ਕਣਕ ਦੀ ਲਿਫਟਿੰਗ ਨੂੰ ਲੈ ਕੇ CM ਮਾਨ ਨੂੰ PLC ਆਗੂ ਅੰਕਿਤ ਬਾਂਸਲ ਨੇ ਕੀਤੀ ਇਹ ਅਪੀਲ
Sunday, Apr 24, 2022 - 08:02 PM (IST)
ਜਲੰਧਰ (ਬਿਊਰੋ) : ਪੰਜਾਬ ਲੋਕ ਕਾਂਗਰਸ (ਪੀ. ਐੱਲ. ਸੀ.) ਦੇ ਆਗੂ ਅੰਕਿਤ ਬਾਂਸਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਡੀਆਂ ’ਚ ਪਈ ਕਣਕ ਦੀ ਜਲਦ ਲਿਫਟਿੰਗ ਨੂੰ ਲੈ ਕੇ ਅਪੀਲ ਕੀਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਪੋਸਟ ਪਾ ਕੇ ਮੁੱਖ ਮੰਤਰੀ ਮਾਨ ਨੂੰ ਅਪੀਲ ਕੀਤੀ ਕਿ ਪੰਜਾਬ ਦੀਆਂ ਮੰਡੀਆਂ ’ਚ ਕਣਕ ਦੇ ਅੰਬਾਰ ਲੱਗੇ ਹੋਏ ਹਨ, ਜਿਸ ਕਾਰਨ ਕਿਸਾਨ ਤੇ ਆੜ੍ਹਤੀ ਬਹੁਤ ਪਰੇਸ਼ਾਨ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ADGP ਟਰੈਫਿਕ ਨੇ ਜੁਗਾੜੂ ਮੋਟਰਸਾਈਕਲ ਰੇਹੜੀਆਂ ’ਤੇ ਪਾਬੰਦੀ ਵਾਲਾ ਫ਼ੈਸਲਾ ਲਿਆ ਵਾਪਸ
ਬਾਂਸਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਤੁਸੀਂ ਖ਼ੁਦ ਨਿੱਜੀ ਤੌਰ ’ਤੇ ਦਖ਼ਲ ਦਿਓ ਅਤੇ ਅਫ਼ਸਰਾਂ ਦੀ ਜਵਾਬਦੇਹੀ ਤੈਅ ਕਰਕੇ ਮੰਡੀਆਂ ’ਚੋਂ ਕਣਕ ਦੀ ਜਲਦ ਲਿਫਟਿੰਗ ਕਰਵਾਓ ਤਾਂ ਕਿ ਪੰਜਾਬ ਦਾ ਨੁਕਸਾਨ ਨਾ ਹੋ ਸਕੇ।