ਪੰਜਾਬੀਆਂ ਨੂੰ ਵਿਸਾਖੀ ਦੀ ਵਧਾਈ ਦੇਣਾ ਭੁੱਲੇ ਪ੍ਰਧਾਨ ਮੰਤਰੀ

04/14/2018 7:25:29 PM

ਜਲੰਧਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਾਲਸਾ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ 'ਤੇ ਪੰਜਾਬੀਆਂ ਨੂੰ ਵਧਾਈ ਦੇਣਾ ਭੁੱਲ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਫਤਰ ਵਲੋਂ ਇਕ ਪੱਤਰ ਜਾਰੀ ਕਰਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਨੂੰ ਉਨ੍ਹਾਂ ਦੀ ਭਾਸ਼ਾ ਵਿਚ ਵਧਾਈ ਦਿੱਤੀ ਗਈ ਹੈ ਜਦਕਿ ਇਸ ਪੱਤਰ ਵਿਚ ਕਿਤੇ ਵੀ ਪੰਜਾਬ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।
PunjabKesari
ਪ੍ਰਧਾਨ ਮੰਤਰੀ ਦਫਤਰ ਵਲੋਂ ਜਾਰੀ ਪੱਤਰ ਵਿਚ ਲਿਖਿਆ ਗਿਆ ਹੈ 'ਸਾਰਿਆਂ ਨੂੰ ਵਿਸਾਖੀ ਦੀਆਂ ਵਧਾਈਆਂ। ਇਹ ਤਿਉਹਾਰ ਸਾਰਿਆਂ ਦੇ ਜੀਵਨ 'ਚ ਖੁਸ਼ੀਆਂ ਖੇੜੇ ਲੈ ਕੇ ਆਵੇ। ਅਸੀਂ ਆਪਣੇ ਮਿਹਨਤੀ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ ਜਿਹੜੇ ਸਾਡੇ ਦੇਸ਼ ਨੂੰ ਅਨਾਜ ਖੁਆਉਣ ਲਈ ਲਗਾਤਾਰ ਮਿਹਨਤ ਕਰਦੇ ਹਨ।
ਇਸ ਪੱਤਰ ਵਿਚ ਤਾਮਿਲ, ਕੇਰਲਾ, ਬੰਗਾਲੀ, ਅਸਮ ਅਤੇ ਉੜੀਆਂ ਭਾਸ਼ਾ ਵਿਚ ਸੰਬੰਧਤ ਸੂਬਿਆਂ ਦੀ ਜਨਤਾ ਨੂੰ ਵਧਾਈ ਦਿੱਤੀ ਗਈ ਹੈ। ਦੂਜੇ ਪਾਸੇ ਖੇਤੀ ਪ੍ਰਧਾਨ ਸੂਬਾ ਹੋਣ ਦੇ ਨਾਲ-ਨਾਲ ਖਾਲਸਾ ਪੰਥ ਦੇ ਸਾਜਨਾ ਦਿਵਸ ਹੋਣ ਦੇ ਬਾਵਜੂਦ ਵੀ ਕਿਧਰੇ ਵੀ ਪੰਜਾਬੀਆਂ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।


Related News