ਪੰਜਾਬ ਵਰਚੁਅਲ ਰੈਲੀ ’ਚ PM ਮੋਦੀ ਬੋਲੇ- ਸਾਡਾ ਸੰਕਲਪ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ

Tuesday, Feb 08, 2022 - 04:56 PM (IST)

ਪੰਜਾਬ ਵਰਚੁਅਲ ਰੈਲੀ ’ਚ PM ਮੋਦੀ ਬੋਲੇ- ਸਾਡਾ ਸੰਕਲਪ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ

ਨਵੀਂ ਦਿੱਲੀ/ਲੁਧਿਆਣਾ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਵਰਚੁਅਲ ਰੈਲੀ ਜ਼ਰੀਏ ‘ਫਤਿਹ ਰੈਲੀ’ ਦੀ ਸ਼ੁਰੂਆਤ ਸਤਿ ਸ੍ਰੀ ਅਕਾਲ ਨਾਲ ਕੀਤੀ। ਉਨ੍ਹਾਂ ਨੇ ਕਿਹਾ ਕਿ ਮੈਂ ਫਤਿਹਗੜ੍ਹ ਦੀ ਇਸ ਧਰਤੀ ਨੂੰ ਨਮਸਕਾਰ ਕਰਦਾ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਕੰਮ ਕਰਨਾ ਮੇਰਾ ਫਰਜ਼ ਹੈ। ਕੁਝ ਲੋਕਾਂ ਨੇ ਪੰਜਾਬ ਨੂੰ ਅਤੇ ਗੁਰੂਆਂ ਦੀ ਧਰਤੀ ਨੂੰ ਅੱਗ ’ਚ ਸੁੱਟਿਆ। ਅਸੀਂ ਕਰਤਾਰਪੁਰ ਦੀ ਰਾਹਦਾਰੀ ਖੋਲ੍ਹੀ। 

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਮੈਂ ਲੋਕਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਇਹ ਚੋਣਾਂ ਸਿਰਫ ਮੁੱਖ ਮੰਤਰੀ ਚੁਣਨ ਲਈ ਹੈ ਨਹੀਂ ਇਹ ਚੋਣਾਂ ਵਿਕਾਸ ਲਈ ਹੈ। ਭਾਜਪਾ ਦੀ ਅਗਵਾਈ ’ਚ ਐੱਨ. ਡੀ. ਏ. ਦੀ ਪੂਰੀ ਟੀਮ ਇਸ ਮਕਸਦ ਨਾਲ ਸੰਕਲਪ ਲੈ ਕੇ ਤੁਹਾਡੇ ਵਿਚ ਆਈ ਹੈ। ਪੰਜਾਬ ਦੇ ਵਿਕਾਸ ਲਈ ਨਵਾਂ ਅਤੇ ਪੁਖਤਾ ਰੋਡਮੈਪ ਲੈ ਕੇ ਆਈ ਹੈ। ਐੱਨ. ਡੀ. ਏ. ਆਪਣੇ 11 ਸੰਕਲਪ ਸਾਹਮਣੇ ਰੱਖੇ ਹਨ। ਇਹ 11 ਸੰਕਲਪ ਹਰ ਉਸ ਪੰਜਾਬੀ ਲਈ ਹੈ, ਜੋ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕਰਦਾ ਹੈ। 

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਸੰਕਲਪ ਲਿਆ ਹੈ-
ਅਸੀਂ ਸੰਕਲਪ ਲਿਆ ਹੈ ਕਿ ਪੰਜਾਬ ਦੇ ਵਿਕਾਸ ਲਈ ਅਗਲੇ 5 ਸਾਲ ’ਚ ਸਿਰਫ ਇਨਫਰਾਸਟਕਚ ’ਤੇ 1 ਹਜ਼ਾਰ ਕਰੋੜ ਰੁਪਏ ਖਰਚੇ ਜਾਣਗੇ।
ਅੱਤਵਾਦ ਕਾਰਨ ਜਿਨ੍ਹਾਂ ਨੇ ਆਪਣੇ ਪੁੱਤਾਂ ਨੂੰ ਗੁਆਇਆ, ਉਨ੍ਹਾਂ ਲਈ ਕਮਿਸ਼ਨ ਦਾ ਗਠਨ ਕਰਾਂਗੇ।
ਪੰਜਾਬ ’ਚ ਹਰ ਗਰੀਬ ਨੂੰ ਪੱਕਾ ਘਰ ਦੇਵਾਂਗੇ।
ਸਰਹੱਦ ਪਾਰ ਨਸ਼ੀਲੇ ਪਦਾਰਥ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਾਂਗੇ।
ਸਾਡਾ ਸੰਕਲਪ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ।
ਸਾਡਾ ਟੀਚਾ ਪੰਜਾਬ ਨੂੰ ਮਜ਼ਬੂਤ ਕਰਨਾ ਹੈ।
ਪੰਜਾਬ ਨੂੰ ਅੱਜ ਕੋਰੇ ਵਾਅਦੇ ਨਹੀਂ ਚਾਹੀਦੇ, ਐੱਨ. ਡੀ. ਏ. ਸਰਕਾਰ ਦੀਆਂ ਇਮਾਨਦਾਰ ਕੋਸ਼ਿਸ਼ਾਂ ਚਾਹੀਦੀਆਂ ਹਨ। 
ਅੱਜ ਪੰਜਾਬ ਨੂੰ ਆਧੁਨਿਕਤਾ ਦੀ ਜ਼ਰੂਰਤ ਹੈ, ਇਹ ਕੰਮ ਕਾਂਗਰਸ ਦੇ ਵੱਸ ’ਚ ਨਹੀਂ ਹੈ। 
ਐੱਨ. ਡੀ. ਏ. ਕੋਲ ਨਵਾਂ ਪੰਜਾਬ ਦਾ ਵਿਜ਼ਨ ਹੈ।


 


author

Tanu

Content Editor

Related News