PM ਮੋਦੀ ਨੇ ਦੇਸ਼ ਨੂੰ ਝੂਠੇ ਵਾਅਦਿਆਂ ਦੇ ਸਿਵਾਏ ਕੁਝ ਨਹੀਂ ਦਿੱਤਾ: ਪ੍ਰਿਅੰਕਾ ਗਾਂਧੀ

Wednesday, Feb 16, 2022 - 10:08 AM (IST)

PM ਮੋਦੀ ਨੇ ਦੇਸ਼ ਨੂੰ ਝੂਠੇ ਵਾਅਦਿਆਂ ਦੇ ਸਿਵਾਏ ਕੁਝ ਨਹੀਂ ਦਿੱਤਾ: ਪ੍ਰਿਅੰਕਾ ਗਾਂਧੀ

ਅੰਮ੍ਰਿਤਸਰ (ਕਮਲ)- ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੰਮ੍ਰਿਤਸਰ ਵਿਖੇ ਪੁੱਜੀ। ਉਨ੍ਹਾਂ ਨੇ ਹਲਕਾ ਪੂਰਬੀ ਅਤੇ ਉਤਰੀ ਵਿਚ ਰੋਡ ਸ਼ੋਅ ਕਰ ਕੇ ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਦੱਤੀ ਲਈ ਲੋਕਾਂ ਤੋਂ ਵੋਟ ਮੰਗੀਆਂ। ਰੋਡ ਸ਼ੋਅ ਸਮੇਂ ਲੋਕਾਂ ਦੀ ਭੀੜ ਨੇ ਪ੍ਰਿਅੰਕਾ ਗਾਂਧੀ ’ਤੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ। ਇਸ ਮੌਕੇ ਪ੍ਰਿਅੰਕਾ ਗਾਂਧੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 111 ਦਿਨ ਵਿਚ ਜਨਤਾ ਲਈ ਬਹੁਤ ਕੰਮ ਕੀਤੇ ਹਨ।

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)

ਪ੍ਰਿੰਯਕਾ ਗਾਂਧੀ ਨੇ ਕਿਹਾ ਕਿ ਪੰਜਾਬ ਵਿਚ ਲੋਕ ਫਿਰ ਤੋਂ ਕਾਂਗਰਸ ਸਰਕਾਰ ਬਣਾਉਣਗੇ, ਕਿਉਂਕਿ ਚੰਨੀ ਨੇ ਜੋ ਹੋਰ ਵਾਅਦੇ ਕੀਤੇ ਹਨ, ਉਸ ਨੂੰ ਵੀ ਪੂਰਾ ਕਰਨ ਲਈ ਕੋਈ ਕਸਰ ਨਹੀਂ ਰਹਿਣ ਦੇਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਝੂਠੇ ਵਾਅਦਿਆਂ ਦੇ ਸਿਵਾਏ ਕੁਝ ਨਹੀਂ ਦਿੱਤਾ। ਜਿਹੜਾ ਪ੍ਰਧਾਨ ਮੰਤਰੀ ਦਿੱਲੀ ਵਿਚ ਕਿਸਾਨ ਅੰਦੋਲਨ ਸਮੇਂ ਕਿਸੇ ਵੀ ਕਿਸਾਨ ਆਗੂ ਨੂੰ ਧਰਨੇ ਵਿਚ ਮਿਲਣ ਤੱਕ ਨਹੀਂ ਆਇਆ, ਉਹ ਕਿਸੇ ਦੇ ਕਿਵੇਂ ਕੰਮ ਕਰ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ - ਪਤੰਗ ਫੜਦਾ 6 ਸਾਲਾ ਬੱਚਾ ਛੱਪੜ ’ਚ ਡੁੱਬਿਆ, ਭਰਾ ਨੂੰ ਬਚਾਉਣ ਲਈ ਭੈਣ ਨੇ ਮਾਰੀ ਛਾਲ

ਪ੍ਰਿੰਯਕਾ ਗਾਂਧੀ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿਦ ਕੇਜਰੀਵਾਲ ਨੂੰ ਲੰਬੇ ਹੱਥੀ ਲੈਂਦੇ ਹੋਏ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਵਿਚ ਕੁਝ ਨਹੀਂ ਕੀਤਾ। ਕੇਜਰੀਵਾਲ ਨੇ ਨਾ ਸਕੂਲਾਂ ਲਈ ਕੁਝ ਕੀਤਾ ਅਤੇ ਨਾ ਹੀ ਮੈਡੀਕਲ ਲਈ। ਉਸ ਨੇ ਲਿਪਾਪੋਚੀ ਕਰਨ ਤੋਂ ਸਿਵਾਏ ਕੋਈ ਹੋਰ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕੋ ਜਿਹੀਆਂ ਹਨ। ਮੋਦੀ ਨੇ ਲੋਕ ਸਭਾ ਚੋਣਾਂ ਵਿਚ ਕਈ ਤਰ੍ਹਾਂ ਦੇ ਝੂਠੇ ਵਾਅਦੇ ਕੀਤੇ ਸਨ, ਜੋ ਅੱਜ ਤੱਕ ਪੂਰੇ ਨਹੀਂ ਕੀਤੇ। ਉਹ ਪੰਜਾਬ ਦੀ ਨੂੰਹ ਹੈ ਅਤੇ ਪੰਜਾਬੀ ਖਾਣਾ ਮੇਰੇ ਬੱਚਿਆਂ ਨੇ ਬਹੁਤ ਖਾਧਾ ਹੈ। ਇਸ ਮੌਕੇ ਮੈਡਮ ਨਵਜੋਤ ਕੌਰ ਸਿੱਧੂ, ਜੋਗਿੰਦਰ ਪਾਲ ਢੀਗਰਾ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - CM ਐਲਾਨ ਤੋਂ ਪਹਿਲਾਂ ਸਟੇਜ ਤੋਂ ਜਦੋਂ ਗੁੰਮ ਹੋਈ ਨਵਜੋਤ ਸਿੱਧੂ ਦੀ ਅੰਗੂਠੀ, ਰਾਹੁਲ ਗਾਂਧੀ ਨੇ ਲੱਭੀ (ਤਸਵੀਰਾਂ)


author

rajwinder kaur

Content Editor

Related News