ਅੰਮ੍ਰਿਤਪਾਲ ਸਿੰਘ ਵੱਲੋਂ ਫਰਾਰ ਹੋਣ ਲਈ ਵਰਤਿਆ ਪਲੈਟੀਨਾ ਮੋਟਰਸਾਈਕਲ ਬਰਾਮਦ

03/22/2023 7:42:27 PM

ਸ਼ਾਹਕੋਟ (ਅਰਸ਼ਦੀਪ, ਤ੍ਰੇਹਨ) : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਫਰਾਰ ਹੋਣ ਲਈ ਵਰਤਿਆ ਗਿਆ ਪਲੈਟੀਨਾ ਮੋਟਰਸਾਈਕਲ ਅੱਜ ਪੁਲਸ ਵੱਲੋਂ ਬਿਲਗਾ ਨੇੜਿਓਂ ਬਰਾਮਦ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਸ਼ਾਹਕੋਟ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਪਿੱਪਲਪ੍ਰੀਤ ਸਿੰਘ ਵੱਲੋਂ ਪਿੰਡ ਨੰਗਲ ਅੰਬੀਆਂ ਖੁਰਦ (ਸ਼ਾਹਕੋਟ) ਦੇ ਗੁਰਦੁਆਰਾ ਸਾਹਿਬ ਤੋਂ ਭੱਜਣ ਲਈ ਵਰਤਿਆ ਪਲੈਟੀਨਾ ਮੋਟਰਸਾਈਕਲ (ਨੰਬਰ ਪੀ ਬੀ 08 ਸੀ ਯੂ 8884) ਜ਼ਿਲ੍ਹਾ ਜਲੰਧਰ ਦੇ ਥਾਣਾ ਬਿਲਗਾ ਅਧੀਨ ਆਉਂਦੇ ਪਿੰਡ ਦਾਰਾਪੁਰ ਤੋਂ ਪੁਲਸ ਨੂੰ ਲਾਵਾਰਸ ਹਾਲਤ ’ਚ ਮਿਲਿਆ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਲੈ ਕੇ SSP ਸਵਰਨਦੀਪ ਸਿੰਘ ਨੇ ਕੀਤੇ ਨਵੇਂ ਖੁਲਾਸੇ, ਜਾਣੋ ਕੀ ਕਿਹਾ

ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਬਾਰੇ ਪਿੰਡ ਦਾਰਾਪੁਰ ਦੇ ਕਿਸੇ ਵਿਅਕਤੀ ਵੱਲੋਂ ਬਿਲਗਾ ਪੁਲਸ ਨੂੰ ਸੂਚਨਾ ਦਿੱਤੀ ਗਈ ਸੀ, ਜਿਸ ’ਤੇ ਬਿਲਗਾ ਪੁਲਸ ਨੇ ਥਾਣਾ ਸ਼ਾਹਕੋਟ ਦੀ ਪੁਲਸ ਨੂੰ ਇਸ ਬਾਰੇ ਸੂਚਿਤ ਕੀਤਾ ਤਾਂ ਸ਼ਾਹਕੋਟ ਪੁਲਸ ਵੱਲੋਂ ਇਸ ਮੋਟਰਸਾਈਕਲ ਨੂੰ ਥਾਣਾ ਸ਼ਾਹਕੋਟ ਵਿਖੇ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਇਹ ਮੋਟਰਸਾਈਕਲ ਨਿਰਮਲ ਕੁਮਾਰ ਵਾਸੀ ਮੁਹੱਲਾ ਗੁਰੂ ਰਵਿਦਾਸ ਨਕੋਦਰ ਦੇ ਨਾਂ ’ਤੇ ਹੈ। ਵਰਣਨਯੋਗ ਹੈ ਕਿ 18 ਮਾਰਚ ਨੂੰ ਦੁਪਹਿਰ ਸਮੇਂ ਅੰਮ੍ਰਿਤਪਾਲ ਸਿੰਘ ਪਲੈਟੀਨਾ ਮੋਟਰਸਾਈਕਲ ’ਤੇ ਫਰਾਰ ਹੋ ਗਿਆ ਸੀ, ਜਿਸ ਨੂੰ ਉਸ ਦਾ ਸਾਥੀ ਪਿੱਪਲਪ੍ਰੀਤ ਸਿੰਘ ਚਲਾ ਰਿਹਾ ਸੀ, ਜਿਸ ਦੀ ਸੀਸੀਟੀਵੀ ਦੀ ਫੁਟੇਜ ਵੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਘਰ ਪੁੱਜੀ ਦਿੱਲੀ ਦੀ 5 ਮੈਂਬਰੀ ਟੀਮ, ਪਿਤਾ ਨਾਲ ਕੀਤੀ ਬੰਦ ਕਮਰਾ ਮੀਟਿੰਗ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News