ਫਰੀਦਕੋਟ ਪ੍ਰਸ਼ਾਸਨ ਦਾ ਸ਼ਲਾਘਾਯੋਗ ਕਦਮ, ਅਸਲਾ ਲਾਇਸੈਂਸ ਰੀਨਿਊ ਕਰਵਾਉਣਾ ਤਾਂ ਲਗਾਓ 5 ਬੂਟੇ

Sunday, Dec 11, 2022 - 02:01 PM (IST)

ਕੋਟਕਪੂਰਾ (ਨਰਿੰਦਰ) : ਕਮਿਸ਼ਨਰ ਫਰੀਦਕੋਟ ਮੰਡਲ ਫਰੀਦਕੋਟ ਵੱਲੋਂ ਅਸਲਾ ਲਾਇਸੰਸ ਨਵਿਆਉਣ ਲਈ ਦਰਖ਼ਾਸਤ ਦੇਣ ਤੋਂ ਪਹਿਲਾਂ ਵਾਤਾਵਰਣ ’ਚ ਯੋਗਦਾਨ ਪਾਉਣ ਲਈ 5 ਬੂਟੇ ਲਗਾਉਣ ਦੀ ਹਦਾਇਤ ਕੀਤੀ ਗਈ ਹੈ। ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਫਰੀਦਕੋਟ, ਬਠਿੰਡਾ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਅਜਿਹਾ ਕਰਨਾ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ। ਪੱਤਰ ਰਾਹੀਂ ਕਮਿਸ਼ਨਰ ਫਰੀਦਕੋਟ ਮੰਡਲ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਵੀ ਅਸਲਾ ਲਾਇਸੰਸੀ ਆਪਣਾ ਅਸਲਾ ਲਾਇਸੰਸ ਨਵੀਨ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿੱਚ ਦਰਖ਼ਾਸਤ ਪੇਸ਼ ਕਰਨ ਲਈ ਆਉਂਦਾ ਹੈ ਤਾਂ ਉਸ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਆਪਣੇ ਖੇਤਰ ਵਿੱਚ 5 ਬੂਟੇ (ਘੱਟੋਂ ਘੱਟ ਪੰਜ ਫੁੱਟ ਉਚਾਈ ਵਾਲੇ) ਲਗਾ ਕੇ ਸਮੇਤ ਫੋਟੋ ਅਤੇ ਦਸਤਾਵੇਜ਼ੀ ਸਬੂਤ ਸ਼ਾਮਲ ਦਰਖ਼ਾਸਤ ਕਰਕੇ ਪੇਸ਼ ਕਰੇ। ਪੱਤਰ ਵਿੱਚ ਬਾਕੀ ਦੀਆਂ ਸ਼ਰਤਾਂ ਪਹਿਲਾਂ ਵਾਲੀਆਂ ਹੀ ਰਹਿਣ ਸਬੰਧੀ ਵੀ ਜ਼ਿਕਰ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਬਠਿੰਡਾ ’ਚ ਵੱਡੀ ਵਾਰਦਾਤ, ਅੱਧੀ ਰਾਤ ਨੂੰ ਮਾਂ-ਪੁੱਤ ਦੀ ਬੇਰਹਿਮੀ ਨਾਲ ਵੱਢ ਟੁੱਕ

ਇਸ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਵਾਤਾਵਰਣ ਦਿਨੋਂ-ਦਿਨ ਪ੍ਰਦੂਸ਼ਤ ਹੋ ਰਿਹਾ ਹੈ ਅਤੇ ਇਸ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਕੋਸ਼ਿਸ਼ ਕਰਨੇ ਚਾਹੀਦੀ ਹੈ। ਸੰਧਵਾਂ ਨੇ ਕਿਹਾ ਕਿ ਪੰਜ ਬੂਟੇ ਲਗਾਉਣ ਸਬੰਧੀ ਕੀਤੀ ਗਈ ਇਹ ਕੋਸ਼ਿਸ਼ ਬਹੁਤ ਸ਼ਲਾਘਾਯੋਗ ਹੈ ਅਤੇ ਸਾਨੂੰ ਸਾਰਿਆਂ ਨੂੰ ਲਗਾਤਾਰ ਪ੍ਰਦੂਸ਼ਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਕੀਤੇ ਜਾਂਦੇ ਅਜਿਹੇ ਉਪਰਾਲਿਆਂ ਨੂੰ ਕਾਮਯਾਬ ਕਰਨ ਲਈ ਸਹਿਯੋਗ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਰੇਲਵੇ ਨੇ ਨਵੰਬਰ ’ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 3.15 ਕਰੋੜ ਦਾ ਜੁਰਮਾਨਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


 


Simran Bhutto

Content Editor

Related News