ਪੀਯੂਸ਼ ਗੋਇਲ ਦਾ ਰਾਹੁਲ ਗਾਂਧੀ ''ਤੇ ਵਾਰ, ''''ਸੁਪਨੇ ਦੇਖਣ ''ਤੇ ਜੀ. ਐੱਸ. ਨਹੀਂ ਲੱਗਦਾ''''

05/13/2019 12:01:18 PM

ਲੁਧਿਆਣਾ (ਨਰਿੰਦਰ) : ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਕੇਂਦਰ 'ਚ ਸਰਕਾਰ ਬਣਾਉਣ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਦਾਅਵਿਆਂ 'ਤੇ ਵਾਰ ਕਰਦਿਆਂ ਕਿਹਾ ਹੈ ਕਿ ਸੁਪਨੇ ਦੇਖਣ 'ਤੇ ਕੋਈ ਜੀ. ਐੱਸ. ਟੀ. ਨਹੀਂ ਲੱਗਦਾ। ਲੁਧਿਆਣਾ 'ਚ ਇਕ ਸਮਾਰੋਹ 'ਚ ਹਿੱਸਾ ਲੈਣ ਪੁੱਜੇ ਪੀਯੂਸ਼ ਗੋਇਲ ਨੇ ਕਿਹਾ ਕਿ ਕੇਂਦਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨ. ਡੀ. ਏ. ਸਰਕਾਰ ਬਣਨਾ ਤੈਅ ਹੈ ਅਤੇ ਇਸ ਬਾਰੇ ਉਨ੍ਹਾਂ ਨੂੰ ਪਹਿਲਾਂ ਦੇ ਮੁਕਾਬਲੇ ਜ਼ਿਆਦਾ ਬਹੁਮਤ ਮਿਲੇਗਾ।

ਉਨ੍ਹਾਂ ਨੇ ਕਿਹਾ ਕਿ ਲੁਧਿਆਣਾ 'ਚ ਗਠਜੋੜ ਨੂੰ ਜਿੱਤ ਹਾਸਲ ਹੋਵੇਗੀ। ਉਨ੍ਹਾਂ ਨੇ ਸਥਾਨਕ ਸੰਸਦ ਮੈਂਬਰ 'ਤੇ ਦੋਸ਼ ਲਾਇਆ ਕਿ ਉਹ ਕਦੇ ਵੀ ਉਨ੍ਹਾਂ ਨੂੰ ਸ਼ਹਿਰ ਲਈ ਕੋਈ ਪ੍ਰਾਜੈਕਟ ਲਿਆਉਣ ਸਬੰਧੀ ਨਹੀਂ ਮਿਲੇ। ਉਨ੍ਹਾਂ ਨੇ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਹੈ ਕਿ ਸੈਮ ਪਿਤਰੋਦਾ ਰਾਹੁਲ ਗਾਂਧੀ ਦੇ ਸਿਆਸੀ ਗੁਰੂ ਹਨ ਅਤੇ ਉਨ੍ਹਾਂ ਦੇ ਬਿਆਨ ਲਈ ਉਨ੍ਹਾਂ ਨੂੰ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।


Babita

Content Editor

Related News