ਪਿਸਤੌਲ ਦੀ ਨੋਕ ’ਤੇ ਲੁਟੇਰਿਆਂ ਨੇ ਫਾਸਟ ਫੂਡ ਦਾ ਕੰਮ ਕਰਦੇ ਕਰਿੰਦੇ ਤੋਂ ਲੁੱਟਿਆ ਮੋਬਾਈਲ ਤੇ ਕੈਸ਼

Tuesday, Feb 22, 2022 - 11:13 AM (IST)

ਪਿਸਤੌਲ ਦੀ ਨੋਕ ’ਤੇ ਲੁਟੇਰਿਆਂ ਨੇ ਫਾਸਟ ਫੂਡ ਦਾ ਕੰਮ ਕਰਦੇ ਕਰਿੰਦੇ ਤੋਂ ਲੁੱਟਿਆ ਮੋਬਾਈਲ ਤੇ ਕੈਸ਼

ਫਗਵਾੜਾ (ਜਲੋਟਾ)- ਫਗਵਾੜਾ ਦੀ ਬੱਬਰ ਅਕਾਲੀ ਮਾਰਕੀਟ ’ਚ ਇਕ ਫਾਸਟ ਫੂਡ ਦੀ ਦੁਕਾਨ ਦੇ ਅੰਦਰ ਵੜ ਕੇ ਤਿੰਨ ਅਣਪਛਾਤੇ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ’ਤੇ ਦੁਕਾਨ ’ਚ ਕੰਮ ਕਰਨ ਵਾਲੇ ਇਕ ਕਰਿੰਦੇ ਪਾਸੋਂ ਉਸ ਦਾ ਮੋਬਾਇਲ ਫੋਨ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੁੱਟਣ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਅਣਪਛਾਤੇ ਲੁਟੇਰਿਆਂ ਨੇ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਲੁੱਟ ਦਾ ਸ਼ਿਕਾਰ ਬਣਾਏ ਗਏ ਕਰਿੰਦੇ ਨੂੰ ਬਾਥਰੂਮ ’ਚ ਬੰਦ ਕਰ ਦਿੱਤਾ ਅਤੇ ਫਿਲਮੀ ਸਟਾਈਲ ’ਚ ਫ਼ਰਾਰ ਹੋ ਗਏ। 

ਪੜ੍ਹੋ ਇਹ ਵੀ ਖ਼ਬਰ - ਚੋਣਾਂ ਵਾਲੇ ਦਿਨ ਵੱਡੀ ਵਾਰਦਾਤ: ਨਸ਼ੇੜੀ ਵਿਅਕਤੀ ਨੇ ਪੁਜਾਰੀ ਦਾ ਰਾਡ ਮਾਰ ਕੀਤਾ ਕਤਲ

ਲੁੱਟ-ਖੋਹ ਦੀ ਹੋਈ ਇਸ ਵਾਰਦਾਤ ਤੋਂ ਬਾਅਦ ਫਗਵਾੜਾ ਦੇ ਲੋਕਾਂ ’ਚ ਅਣਪਛਾਤੇ ਲੁਟੇਰਿਆਂ ਨੂੰ ਲੈ ਕੇ ਭਾਰੀ ਡਰ ਅਤੇ ਦਹਿਸ਼ਤ ਪਾਈ ਜਾ ਰਹੀ ਹੈ। ਵਾਰਦਾਤ ਸਬੰਧੀ ਲੁੱਟ ਦਾ ਸ਼ਿਕਾਰ ਬਣੇ ਦੁਕਾਨ ਦੇ ਕਰਿੰਦੇ ਰੋਸ਼ਨ ਲਾਲ ਵਾਸੀ ਉਂਕਾਰ ਨਗਰ ਫਗਵਾੜਾ ਨੇ ਪੁਲਸ ਨੂੰ ਦਿੱਤੀ ਸੂਚਨਾ ’ਚ ਦੱਸਿਆ ਹੈ ਕਿ ਉਹ ਦੁਕਾਨ ’ਚ ਕੰਮ ਕਰਦਾ ਪਿਆ ਸੀ। ਇਸ ਦੌਰਾਨ ਤਿੰਨ ਅਣਪਛਾਤੇ ਲੁਟੇਰੇ ਦੁਕਾਨ ’ਚ ਆ ਵੜੇ। ਉਨ੍ਹਾਂ ਮੌਕਾ ਮਿਲਦੇ ਹੀ ਉਸ ਦੀ ਕੰਨਪਟੀ ’ਤੇ ਪਿਸਤੌਲ ਤਾਣ ਦਿੱਤੀ ਅਤੇ ਉਸ ਦਾ ਮੋਬਾਇਲ ਫੋਨ ਅਤੇ ਕਰੀਬ 5500 ਰੁਪਏ ਨਕਦ ਲੁੱਟ ਲਏ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਪਹਿਲਾਂ ਟਰੈਕਟਰ ਹੇਠ ਦਿੱਤਾ, ਫਿਰ ਦਾਤਰ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ

ਰੋਸ਼ਨ ਲਾਲ ਨੇ ਦੱਸਿਆ ਕਿ ਅਣਪਛਾਤੇ ਲੁਟੇਰਿਆਂ ਦਾ ਦੁਕਾਨ ਦੇ ਅੰਦਰ ਆਉਣ ਦਾ ਵੀਡਿਓ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋਇਆ ਹੈ। ਖ਼ਬਰ ਲਿਖੇ ਜਾਣ ਤਕ ਪੁਲਸ ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀਡੀਓ ਫੁਟੇਜ਼ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਅਣਪਛਾਤੇ ਲੁਟੇਰਿਆਂ ਦੀ ਪਛਾਣ ਅਤੇ ਇਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਸ ਦੇ ਹੱਥ ਪੂਰੀ ਤਰ੍ਹਾਂ ਨਾਲ ਖਾਲੀ ਹਨ। ਪੁਲਸ ਤਫਤੀਸ਼ ਜਾਰੀ ਹੈ।

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)


author

rajwinder kaur

Content Editor

Related News