ਪੰਜਾਬ ਪੁਲਸ ਵਲੋਂ ਮਾਨਸੂਨ ਦੇ ਸੁਆਗਤ ਲਈ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ, DGP ਦੀ ਲੋਕਾਂ ਨੂੰ ਖ਼ਾਸ ਅਪੀਲ

Friday, Jul 12, 2024 - 04:53 PM (IST)

ਪੰਜਾਬ ਪੁਲਸ ਵਲੋਂ ਮਾਨਸੂਨ ਦੇ ਸੁਆਗਤ ਲਈ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ, DGP ਦੀ ਲੋਕਾਂ ਨੂੰ ਖ਼ਾਸ ਅਪੀਲ

ਚੰਡੀਗੜ੍ਹ (ਰਮਨਜੀਤ) :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ 'ਚ ਹਰਿਆਲੀ ਨੂੰ ਵਧਾਉਣ ਸਬੰਧੀ ਕੀਤੇ ਐਲਾਨ ਤੋਂ ਇੱਕ ਦਿਨ ਬਾਅਦ ਹੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਸ ਦੇ ਮੁੱਖ ਦਫ਼ਤਰ ਵਿਖੇ ਬੌਟਲ ਪਾਮ ਦਾ ਬੂਟਾ ਲਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ 'ਆਓ ਰੁੱਖ ਲਗਾਈਏ, ਧਰਤੀ ਮਾਂ ਨੂੰ ਬਚਾਈਏ' ਦੇ ਨਾਅਰੇ ਅਧੀਨ ਸੂਬਾ ਪੱਧਰੀ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਪਹਿਲ ਕਦਮੀ ਨੂੰ ਗਲੋਬਲ ਵਾਰਮਿੰਗ ਨਾਲ ਲੜਨ ਲਈ ਵਾਤਾਵਰਣ ਪੱਖੀ ਪਹੁੰਚ ਕਰਾਰ ਦਿੰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਤਹਿਤ ਸਾਰੇ ਪੁਲਸ ਜ਼ਿਲ੍ਹਿਆਂ/ਯੂਨਿਟਾਂ 'ਚ ਬੌਟਲ ਪਾਮ, ਮਲਸਰੀ, ਅਮਲਤਾਸ, ਟੀਕ, ਟਰਮੀਨਲੀਆ ਅਰਜਨ ਸਮੇਤ ਵੱਖ-ਵੱਖ ਕਿਸਮਾਂ ਦੇ ਹਜ਼ਾਰਾਂ ਬੂਟੇ ਲਗਾਏ ਜਾਣਗੇ।
ਇਹ ਵੀ ਪੜ੍ਹੋ : ਸਪਾ ਸੈਂਟਰਾਂ ਨੂੰ ਚਲਾਉਣ ਵਾਲੇ ਮਾਲਕ ਹੋ ਜਾਣ ਸਾਵਧਾਨ! ਜਾਰੀ ਹੋ ਗਏ ਸਖ਼ਤ ਹੁਕਮ

ਡੀ. ਜੀ. ਪੀ. ਨੇ ਪੰਜਾਬ ਦੇ ਲੋਕਾਂ ਨੂੰ ਅੱਗੇ ਆਉਣ ਅਤੇ ਪੌਦੇ ਲਗਾਉਣ ਦੀ ਇਸ ਮੁਹਿੰਮ ਨੂੰ ਜਨਤਕ ਲਹਿਰ 'ਚ ਬਦਲਣ ਲਈ ਪੰਜਾਬ ਪੁਲਸ ਦੇ ਇਸ ਉਪਰਾਲੇ 'ਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਡੀ. ਜੀ. ਪੀ. ਪੰਜਾਬ ਤੋਂ ਬਾਅਦ ਸਪੈਸ਼ਲ ਡੀ. ਜੀ. ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ, ਸਪੈਸ਼ਲ ਡੀ. ਜੀ. ਪੀ. ਹਿਊਮਨ ਰਿਸੋਰਸ ਡਿਵੈਲਪਮੈਂਟ (ਐੱਚ. ਆਰ. ਡੀ.) ਈਸ਼ਵਰ ਸਿੰਘ, ਸਪੈਸ਼ਲ ਡੀ. ਜੀ. ਪੀ. ਰੇਲਵੇ ਸ਼ਸ਼ੀ ਪੀ ਦਿਵੇਦੀ, ਐਡੀਸ਼ਨਲ ਡਾਇਰੈਕਟਰ ਜਨਰਲਜ਼ ਆਫ਼ ਪੁਲਸ (ਏ.ਡੀ.ਜੀ.ਪੀ.) ਡਾ. ਨਰੇਸ਼ ਕੁਮਾਰ ਅਰੋੜਾ, ਰਾਮ ਸਿੰਘ, ਐੱਸ. ਐੱਸ. ਸ੍ਰੀਵਾਸਤਵ, ਬੀ ਚੰਦਰ ਸੇਖਰ, ਜੀ ਨਾਗੇਸ਼ਵਰ ਰਾਓ, ਐੱਲ. ਕੇ. ਯਾਦਵ ਅਤੇ ਮੋਹਨੀਸ਼ ਚਾਵਲਾ ਅਤੇ ਇੰਸਪੈਕਟਰ ਜਨਰਲ ਆਫ਼ ਪੁਲਸ (ਆਈ. ਜੀ. ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਵੀ ਬੂਟੇ ਲਗਾਏ।

ਇਹ ਵੀ ਪੜ੍ਹੋ : ਸਕੂਲ ਵੈਨ 'ਚ ਪਿਸਤੌਲ ਨਾਲ ਬੱਚਿਆਂ ਨੂੰ ਡਰਾਉਣ ਵਾਲੀ ਔਰਤ 'ਤੇ FIR ਦਰਜ, ਜਾਣੋ ਪੂਰਾ ਮਾਮਲਾ
ਇਸ ਦੌਰਾਨ ਪੰਜਾਬ ਪੁਲਸ ਹੈੱਡਕੁਆਰਟਰ ਵਿਖੇ ਵੱਖ-ਵੱਖ ਪ੍ਰਜਾਤੀਆਂ ਦੇ ਲਗਭਗ 25 ਬੂਟੇ ਲਗਾਏ ਗਏ।  ਡੀ. ਜੀ. ਪੀ. ਨੇ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਿਤ ਜ਼ਿਲ੍ਹਿਆਂ/ਯੂਨਿਟਾਂ ਵਿੱਚ ਲਗਾਏ ਗਏ ਸਾਰੇ ਪੌਦਿਆਂ ਦੀ ਸਹੀ ਤੇ ਸੁਚੱਜੀ ਦੇਖਭਾਲ ਨੂੰ ਯਕੀਨੀ ਬਣਾਉਣ। ਜ਼ਿਕਰਯੋਗ ਹੈ ਕਿ 28 ਪੁਲਸ ਜ਼ਿਲ੍ਹਿਆਂ ਦੇ ਸਾਰੇ ਸੀ. ਪੀਜ਼./ਐੱਸ. ਐੱਸ. ਪੀਜ਼. ਤੋਂ ਇਲਾਵਾ ਰੇਲਵੇ, ਕਮਾਂਡੋ ਬਟਾਲੀਅਨ, ਪੀ. ਏ. ਪੀ. ਬਟਾਲੀਅਨ, ਆਈਆਰਬੀ ਬਟਾਲੀਅਨ ਅਤੇ ਇੰਟੈਲੀਜੈਂਸ ਵਿੰਗ ਸਮੇਤ ਸਾਰੀਆਂ ਯੂਨਿਟਾਂ ਦੇ ਮੁਖੀਆਂ ਨੇ ਵੀ ਆਪਣੇ ਸਬੰਧਿਤ ਜ਼ਿਲ੍ਹਿਆਂ ਵਿੱਚ ਬੂਟੇ ਲਗਾਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News