ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਸੰਦੇਸ਼ ਸੋਸ਼ਲ ਮੀਡੀਆ ’ਤੇ ਵਾਇਰਲ
Monday, Jan 10, 2022 - 06:25 PM (IST)
ਸੁਜਾਨਪੁਰ (ਜੋਤੀ) : ਪੰਜਾਬ ਦੇ ਫਿਰੋਜ਼ਪੁਰ ’ਚ ਪ੍ਰਧਾਨ ਮੰਤਰੀ ਦੀ ਸੁਰੱਖਿਆਂ ’ਚ ਕੁਤਾਹੀ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਸੀ ਕਿ ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਸੁਜਾਨਪੁਰ ’ਚ ਫਾਰਮਰ ਵੈੱਲਫੇਅਰ ਕਲੱਬ ਪਠਾਨਕੋਟ ਦੇ ਨਾਮ ਨਾਲ ਬਣੇ ਇਕ ਵਟ੍ਹਸਐਪ ਗਰੁੱਪ ’ਚ ਇਕ ਨੌਜਵਾਨ ਵੱਲੋਂ ਸ਼ਰ੍ਹੇਆਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਰਨ ਸਬੰਧੀ ਪੋਸਟ ਪਾ ਕੇ ਪੁਲਸ ਅਤੇ ਸੁਰੱਖਿਆਂ ਏਜੰਸੀਆ ’ਚ ਹੜਕੰਪ ਮਚਾ ਦਿੱਤਾ ਹੈ, ਜਿਸ ਦੇ ਚੱਲਦੇ ਸੁਰੱਖਿਆਂ ਏਜੰਸੀਆਂ ਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਹੁਣ ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸੀ ਟਿਕਟ ਲਈ ਸਿੱਧੂ ਮੂਸੇਵਾਲਾ ਦਾ ਨਾਮ ਚਰਚਾਵਾਂ ’ਚ
ਇਸ ਸਬੰਧੀ ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਫਿਰੋਜ਼ਪੁਰ ਵਾਸੀ ਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਉਕਤ ਗਰੁੱਪ ਦੇ ਮੈਂਬਰ ਹਨ ਅਤੇ ਇਸ ਵਿਚ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਤਕ ਮੌਜੂਦ ਹਨ ਅਤੇ ਐਤਵਾਰ ਸਵੇਰੇ 5.23 ਵਜੇ ਗਰੁੱਪ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਈ ਧਮਕੀ ਭਰਿਆ ਮੈਸੇਜ ਆਇਆ ਸੀ, ਜਿਸ ਨਾਲ ਜਿੱਥੇ ਰਾਜ ਦਾ ਮਾਹੌਲ ਖਰਾਬ ਹੋ ਸਕਦਾ ਹੈ, ਉੱਥੇ ਸੂਬੇ ਦੀ ਅਮਨ ਸ਼ਾਂਤੀ ਵੀ ਭੰਗ ਹੋ ਸਕਦੀ ਹੈ। ਇਸ ਸਬੰਧੀ ਉਨ੍ਹਾਂ ਸੁਜਾਨਪੁਰ ਪੁਲਸ ਥਾਣੇ ’ਚ ਸ਼ਿਕਾਇਤ ਦਰਜ ਕਰਵਾ ਕੇ ਮੈਸੇਜ ਪਾਉਣ ਵਾਲੇ ਅਤੇ ਇਸ ਮੈਸੇਜ ਨੂੰ ਲਾਈਕ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਬਿਆਨ
ਦੂਜੇ ਪਾਸੇ ਡੀ. ਐੱਸ. ਪੀ. ਧਾਰਕਲਾਂ ਮੰਗਲ ਸਿੰਘ ਤੇ ਸੁਜਾਨਪੁਰ ਥਾਣੇ ਦੇ ਇੰਚਾਰਜ ਸੁਰਿੰਦਰਪਾਲ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਅਤੇ ਉੱਚ ਅਧਿਕਾਰੀਆਂ ਦੇ ਨਿਰਦੇਸ਼ ’ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਦੋਰਾਹਾ ਮੈਕਡੋਨਲਡ ਕੋਲ ਵਾਪਰੇ ਭਿਆਨਕ ਹਾਦਸੇ ’ਚ ਮ੍ਰਿਤਕ ਦੀ ਲਾਸ਼ ਦੇ ਉਡੇ ਚਿੱਥੜੇ, ਦੇਖ ਕੇ ਕੰਬੀ ਰੂਹ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?