ਪੰਜਾਬ ''ਚ ਵੱਡੀ ਵਾਰਦਾਤ! ਪ੍ਰੈੱਕਟਿਸ ਕਰਕੇ ਵਾਪਸ ਜਾ ਰਹੇ ਖਿਡਾਰੀਆਂ ''ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Wednesday, Nov 19, 2025 - 06:26 PM (IST)

ਪੰਜਾਬ ''ਚ ਵੱਡੀ ਵਾਰਦਾਤ! ਪ੍ਰੈੱਕਟਿਸ ਕਰਕੇ ਵਾਪਸ ਜਾ ਰਹੇ ਖਿਡਾਰੀਆਂ ''ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਕਪੂਰਥਲਾ (ਓਬਰਾਏ)- ਕਪੂਰਥਲਾ ਵਿੱਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਦੇਰ ਰਾਤ ਸ੍ਰੀ ਗੁਰੂ ਨਾਨਕ ਸਟੇਡੀਅਮ ਵਿੱਚ ਪ੍ਰੈਕਟਿਸ ਕਰਕੇ ਵਾਪਸ ਜਾ ਰਹੇ ਤਿੰਨ ਨੌਜਵਾਨ ਐਥਲੀਟਾਂ ਨੂੰ 20-25 ਨੌਜਵਾਨਾਂ ਨੇ ਘੇਰ ਲਿਆ, ਜਿਨ੍ਹਾਂ ਨੇ ਮਾਮੂਲੀ ਗੱਲ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਐੱਸ. ਐੱਚ. ਓ. ਸਿਟੀ ਪੁਲਸ ਸਟੇਸ਼ਨ ਅਮਨਦੀਪ ਨਾਹਰ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ:ਪੰਜਾਬ ਦੇ Weather ਦੀ ਪੜ੍ਹੋ Latest ਅਪਡੇਟ! ਜਾਣੋ 23 ਨਵੰਬਰ ਤੱਕ ਕਿਹੋ-ਜਿਹਾ ਰਹੇਗਾ ਮੌਸਮ

ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਲਾਹੌਰੀ ਗੇਟ ਦੇ ਰਹਿਣ ਵਾਲੇ ਗੌਰਵ ਨੇ ਦੱਸਿਆ ਕਿ ਉਹ ਇਕ ਰਾਸ਼ਟਰੀ ਤਾਈਕਵਾਂਡੋ ਖਿਡਾਰੀ ਹੈ ਅਤੇ ਉਸ ਨੇ ਕਈ ਤਗਮੇ ਜਿੱਤੇ ਹਨ। ਉਹ ਰੋਜ਼ਾਨਾ ਗੁਰੂ ਨਾਨਕ ਸਟੇਡੀਅਮ ਵਿੱਚ ਅਭਿਆਸ ਕਰਨ ਲਈ ਜਾਂਦਾ ਹੈ। ਮੰਗਲਵਾਰ ਸ਼ਾਮ ਨੂੰ ਲਗਭਗ ਸਾਢੇ 6 ਵਜੇ ਉਹ ਆਪਣੇ ਸਾਥੀ ਐਥਲੀਟ ਲਵਪ੍ਰੀਤ ਸਿੰਘ ਵਾਸੀ ਮੁਹੱਬਤ ਅਤੇ ਕਬੱਡੀ ਖਿਡਾਰੀ ਵਿਸ਼ਾਲ ਕੁਮਾਰ ਵਾਸੀ ਮੁਹੱਲਾ ਅਰਫਾਨਵਾਲਾ ਨਾਲ ਇਕ ਸਕੂਟਰ 'ਤੇ ਘਰ ਵਾਪਸ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿਚ ਉਨ੍ਹਾਂ ਨੂੰ 20-25 ਨੌਜਵਾਨਾਂ ਨੇ ਘੇਰ ਲਿਆ ਅਤੇ ਹਮਲਾ ਕਰ ਦਿੱਤਾ। ਨੌਜਵਾਨਾਂ  ਦੇ ਹੱਥਾਂ ਵਿਚ ਡੰਡੇ, ਤੇਜ਼ਧਾਰ ਹਥਿਆਰ ਅਤੇ ਕੜੇ ਆਦਿ ਫੜੇ ਹੋਏ, ਜਿਨ੍ਹਾਂ ਨਾਲ ਉਨ੍ਹਾਂ ਨੇ ਖਿਡਾਰੀਆਂ 'ਤੇ ਹਮਲਾ ਕੀਤਾ। ਇਸ ਦੌਰਾਨ ਤਿੰਨੋ ਖਿਡਾਰੀ ਜ਼ਖ਼ਮੀ ਹੋ ਗਏ। 

PunjabKesari

ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ 'ਚ ਫੁੱਟ ਨੇ ਖੋਲ੍ਹੀ ਪਾਰਟੀ ਦੀ ਪੋਲ, ਅੰਦਰੂਨੀ ਕਲੇਸ਼ ਆਇਆ ਸਾਹਮਣੇ

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕੁਝ ਸਮਝ ਨਹੀਂ ਆਇਆ ਕਿ ਉਨ੍ਹਾਂ 'ਤੇ ਹਮਲਾ ਕਿਉਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੱਕਾ ਹੈ ਕਿ ਪਿਛਲੇ ਐਤਵਾਰ ਸਟੇਡੀਅਮ ਵਿੱਚ ਕੁਝ ਨੌਜਵਾਨਾਂ ਦਾ ਝਗੜਾ ਹੋਇਆ ਸੀ। ਗੌਰਵ ਨੇ ਕਿਹਾ ਕਿ ਲਵਪ੍ਰੀਤ ਸਿੰਘ 10-15 ਦਿਨ ਪਹਿਲਾਂ ਥਾਈਲੈਂਡ ਵਿੱਚ ਹੋਏ ਇਕ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ਤੋਂ ਬਾਅਦ ਵਾਪਸ ਆਇਆ ਸੀ। ਲਵਪ੍ਰੀਤ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਅਮਨਦੀਪ ਨਾਹਰ ਪੁਲਸ ਨਾਲ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਐੱਸ. ਐੱਚ. ਓ. ਨੇ ਕਿਹਾ ਕਿ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਖ਼ਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਐੱਸ. ਐੱਚ. ਓ. ਨੇ ਇਹ ਵੀ ਕਿਹਾ ਕਿ ਸਵੇਰੇ ਵੀ ਸਟੇਡੀਅਮ ਵਿੱਚ ਲੜਾਈ ਹੋਈ ਸੀ। ਉਸ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab: ਇਨਸਾਨੀਅਤ ਸ਼ਰਮਸਾਰ! ਕੂੜਾ ਚੁੱਕਣ ਵਾਲੇ ਵਾਹਨ 'ਚ ਲੈ ਗਏ ਅਣਪਛਾਤੇ ਵਿਅਕਤੀ ਦੀ ਲਾਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News