌਲ ਦਿਖਾ ਕੇ 2 ਲੱਖ ਰੁਪਏ ਲੁੱਟੇ, ਪੁਲਸ ਨੇ 5 ਦਰਜ ਕੀਤਾ ਮਾਮਲਾ

05/24/2022 6:26:30 PM

ਅਬੋਹਰ (ਰਹੇਜਾ, ਸੁਨੀਲ) : ਥਾਣਾ ਬਹਾਵਵਾਲਾ ਪੁਲਸ ਨੇ ਇਕ ਵਿਅਕਤੀ ਨੂੰ ਪਿਸਤੌਲ ਦਿਖਾ ਕੇ 2 ਲੱਖ ਰੁਪਏ ਲੁੱਟਣ ਵਾਲੇ 5 ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪਵਨ ਕੁਮਾਰ ਪੁੱਤਰ ਵਿਜੇ ਸਿੰਘ ਵਾਸੀ 14 ਕੇ. ਆਰ. ਡਬਲਯੂ. ਸਾਦੁਲ ਸ਼ਹਿਰ ਜ਼ਿਲ੍ਹਾ ਸ੍ਰੀਗੰਗਾਨਗਰ ਨੇ ਦੱਸਿਆ ਕਿ 28 ਅਪ੍ਰੈਲ ਨੂੰ ਸਵੇਰੇ 6.45 ਵਜੇ ਦੇ ਕਰੀਬ ਉਹ ਰਾਜਪੁਰਾ ਸਥਿਤ ਪੈਟਰੋਲ ਪੰਪ ’ਤੇ ਤੇਲ ਲੈਣ ਆਇਆ ਸੀ। ਇਸ ਦੌਰਾਨ ਹਰਮੇਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਕੰਦੂ ਖੇੜਾ ਸ੍ਰੀ ਮੁਕਤਸਰ ਸਾਹਿਬ, ਭੁਪਿੰਦਰ ਸਿੰਘ ਵਾਸੀ ਫੱਤਾ ਕੇਰਾ ਸ੍ਰੀ ਮੁਕਤਸਰ ਸਾਹਿਬ ਅਤੇ 3 ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਪਿਸਤੌਲ ਦਿਖਾ ਕੇ ਗੱਡੀ ਵਿਚ ਅਗਵਾ ਕਰ ਲਿਆ।

ਉਕਤ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰਦੇ ਹੋਏ 2 ਲੱਖ ਰੁਪਏ ਲੁੱਟ ਲਏ ਅਤੇ ਉਸ ਨੂੰ ਪਿੰਡ ਪੰਜਾਵਾ ਕੋਲ ਸੁੱਟ ਕੇ ਫਰਾਰ ਹੋ ਗਏ। ਪੁਲਸ ਨੇ ਜਾਂਚ ਤੋਂ ਬਾਅਦ ਉਕਤ ਮੁਲਜ਼ਮਾਂ ਖ਼ਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੇ ਹਨ।


Gurminder Singh

Content Editor

Related News