ਲੁੱਟ-ਖੋਹ ਦੀ ਯੋਜਨਾ ਬਣਾਉਂਦੇ 4 ਦਬੋਚੇ

11/10/2017 12:57:45 AM

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)— ਪੁਲਸ ਨੇ 4 ਵਿਅਕਤੀਆਂ ਨੂੰ ਲੁੱਟ-ਖੋਹ ਦੀ ਯੋਜਨਾ ਬਣਾਉਂਦੇ ਹੋਏ ਗ੍ਰਿਫਤਾਰ ਕਰ ਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਅਸਲਾ ਬਰਾਮਦ ਕੀਤਾ ਹੈ। 
ਪ੍ਰੈੱਸ ਕਾਨਫਰੰਸ ਕਰਦਿਆਂ ਐੈੱਸ. ਐੱਸ. ਪੀ. ਹਰਜੀਤ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਇੰਚਾਰਜ ਬਲਜੀਤ ਸਿੰਘ ਨੇ ਮਾਨਸਾ ਰੋਡ 'ਤੇ ਟੀ-ਪੁਆਇੰਟ ਹੰਡਿਆਇਆ ਕੋਲ ਰੇਡ ਕਰ ਕੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਦੀ ਪਛਾਣ ਏਕਮ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਖਿਆਲੀ, ਜਸਵਿੰਦਰ ਸਿੰਘ ਉਰਫ ਜੱਸੂ ਪੁੱਤਰ ਕੁਲਵੰਤ ਸਿੰਘ ਵਾਸੀ ਕੁਤਬਾ, ਗਗਨਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਕੁਤਬਾ ਅਤੇ ਕੁਲਵਿੰਦਰ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਕਾਲੇਕੇ ਵਜੋਂ ਹੋਈ।
3 ਹੋਰ ਵਿਅਕਤੀ ਵੀ ਹਨ ਗਿਰੋਹ 'ਚ ਸ਼ਾਮਲ : ਮੁਲਜ਼ਮਾਂ ਕੋਲੋਂ ਚਾਰ ਪਿਸਤੌਲ 32 ਬੋਰ ਦੇਸੀ, 7 ਜ਼ਿੰਦਾ ਕਾਰਤੂਸ ਅਤੇ ਇਕ ਕਾਰ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਦੱਸਿਆ ਕਿ ਉਨ੍ਹਾਂ ਦੇ ਗਿਰੋਹ 'ਚ 3 ਵਿਅਕਤੀ ਪਾਲਾ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪੰਡੋਰੀ, ਅਮਨਾ ਅਤੇ ਲਾਲੀ ਵੀ ਸ਼ਾਮਲ ਹਨ। ਗ੍ਰਿਫਤਾਰ ਵਿਅਕਤੀ ਕੁਲਵਿੰਦਰ ਸਿੰਘ ਵਿਰੁੱਧ ਪਹਿਲਾਂ ਵੀ ਚੋਰੀ ਦਾ ਮੁਕੱਦਮਾ ਦਰਜ ਹੈ। ਜਦੋਂਕਿ ਗਗਨਦੀਪ ਸਿੰਘ ਵਿਰੁੱਧ ਨਾਜਾਇਜ਼ ਸ਼ਰਾਬ ਰੱਖਣ ਦਾ ਕੇਸ ਦਰਜ ਹੈ। 
ਇਸ ਮੌਕੇ ਐੈੱਸ.ਪੀ ਡੀ. ਸੁਖਦੇਵ ਸਿੰਘ ਵਿਰਕ, ਡੀ.ਐੱਸ.ਪੀ. ਕੁਲਦੀਪ ਸਿੰਘ ਵਿਰਕ, ਸੀ.ਆਈ. ਏ. ਸਟਾਫ ਦੇ ਇੰਚਾਰਜ ਬਲਜੀਤ ਸਿੰਘ ਵੀ ਹਾਜ਼ਰ ਸਨ। 


Related News