ਪਲਾਟ ਦਾ ਸੌਦਾ ਕਰ ਕੇ ਨਹੀਂ ਕਰਵਾਈ ਰਜਿਸਟਰੀ, ਲੱਖਾਂ ਦੀ ਕੀਤੀ ਧੋਖਾਧੜੀ

Saturday, Mar 07, 2026 - 10:57 AM (IST)

ਪਲਾਟ ਦਾ ਸੌਦਾ ਕਰ ਕੇ ਨਹੀਂ ਕਰਵਾਈ ਰਜਿਸਟਰੀ, ਲੱਖਾਂ ਦੀ ਕੀਤੀ ਧੋਖਾਧੜੀ

ਲੁਧਿਆਣਾ (ਗੌਤਮ) : ਪਲਾਟ ਦਾ ਸੌਦਾ ਕਰਕੇ ਰਜਿਸਟਰੀ ਨਾ ਕਰਵਾ ਕੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਵਿੱਚ ਥਾਣਾ ਦੁੱਗਰੀ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਧਾਂਦਰਾ ਇਨਕਲੇਵ ਦੇ ਰਹਿਣ ਵਾਲੇ ਪਰਮਜੀਤ ਸਿੰਘ ਦੇ ਬਿਆਨਾਂ ’ਤੇ ਸ਼ਹੀਦ ਭਗਤ ਸਿੰਘ ਨਗਰ ਦੀ ਰਹਿਣ ਵਾਲੀ ਗੀਤਾ ਵਰਮਾ ਤੇ ਉਸ ਦੇ ਭਰਾ ਬਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਪੁੱਤ ਨਾ ਹੋਣ ਕਾਰਨ ਪਤੀ ਕਰਦਾ ਸੀ ਤੰਗ, ਪਤਨੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਪਰਮਜੀਤ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਮਿਲੀਭੁਗਤ ਕਰ ਕੇ ਉਸ ਨਾਲ ਪਿੰਡ ਗਿੱਲ ਹੱਦਬੰਦੀ ਸ਼ਹੀਦ ਭਗਤ ਸਿੰਘ ਨਗਰ ਵਿੱਚ 92 ਗਜ਼ ਦੇ ਪਲਾਟ ਦਾ ਸੌਦਾ ਕੀਤਾ ਸੀ। ਇਹ ਸੌਦਾ 13 ਲੱਖ 50 ਹਜ਼ਾਰ ਰੁਪਏ ਵਿੱਚ ਤੈਅ ਹੋਇਆ ਸੀ ਤੇ ਮੁਲਜ਼ਮਾਂ ਨੇ ਉਸ ਕੋਲੋਂ 4 ਲੱਖ 5 ਹਜ਼ਾਰ ਰੁਪਏ ਲੈ ਲਏ ਸਨ ਪਰ ਬਾਅਦ ਵਿੱਚ ਮੁਲਜ਼ਮਾਂ ਨੇ ਰਜਿਸਟਰੀ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ ਤੇ ਸਿਰਫ਼ 50 ਹਜ਼ਾਰ ਰੁਪਏ ਵਾਪਸ ਕੀਤੇ। ਵਾਰ-ਵਾਰ ਮੰਗਣ ’ਤੇ ਵੀ ਮੁਲਜ਼ਮ ਟਾਲ-ਮਟੋਲ ਕਰਦੇ ਰਹੇ। ਮੁਲਜ਼ਮਾਂ ਨੇ ਸਾਜ਼ਿਸ਼ ਤਹਿਤ ਉਸ ਨਾਲ ਧੋਖਾਧੜੀ ਕੀਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News