ਸਮੇਂ ਤੋਂ 5 ਘੰਟੇ ਪਹਿਲਾਂ ਉੱਡ ਗਿਆ ਜਹਾਜ਼, ਏਅਰਪੋਰਟ 'ਤੇ ਯਾਤਰੀਆਂ ਨੇ ਕੀਤਾ ਹੰਗਾਮਾ

Thursday, Jan 19, 2023 - 12:16 AM (IST)

ਸਮੇਂ ਤੋਂ 5 ਘੰਟੇ ਪਹਿਲਾਂ ਉੱਡ ਗਿਆ ਜਹਾਜ਼, ਏਅਰਪੋਰਟ 'ਤੇ ਯਾਤਰੀਆਂ ਨੇ ਕੀਤਾ ਹੰਗਾਮਾ

ਅੰਮ੍ਰਿਤਸਰ : ਬੁੱਧਵਾਰ ਸ਼ਾਮ ਸਕੂਟ ਏਅਰਲਾਈਨਜ਼ ਦੀ ਫਲਾਇਟ ਵੱਲੋਂ ਸਮੇਂ ਤੋਂ ਪੰਜ ਘੰਟੇ ਪਹਿਲਾਂ ਉਡਾਣ ਭਰਨ ਕਾਰਨ ਅੰਮ੍ਰਿਤਸਰ ਹਵਾਈ ਅੱਡੇ ’ਤੇ ਯਾਤਰੀਆਂ ਨੇ ਹੰਗਾਮਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 30-35 ਯਾਤਰੀਆਂ ਨੂੰ ਛੱਡ ਕੇ ਸਮੇਂ ਤੋਂ ਪਹਿਲਾਂ ਹੀ ਜਹਾਜ਼ ਨੇ ਉਡਾਨ ਭਰੀ, ਜਿਸ ਤੋਂ ਬਾਅਦ ਯਾਤਰੀਆਂ ਨੇ ਹੰਗਾਮਾ ਕਰ ਦਿੱਤਾ। ਜਿਵੇਂ ਹੀ ਇਹ ਸਾਰੇ ਯਾਤਰੀ ਸਿੰਗਾਪੁਰ ਅਤੇ ਆਸਟ੍ਰੇਲੀਆ ਜਾਣ ਲਈ ਏਅਰਪੋਰਟ 'ਤੇ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਫਲਾਈਟ ਨੇ 5 ਘੰਟੇ ਪਹਿਲਾਂ ਹੀ ਉਡਾਨ ਭਰੀ ਸੀ, ਜਿਸ ਤੋਂ ਬਾਅਦ ਯਾਤਰੀਆਂ ਨੇ ਏਅਰਪੋਰਟ 'ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ : ਟਰੱਕ ਬੈਕ ਕਰਦਿਆਂ 3 ਧੀਆਂ ਦੇ ਪਿਓ ਨਾਲ ਵਾਪਰਿਆ ਹਾਦਸਾ, ਘਰ 'ਚ ਪੈ ਗਏ ਵੈਣ

ਹਾਲਾਂਕਿ ਫਲਾਈਟ ਦਾ ਸਮਾਂ ਸ਼ਾਮ 7.55 ਦਾ ਸੀ, ਜੋ ਆਪਣੇ ਨਿਰਧਾਰਤ ਸਮੇਂ ਤੋਂ ਪੰਜ ਘੰਟੇ ਪਹਿਲਾਂ ਹੀ ਤਿੰਨ ਵਜੇ ਉਡਾਣ ਭਰ ਚੁੱਕੀ ਸੀ। ਏਅਰਲਾਈਨ ਦੀ ਇਸ ਲਾਪਰਵਾਹੀ ਕਾਰਨ ਯਾਤਰੀ ਕਾਫੀ ਪਰੇਸ਼ਾਨ ਸਨ ਅਤੇ ਦੂਜੇ ਪਾਸੇ ਏਅਰਲਾਈਨ ਕੰਪਨੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਈ-ਮੇਲ ਭੇਜ ਕੇ ਸੂਚਨਾ ਦਿੱਤੀ ਗਈ ਸੀ।


author

Mandeep Singh

Content Editor

Related News