PM ਮੋਦੀ ਦੇ ਪੰਜਾਬ ਦੌਰੇ ’ਤੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ, ਕਿਹਾ ‘5 ਜਨਵਰੀ ਨੂੰ ਰਚਿਆ ਜਾਵੇਗਾ ਇਤਿਹਾਸ’

Tuesday, Dec 28, 2021 - 03:34 PM (IST)

PM ਮੋਦੀ ਦੇ ਪੰਜਾਬ ਦੌਰੇ ’ਤੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ, ਕਿਹਾ ‘5 ਜਨਵਰੀ ਨੂੰ ਰਚਿਆ ਜਾਵੇਗਾ ਇਤਿਹਾਸ’

ਜਲੰਧਰ (ਵੈੱਬ ਡੈਸਕ) - 5 ਜਨਵਰੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਆਉਣ ’ਤੇ ਹੋਣ ਵਾਲੀ ਰੈਲੀ ਨੂੰ ਲੈ ਕੇ ਸੂਬੇ ਦੀ ਬੀਜੇਪੀ ਲੀਡਰਸ਼ਿਪ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਇਸ ਵਾਰ ਦੀਆਂ ਚੋਣਾਂ ’ਚ ਬੀਜੇਪੀ ਦੀ ਜਿੱਤ ਹੋਵੇਗੀ। 5 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਆਉਣ ’ਤੇ ਪੰਜਾਬ ਵਿੱਚ ਇਤਿਹਾਸ ਰਚਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ 5 ਜਨਵਰੀ ਨੂੰ ਉਨ੍ਹਾਂ ਲੋਕਾਂ ਨੂੰ ਜਵਾਬ ਮਿਲ ਜਾਵੇਗਾ, ਜੋ ਕਹਿੰਦੇ ਹਨ ਕਿ ਬੀਜੇਪੀ ਪਹਿਲੀ ਵਾਰ 117 ਸੀਟਾਂ ’ਤੇ ਚੋਣ ਲੜ੍ਹਨ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਮਲੋਟ ਦੇ ਪਿੰਡ ਈਨਾ ਖੇੜਾ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਨੌਜਵਾਨ ਗ੍ਰਿਫ਼ਤਾਰ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ। ਡਰੱਗ ਮਾਮਲੇ ’ਚ ਬਿਕਰਮ ਮਜੀਠੀਆ ’ਤੇ ਦਰਜ ਕੀਤੇ ਗਏ ਮੁਕੱਦਮੇ ’ਤੇ ਬੋਲਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਮਸਲਾ ਕਾਨੂੰਨ ਅਧੀਨ ਹੈ। ਇਸ ਲਈ ਮੈਨੂੰ ਪੂਰਾ ਯਕੀਨ ਹੈ ਕਿ ਕਾਨੂੰਨ ਇਸ ਮਾਮਲੇ ਦੇ ਸਬੰਧ ’ਚ ਨਿਆਂ ਜ਼ਰੂਰ ਕਰੇਗਾ। ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਸ ਸਬੰਧੀ ਪੁੱਛੇ ਗਏ ਸਵਾਲ ’ਤੇ ਅਸ਼ਵਨੀ ਸ਼ਰਮਾ ਨੇ ਕਿਹਾ ਇਕ ਵਿਅਕਤੀ ਦੇ ਹੱਥ ਕੁੱਝ ਨਹੀਂ ਹੁੰਦਾ, ਸਗੋਂ ਹਰ ਚੀਜ਼ ਦੇ ਲਈ ਪੂਰੀ ਕੈਬਨਿਟ ਨੇ ਫ਼ੈਸਲਾ ਲੈਣਾ ਹੁੰਦਾ ਹੈ, ਜਿਸ ਤੋਂ ਬਾਅਦ ਹੀ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਹੁੰਦੀ ਹੈ।

ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ


author

rajwinder kaur

Content Editor

Related News