ਪਾਬੰਦੀਸ਼ੁਦਾ ਪਲਾਸਟਿਕ ਕੈਰੀਬੈਗ ਦੀ ਵਰਤੋਂ ਰੋਕਣ ਲਈ ਚੱਲੇਗੀ ਮੁਹਿੰਮ

Saturday, Jun 15, 2019 - 02:12 PM (IST)

ਪਾਬੰਦੀਸ਼ੁਦਾ ਪਲਾਸਟਿਕ ਕੈਰੀਬੈਗ ਦੀ ਵਰਤੋਂ ਰੋਕਣ ਲਈ ਚੱਲੇਗੀ ਮੁਹਿੰਮ

ਲੁਧਿਆਣਾ (ਹਿਤੇਸ਼) : ਪੰਜਾਬ ਸਰਕਾਰ ਨੇ ਪਾਬੰਦੀਸ਼ੁਦਾ ਪਲਾਸਟਿਕ ਕੈਰੀਬੈਗ ਦੀ ਵਰਤੋਂ ਰੋਕਣ ਲਈ ਡ੍ਰਾਈਵ ਚਲਾਉਣ ਦਾ ਫੈਸਲਾ ਕੀਤਾ ਹੈ, ਜਿਸ ਲਈ ਵਾਤਾਵਰਣ ਵਿਭਾਗ ਵਲੋਂ ਨਗਰ ਨਿਗਮ ਅਤੇ ਪੀ. ਪੀ. ਸੀ. ਬੀ. ਨੂੰ ਨਿਰਦੇਸ਼ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਲੈਟਰ 'ਚ ਵਾਤਾਵਰਣ ਵਿਭਾਗ ਦੇ ਡਾਇਰੈਕਟਰ ਕਾਹਨ ਸਿੰਘ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਪ੍ਰੈਲ, 2016 ਤੋਂ ਪਲਾਸਟਿਕ ਕੈਰੀਬੈਗ ਬਣਾਉਣ, ਵੇਚਣ ਅਤੇ ਵਰਤੋਂ ਕਰਨ 'ਤੇ ਪਾਬੰਦੀ ਲਾਈ ਹੋਈ ਹੈ।

ਇਸ ਦੇ ਤਹਿਤ ਪਾਬੰਦੀਸ਼ੁਦਾ ਪਲਾਸਟਿਕ ਕੈਰੀਬੈਗ ਬਣਾਉਣ ਵਾਲੀ ਫੈਕਟਰੀ ਖਿਲਾਫ ਕਾਰਵਾਈ ਕਰਨ ਦੀ ਜ਼ਿੰਮੇਵਾਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਦਿੱਤੀ ਗਈ ਸੀ, ਜਦੋਂ ਕਿ ਵੇਚਣ ਅਤੇ ਵਰਤਣ ਵਾਲਿਆਂ 'ਤੇ ਕਾਰਵਾਈ ਕਰਨ ਦੀ ਡਿਊਟੀ ਨਗਰ ਨਿਗਮ ਦੀ ਬਣਦੀ ਹੈ। ਇਸ ਦੇ ਬਾਵਜੂਦ ਪਾਬੰਦੀਸ਼ੁਦਾ ਪਲਾਸਟਿਕ ਕੈਰੀਬੈਗ ਦੀ ਵਰਤੋਂ ਹੋ ਰਹੀ ਹੈ, ਜਿਸ ਨਾਲ ਵਾਤਾਵਰਣ ਨੂੰ ਨੁਕਸਾਨ ਪੁੱਜ ਰਿਹਾ ਹੈ, ਜਿਸ 'ਤੇ ਰੋਕ ਲਾਉਣ ਲਈ ਸਪੈਸ਼ਲ ਮੁਹਿੰਮ ਚਲਾ ਕੇ ਵਾਤਾਵਰਣ ਵਿਭਾਗ ਨੂੰ ਰਿਪੋਰਟ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਨੇ ਸ਼ਹਿਰਾਂ ਤੋਂ ਇਲਾਵਾ ਦਿਹਾਤੀ ਇਲਾਕਿਆਂ 'ਚ ਵੀ ਪਾਬੰਦੀਸ਼ੁਦਾ ਪਲਾਸਟਿਕ ਕੈਰੀਬੈਗ ਦੀ ਵਰਤੋਂ ਬੰਦ ਕਰਵਾਉਣ 'ਤੇ ਜ਼ੋਰ ਦਿੱਤਾ ਹੈ, ਜਿਸ ਦੇ ਲਈ ਪੰਚਾਇਤ ਸਕੱਤਰ ਦੀ ਜਵਾਬਦੇਹੀ ਤੈਅ ਕੀਤੀ ਗਈ ਹੈ।


author

Babita

Content Editor

Related News