PM ਦੀ ਸੁਰੱਖਿਆ ''ਚ ਲਾਪਰਵਾਹੀ ਦਾ ਮਾਮਲਾ : ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ
Monday, Mar 13, 2023 - 11:51 AM (IST)
ਨਵੀਂ ਦਿੱਲੀ- ਪੰਜਾਬ 'ਚ ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਰੱਖਿਆ 'ਚ ਹੋਈ ਲਾਪਰਵਾਹੀ ਦੇ ਮਾਮਲੇ 'ਚ ਕੇਂਦਰ ਨੇ ਸਖ਼ਤ ਕਦਮ ਚੁੱਕਿਆ ਹੈ। ਇਸ ਮਾਮਲੇ 'ਚ ਕੇਂਦਰੀ ਗ੍ਰਹਿ ਮੰਤਰਾਲਾ ਨੇ ਪੰਜਾਬ ਸਰਕਾਰ ਤੋਂ ਕੀਤੀ ਗਈ ਕਾਰਵਾਈ ਬਾਰੇ ਪੂਰੀ ਜਾਣਕਾਰੀ ਮੰਗੀ ਹੈ। ਪਿਛਲੇ ਸਾਲ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਯਾਤਰਾ ਦੌਰਾਨ ਸੁਰੱਖਿਆ 'ਚ ਭਾਰੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ 'ਤੇ ਕੇਂਦਰ ਸਰਕਾਰ ਨੇ ਹੁਣ ਪੰਜਾਬ ਸਰਕਾਰ ਤੋਂ ਇਕ ਵੇਰਵਾ ਰਿਪੋਰਟ ਮੰਗੀ ਹੈ। ਸੂਤਰਾਂ ਅਨੁਸਾਰ ਪੀ.ਐੱਮ. ਦੀ ਸੁਰੱਖਿਆ 'ਚ ਲਾਪਰਵਾਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ 'ਚ ਹੋ ਰਹੀ ਦੇਰੀ ਨੂੰ ਲੈ ਕੇ ਕੇਂਦਰ ਨੇ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਹੈ। ਕੇਂਦਰੀ ਗ੍ਰਹਿ ਸਕੱਤਰ ਨੇ ਇਸ ਮੁੱਦੇ 'ਤੇ ਪੰਜਾਬ ਦੇ ਮੁੱਖ ਸਕੱਤਰ ਨਾਲ ਗੱਲ ਵੀ ਕੀਤੀ।
ਦੱਸਣਯੋਗ ਹੈ ਕਿ ਪਿਛਲੇ ਸਾਲ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫ਼ਲਾ ਪੰਜਾਬ ਦੇ ਫਿਰੋਜ਼ਪੁਰ 'ਚ ਇਕ ਫਲਾਈਓਵਰ 'ਤੇ 15-20 ਮਿੰਟ ਤੱਕ ਫਸ ਗਿਆ ਸੀ। ਪ੍ਰਧਾਨ ਮੰਤਰੀ ਫਿਰੋਜ਼ਪੁਰ 'ਚ ਰੈਲੀ ਲਈ ਜਾ ਰਹੇ ਸਨ। ਸੁਰੱਖਿਆ 'ਚ ਲਾਪਰਵਾਹੀ ਕਾਰਨ ਉਨ੍ਹਾਂ ਦੀ ਰੈਲੀ ਨੂੰ ਮੁਲਤਵੀ ਕਰਨਾ ਪਿਆ ਸੀ।