ਪਲਸ ਪੋਲੀਓ ਮੁਹਿੰਮ ਤਹਿਤ ਪਿਲਾਈਆਂ ਪੋਲਿਓ ਬੂੰਦਾਂ
Sunday, Jan 28, 2018 - 03:28 PM (IST)

ਬੁਢਲਾਡਾ (ਬਾਂਸਲ) : ਪਲਸ ਪੋਲਿਓ ਅਭਿਆਨ ਤਹਿਤ ਅੱਜ ਸਥਾਨਕ ਸ਼ਹਿਰ 'ਚ ਸਿਹਤ ਵਿਭਾਗ ਵੱਲੋਂ ਵੱਖ-ਵੱਖ ਸਥਾਨਾਂ 'ਤੇ ਪੋਲਿਓ ਬੂਥ ਲਗਾ ਕੇ 0 ਤੋਂ 5 ਸਾਲਾਂ ਤੱਕ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆ ਗਈਆਂ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰਜ ਲਈ ਸਿਹਤ ਵਿਭਾਗ ਦੇ ਸਮੂਹ ਏ.ਐੱਨ.ਐੱਮ., ਆਸ਼ਾ ਵਰਕਰਾਂ, ਆਸ਼ਾ ਫੈਸੀਲੇਟਰਾਂ ਅਤੇ ਆਂਗਣਵਾੜੀ ਵਰਕਰਾਂ ਹੈਲਪਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਕਈ ਬੂਥ ਸਥਾਪਤ ਕਰਨ ਤੋਂ ਇਲਾਵਾ ਬੁਢਲਾਡਾ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਸਮੇਤ ਕਈ ਥਾਵਾਂ ਤੇ ਬੱਚਿਆਂ ਨੂੰ ਇਹ ਬੂੰਦਾਂ ਪਿਲਾਈਆਂ ਗਈਆਂ।