ਰਾਸ਼ਟਰਪਤੀ ਨੂੰ 'ਐਵਾਰਡ' ਮੋੜਨ ਜਾ ਰਹੇ ਖਿਡਾਰੀ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Saturday, Dec 05, 2020 - 02:35 PM (IST)

ਰਾਸ਼ਟਰਪਤੀ ਨੂੰ 'ਐਵਾਰਡ' ਮੋੜਨ ਜਾ ਰਹੇ ਖਿਡਾਰੀ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਫਤਿਹਗੜ੍ਹ ਸਾਹਿਬ (ਜਗਦੇਵ) : ਕੇਂਦਰ ਸਰਕਾਰ ਵੱਲੋਂ ਖੇਤੀ ਦੇ ਬਣਾਏ ਗਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਜਿੱਥੇ ਸਮੁੱਚੀਆਂ ਕਿਸਾਨ ਜੱਥੇਬੰਦੀਆਂ ਦਿੱਲੀ ਬਾਰਡਰਾਂ 'ਤੇ ਡਟ ਕੇ ਰੋਸ ਜ਼ਾਹਰ ਕਰ ਰਹੀਆਂ ਹਨ, ਉਥੇ ਹੀ ਹੁਣ ਕੌਮਾਂਤਰੀ ਪੱਧਰ 'ਤੇ ਖੇਡਾਂ 'ਚ ਨਾਮਣਾ ਖੱਟ ਚੁੱਕੇ ਵੱਡੀ ਗਿਣਤੀ 'ਚ ਖਿਡਾਰੀਆਂ ਨੇ ਪਹਿਲਵਾਨ ਕਰਤਾਰ ਸਿੰਘ ਅਰਜੁਨ ਅਤੇ ਪਦਮਸ੍ਰੀ ਐਵਾਰਡੀ ਦੀ ਅਗਵਾਈ 'ਚ ਆਪਣੇ ਐਵਾਰਡ ਵਾਪਸ ਕਰਨ ਜਾਣ ਸਮੇਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ।

ਪਹਿਲਵਾਨ ਕਰਤਾਰ ਸਿੰਘ ਨੇ ਕਿਹਾ ਕਿ 35 ਦੇ ਕਰੀਬ ਖਿਡਾਰੀ ਉਨ੍ਹਾਂ ਦੇ ਸੰਪਰਕ 'ਚ ਹਨ, ਜੋ ਆਪਣੇ-ਆਪਣੇ ਐਵਾਰਡ ਵਾਪਸ ਕਰ ਰਹੇ ਹਨ, ਜਦੋਂ ਕਿ 15 ਦੇ ਕਰੀਬ ਖਿਡਾਰੀ ਦੇਸ਼ ਦੇ ਰਾਸ਼ਟਰਪਤੀ ਨੂੰ ਖ਼ੁਦ ਆਪਣੇ ਐਵਾਰਡ ਵਾਪਸ ਕਰਨ ਲਈ ਦਿੱਲੀ ਜਾ ਰਹੇ ਹਨ। ਇਸ ਮੌਕੇ 'ਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ, ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਅਤੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਇਨ੍ਹਾਂ ਖਿਡਾਰੀਆਂ ਵੱਲੋਂ ਆਪਣੇ ਐਵਾਰਡ ਵਾਪਸ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਹੱਕ 'ਚ ਇਨ੍ਹਾਂ ਵੱਲੋਂ ਵੱਡਾ ਯੋਗਦਾਨ ਪਾਇਆ ਗਿਆ ਹੈ।

ਨੋਟ : ਦੇਸ਼ ਦੇ ਰਾਸ਼ਟਰਪਤੀ ਨੂੰ ਆਪਣੇ ਐਵਾਰਡ ਵਾਪਸ ਕਰਨ ਦੇ ਖਿਡਾਰੀਆਂ ਦੇ ਫ਼ੈਸਲੇ ਬਾਰੇ ਦਿਓ ਆਪਣੀ ਰਾਏ
 


author

Babita

Content Editor

Related News