ਪਾਲਤੂ ਪਿੱਟਬੁੱਲ ਕੁੱਤੇ ਨੇ ਮਾਲਕ ਨੂੰ ਬੁਰੀ ਤਰ੍ਹਾਂ ਵੱਢਿਆ, ਲੋਕਾਂ ਨੇ 2 ਘੰਟੇ ਦੀ ਜੱਦੋ-ਜਹਿਦ ਮਗਰੋਂ ਛੁਡਾਇਆ
Saturday, Aug 06, 2022 - 10:41 AM (IST)
ਕੁਰਾਲੀ/ਮੋਰਿੰਡਾ (ਬਠਲਾ, ਧੀਮਾਨ, ਖੁਰਾਣਾ) : ਕੁਰਾਲੀ-ਮੋਰਿੰਡਾ ਮਾਰਗ ’ਤੇ ਪੈਂਦੇ ਪਿੰਡ ਢੰਗਰਾਲੀ ਵਿਖੇ ਇਕ ਪਿੱਟਬੁੱਲ ਕੁੱਤੇ ਨੇ ਆਪਣੇ ਹੀ ਮਾਲਕ ’ਤੇ ਜਾਨਲੇਵਾ ਹਮਲਾ ਕਰਦੇ ਹੋਏ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਪੀੜਤ ਵਿਅਕਤੀ ਰਣਧੀਰ ਸਿੰਘ ਢੰਗਰਾਲੀ ਨੇ ਦੱਸਿਆ ਕਿ ਆਪਣੇ ਬੱਚੇ ਦੇ ਸ਼ੌਂਕ ਪੂਰੇ ਕਰਨ ਲਈ ਘਰ ਉਸ ਨੇ ਪਿਟਬੁੱਲ ਨਸਲ ਦਾ ਕੁੱਤਾ ਰੱਖਿਆ ਹੋਇਆ ਹੈ, ਜਿਸ ਨੇ ਬੀਤੀ ਰਾਤ ਉਨ੍ਹਾਂ ਦੇ ਭਤੀਜੇ ’ਤੇ ਹਮਲਾ ਕੀਤਾ।
ਉਸ ਨੇ ਦੱਸਿਆ ਕਿ ਆਪਣੇ ਭਤੀਜੇ ਨੂੰ ਬਚਾਉਣ ਲਈ ਮੈਂ ਕੁੱਤੇ ਨੂੰ ਫੜ੍ਹ ਕੇ ਪਿੱਛੇ ਖਿੱਚਣ ਲੱਗਿਆ ਤਾਂ ਕੁੱਤੇ ਨੇ ਮੇਰੇ ’ਤੇ ਵੀ ਹਮਲਾ ਕਰ ਦਿੱਤਾ ਅਤੇ ਗੰਭੀਰ ਜ਼ਖਮੀ ਕਰ ਦਿੱਤਾ। ਰਣਧੀਰ ਸਿੰਘ ਨੂੰ ਜ਼ਖ਼ਮੀ ਹਾਲਤ 'ਚ ਪਹਿਲਾਂ ਸਰਕਾਰੀ ਹਸਪਤਾਲ ਮੋਰਿੰਡਾ 'ਚ ਲਿਆਂਦਾ ਗਿਆ , ਜਿੱਥੇ ਉਸ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਉਸ ਨੂੰ ਫੇਜ਼-6 ਦੇ ਸਰਕਾਰੀ ਹਸਪਤਾਲ ਮੋਹਾਲੀ ਰੈਫ਼ਰ ਕਰ ਦਿੱਤਾ ਗਿਆ ਪਰ ਬਾਅਦ 'ਚ ਚੰਡੀਗੜ੍ਹ ਦੇ ਸੈਕਟਰ-32 ਦੇ ਸਰਕਾਰੀ ਹਸਪਤਾਲ 'ਚ ਇਲਾਜ ਲਈ ਭੇਜਿਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਹੈ।
ਇਹ ਵੀ ਪੜ੍ਹੋ : ਮੋਹਾਲੀ 'ਚ ਕਿਸਾਨਾਂ ਦਾ ਹੱਲਾ-ਬੋਲ, ਗੁਰਦੁਆਰਾ ਅੰਬ ਸਾਹਿਬ ਵਿਖੇ ਵੱਡੀ ਗਿਣਤੀ 'ਚ ਹੋਇਆ ਇਕੱਠ (ਤਸਵੀਰਾਂ)
2 ਘੰਟਿਆਂ ’ਚ ਜ਼ਖ਼ਮੀ ਨੂੰ ਕੁੱਤੇ ਦੇ ਚੁੰਗਲ ’ਚੋਂ ਛੁਡਾਇਆ
ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਬਾਠ ਨੇ ਦੱਸਿਆ ਕੇ 2 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪਿੰਡ ਵਾਲਿਆਂ ਅਤੇ ਪੁਲਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਖ਼ਮੀ ਨੂੰ ਕੁੱਤੇ ਦੇ ਚੁੰਗਲ ’ਚੋਂ ਛੁਡਾ ਲਿਆ ਗਿਆ ਅਤੇ ਉਨ੍ਹਾਂ ਕਿਹਾ ਕਿ ਪਿੰਡ ਦੇ ਗੁਰੂਘਰ 'ਚ ਅਨਾਉਂਸਮੈਂਟ ਵੀ ਕਰਵਾ ਦਿੱਤੀ ਗਈ ਹੈ ਕਿ ਜਿਨ੍ਹਾਂ ਨੇ ਵੀ ਇਸ ਨਸਲ ਦੇ ਕੁੱਤੇ ਰੱਖੇ ਹਨ, ਉਹ 7 ਦਿਨ ਦੇ ਅੰਦਰ-ਅੰਦਰ ਇਨ੍ਹਾਂ ਨੂੰ ਆਬਾਦੀ ਤੋਂ ਦੂਰ ਰੱਖਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ