ਚੰਡੀਗੜ੍ਹ ''ਚ ਖਿਡਾਰੀਆਂ ਦਾ ਹੱਲਾ ਬੋਲ, ''ਆਪ'' ਨਾਲ ਮਿਲ ਕੇ ਘੇਰੀ ਕੈਪਟਨ ਦੀ ਰਿਹਾਇਸ਼
Thursday, Jun 24, 2021 - 12:33 PM (IST)
ਚੰਡੀਗੜ੍ਹ : ਚੰਡੀਗੜ੍ਹ 'ਚ ਵੀਰਵਾਰ ਨੂੰ ਖਿਡਾਰੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਖਿਡਾਰੀਆਂ ਨੇ ਕਿਹਾ ਕਿ ਦੇਸ਼ ਲਈ ਮੈਡਲ ਜਿੱਤਣ ਤੋਂ ਬਾਅਦ ਵੀ ਸਰਕਾਰ ਵੱਲੋਂ ਸਦਾ ਉਨ੍ਹਾਂ ਨੂੰ ਅਣਦੇਖਿਆਂ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਕੋਈ ਵੀ ਸਹੂਲਤ ਜਾਂ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ ਹੈ, ਜਿਸ ਕਾਰਨ ਉਹ ਆਪਣੇ ਮੈਡਲ ਵਾਪਸ ਕਰਨ ਆਏ ਹਨ।
ਇਹ ਵੀ ਪੜ੍ਹੋ : PGI ਦੀ ਪੋਸਟਮਾਰਟਮ ਰਿਪੋਰਟ 'ਚ ਖ਼ੁਲਾਸਾ, ਗੋਲੀਆਂ ਲੱਗਣ ਨਾਲ ਹੀ ਹੋਈ ਸੀ 'ਜੈਪਾਲ ਭੁੱਲਰ' ਦੀ ਮੌਤ
ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਇਨ੍ਹਾਂ ਖਿਡਾਰੀਆਂ ਦਾ ਸਾਥ ਦਿੰਦਿਆਂ ਕੈਪਟਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਖਿਡਾਰੀਆਂ ਨੇ ਕਿਹਾ ਕਿ ਜਦੋਂ ਸਾਡੇ ਜੂਨੀਅਰ ਸਾਨੂੰ ਇਸ ਹਾਲਾਤ 'ਚ ਦੇਖਦੇ ਹਨ ਕਿ ਘਰ ਦਾ ਗੁਜ਼ਾਰਾ ਵੀ ਬੜੀ ਮੁਸ਼ਕਲ ਨਾਲ ਚੱਲ ਰਿਹਾ ਹੈ ਤਾਂ ਉਨ੍ਹਾਂ 'ਚ ਕਿਵੇਂ ਹਿੰਮਤ ਹੋਵੇਗੀ ਕਿ ਉਹ ਵੀ ਸਾਡੇ ਰਾਹ 'ਤੇ ਚੱਲ ਸਕਣ। ਖਿਡਾਰੀਆਂ ਨੇ ਕਿਹਾ ਕਿ ਸਰਕਾਰ ਤਰਸ ਦੇ ਆਧਾਰ 'ਤੇ ਨੌਕਰੀ ਦੇ ਸਕਦੀ ਹੈ ਤਾਂ ਖਿਡਾਰੀਆਂ 'ਤੇ ਮਾਣ ਕਰਕੇ ਉਨ੍ਹਾਂ ਨੂੰ ਨੌਕਰੀ ਕਿਉਂ ਨਹੀਂ ਦੇ ਸਕਦੀ।
ਇਹ ਵੀ ਪੜ੍ਹੋ : ਕਾਂਗਰਸ ਹਾਈਕਮਾਨ ਕੈਪਟਨ 'ਤੇ ਗਰਮ, ਸਿੱਧੂ 'ਤੇ ਨਰਮ, 18 ਨਿਰਦੇਸ਼ਾਂ ਦੀ ਸੂਚੀ ਲੈ ਪਰਤੇ ਮੁੱਖ ਮੰਤਰੀ
ਇਸ ਮੌਕੇ ਆਪ ਆਗੂਆਂ ਵੱਲੋਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਪੁੱਤਰਾਂ 'ਤੇ ਤਰਸ ਆ ਗਿਆ ਪਰ ਇਨ੍ਹਾਂ ਖਿਡਾਰੀਆਂ ਅਤੇ ਬੇਰੁਜ਼ਗਾਰਾਂ 'ਤੇ ਤਰਸ ਨਹੀਂ ਆ ਰਿਹਾ, ਜਿਹੜੇ ਟਾਵਰਾਂ 'ਤੇ ਚੜ੍ਹੇ ਹੋਏ ਹਨ ਅਤੇ ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ਤੱਕ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ