ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ ''ਚ ਅੰਨ੍ਹੇਵਾਹ ਫਾਇਰਿੰਗ, ਤਿੰਨ ਸਕਿੰਟਾਂ ''ਚ ਕੱਢੇ ਫਾਇਰ
Wednesday, Aug 19, 2026 - 02:48 PM (IST)
ਲੁਧਿਆਣਾ (ਰਾਜ) : ਲੁਧਿਆਣਾ ਵਿਚ ਇਕ ਪੀਜ਼ਾ ਆਊਟਲੈੱਟ 'ਤੇ ਦੋ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਕਰ ਦਿੱਤੀ। ਇਹ ਵਾਰਦਾਤ ਮੰਗਲਵਾਰ ਦੇਰ ਰਾਤ ਵਾਪਰੀ ਜਦੋਂ ਦੋ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ 'ਤੇ ਪੀਜ਼ਾ ਆਊਟਲੈੱਟ 'ਤੇ ਗੋਲੀਬਾਰੀ ਕੀਤੀ। ਪੁਲਸ ਅਨੁਸਾਰ ਇਹ ਘਟਨਾ ਸ਼ਹਿਰ ਦੇ ਪਾਸ਼ ਇਲਾਕੇ ਭਾਈ ਰਣਧੀਰ ਸਿੰਘ ਨਗਰ ਖੇਤਰ ਵਿਚ ਵਾਪਰੀ। ਇਸ ਵਾਰਦਾਤ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਫੁਟੇਜ ਵਿਚ ਦੋ ਵਿਅਕਤੀ ਦੁਕਾਨ 'ਤੇ ਅੰਨ੍ਹੇਵਾਹ ਗੋਲੀਬਾਰੀ ਕਰਦੇ ਦਿਖਾਈ ਦੇ ਰਹੇ ਹਨ। ਤਿੰਨ ਸੈਕਿੰਟਾਂ ਵਿਚ ਮੁਲਜ਼ਮ ਲਗਾਤਾਰ ਤਿੰਨ ਫਾਇਰ ਕਰਦੇ ਹੋਏ ਤੇਜ਼ੀ ਨਾਲ ਫਰਾਰ ਹੋ ਗਏ।
ਇਹ ਵੀ ਪੜ੍ਹੋ : ਸਤੇਂਦਰ ਜੈਨ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਆਇਆ ਪ੍ਰਤੀਕਰਮ
ਵੀਡੀਓ ਵਿਚ ਆਊਟਲੈੱਟ ਦੇ ਅੰਦਰ ਕੁਰਸੀ 'ਤੇ ਬੈਠਾ ਇਕ ਵਿਅਕਤੀ ਗੋਲੀਆਂ ਦੀ ਆਵਾਜ਼ ਸੁਣ ਕੇ ਉੱਠ ਕੇ ਸੁਰੱਖਿਅਤ ਜਗ੍ਹਾ ਵੱਲ ਭੱਜਦਾ ਦਿਖਾਈ ਦੇ ਰਿਹਾ ਹੈ। ਪੁਲਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ 'ਤੇ 'ਗੋਪੀ ਲਾਹੌਰੀਆ ਗਰੁੱਪ' ਨਾਮ ਦੇ ਇਕ ਪੇਜ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ। ਪੁਲਸ ਨੇ ਕਿਹਾ ਕਿ ਉਹ ਇੰਸਟਾਗ੍ਰਾਮ 'ਤੇ ਕੀਤੀ ਗਈ ਪੋਸਟ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
