ਜਗ੍ਹਾ ਨੂੰ ਲੈ ਕੇ ਹੋਏ ਝਗੜੇ 'ਚ 1 ਜ਼ਖ਼ਮੀ

Tuesday, Oct 10, 2017 - 11:15 AM (IST)

ਮੋਗਾ (ਆਜ਼ਾਦ)-ਜ਼ਿਲੇ ਦੇ ਪਿੰਡ ਰਾਜੇਆਣਾ 'ਚ ਜਗ੍ਹਾ ਦੇ ਵਿਵਾਦ ਨੂੰ ਲੈ ਕੇ ਹੋਏ ਝਗੜੇ 'ਚ ਦਰਸ਼ਨ ਕੁਮਾਰ ਨੂੰ ਕੁੱਟਮਾਰ ਕਰ ਕੇ ਜ਼ਖ਼ਮੀ ਕੀਤੇ ਜਾਣ ਦਾ ਪਤਾ ਲੱਗਾ ਹੈ, ਜਿਸ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ। ਇਸ ਸਬੰਧੀ ਬਾਘਾਪੁਰਾਣਾ ਪੁਲਸ ਵੱਲੋਂ ਬਲਦੇਵ ਸਿੰਘ, ਲੇਖਰਾਜ, ਲਵਲੀ ਅਤੇ ਨੀਲਮ ਰਾਣੀ ਨਿਵਾਸੀ ਪਿੰਡ ਰਾਜੇਆਣਾ ਖਿਲਾਫ ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। 
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਨੇ ਦੱਸਿਆ ਕਿ ਦਰਸ਼ਨ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਘਰ 'ਚ ਮੌਜੂਦ ਸੀ ਤਾਂ ਉਕਤ ਦੋਸ਼ੀ, ਜਿਨ੍ਹਾਂ ਨਾਲ ਉਸ ਦਾ ਜਗ੍ਹਾ ਨੂੰ ਲੈ ਕੇ ਝਗੜਾ ਚੱਲਦਾ ਆ ਰਿਹਾ ਹੈ, ਮੇਰੇ ਘਰ 'ਚ ਦਾਖਲ ਹੋਏ ਅਤੇ ਆਉਂਦੇ ਸਾਰ ਹੀ ਉਨ੍ਹਾਂ ਮੇਰੇ 'ਤੇ ਹਮਲਾ ਕਰ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ 'ਤੇ ਮੈਂ ਰੌਲਾ ਪਾਇਆ ਤਾਂ ਸਾਰੇ ਦੋਸ਼ੀ ਭੱਜ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


Related News