PM ਮੋਦੀ ਨੇ ਕਾਂਗਰਸ ਦੇ ਕੁਸ਼ਾਸਨ ਦੀਆਂ ਜ਼ੰਜੀਰਾਂ ਤੋੜ ਇਕ ਨਵੀਂ ਕਾਰਜ ਪ੍ਰਣਾਲੀ ਨੂੰ ਦਿੱਤਾ ਜਨਮ : ਚੁੱਘ

06/24/2022 10:39:48 PM

ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਕਾਂਗਰਸ ਦੇ ਕੁਸ਼ਾਸਨ ਦੀਆਂ ਉਨ੍ਹਾਂ ਜ਼ੰਜੀਰਾਂ ਤੋਂ ਮੁਕਤ ਕਰਵਾਇਆ ਹੈ, ਜਿਸ ਸਿਸਟਮ ਨੇ ਦੇਸ਼ ਨੂੰ ਨੈਤਿਕਤਾ ਦੇ ਪਤਾਲ 'ਚ ਧੱਕ ਦਿੱਤਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਬੀਤੇ 8 ਸਾਲ ਦੇ ਕਾਰਜਕਾਲ ਦੌਰਾਨ 2 ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ਦੀ ਚੋਣ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਦੇਸ਼ ਦੇ ਆਖਰੀ ਹਿੱਸੇ 'ਚ ਰਹਿਣ ਵਾਲੇ ਵਿਅਕਤੀ ਨਾਲ ਜੁੜੇ ਹੋਏ ਹਨ। 2017 'ਚ ਇਕ ਦਲਿਤ ਪਰਿਵਾਰ ਦੇ ਸਪੂਤ ਮਾਣਯੋਗ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਹੁਣ ਇਕ ਕਬਾਇਲੀ ਸਮਾਜ ਦੀ ਔਰਤ ਦ੍ਰੌਪਦੀ ਮੁਰਮੂ ਨੂੰ ਰਾਸ਼ਟਰਪਤੀ ਉਮੀਦਵਾਰ ਬਣਾ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਜਿਸ ਤਰ੍ਹਾਂ ਕਾਂਗਰਸ ਪਾਰਟੀ ਨੇ ਆਦਿਵਾਸੀ ਸਮਾਜ ਨੂੰ ਪਿੱਛੇ ਧੱਕ ਦਿੱਤਾ ਸੀ, ਪੀ.ਐੱਮ. ਮੋਦੀ ਨੇ ਉਸੇ ਸਮਾਜ ਦੀ ਇਕ ਔਰਤ ਨੂੰ ਦੇਸ਼ ਦੇ ਸਰਵਉੱਚ ਅਹੁਦੇ ਲਈ ਉਮੀਦਵਾਰ ਐਲਾਨਿਆ ਹੈ।

ਖ਼ਬਰ ਇਹ ਵੀ : ਪੁਲਸ ਮੁਲਾਜ਼ਮਾਂ ’ਤੇ ਫਾਇਰਿੰਗ, ਉਥੇ ਮੂਸੇਵਾਲਾ ਕਤਲ ਮਾਮਲੇ ’ਚ ਗਾਇਕ ਮਨਕੀਰਤ ਨੂੰ ਮਿਲੀ ਕਲੀਨ ਚਿੱਟ, ਪੜ੍ਹੋ TOP 10

ਤਰੁਣ ਚੁੱਘ ਮੁਤਾਬਕ ਇਸ ਤੋਂ ਪਹਿਲਾਂ ਰਾਸ਼ਟਰਪਤੀ ਉਮੀਦਵਾਰ ਦਾ ਐਲਾਨ ਗਾਂਧੀ ਪਰਿਵਾਰ ਨਾਲ ਵਫ਼ਾਦਾਰੀ ਨਿਭਾਉਣ ਵਾਲੇ ਲੋਕਾਂ ਨੂੰ ਪਹਿਲ ਦਿੱਤੀ ਜਾਂਦੀ ਸੀ। ਵੱਡੇ-ਵੱਡੇ ਆਲੀਸ਼ਾਨ ਹੋਟਲਾਂ 'ਚ ਮੀਟਿੰਗਾਂ ਕਰਕੇ ਉਮੀਦਵਾਰਾਂ ਦੀ ਚੋਣ ਕੀਤੀ ਜਾਂਦੀ ਸੀ। ਪ੍ਰਧਾਨ ਮੰਤਰੀ ਨੇ ਕਾਂਗਰਸ ਪਾਰਟੀ ਦੇ ਕੁਸ਼ਾਸਨ ਦੀਆਂ ਇਨ੍ਹਾਂ ਜ਼ੰਜੀਰਾਂ ਨੂੰ ਤੋੜ ਕੇ ਨਵੀਂ ਪ੍ਰੰਪਰਾ ਸ਼ੁਰੂ ਕੀਤੀ ਹੈ। ਭਾਜਪਾ ਵੱਲੋਂ ਐਲਾਨੇ ਗਏ ਰਾਸ਼ਟਰਪਤੀ ਉਮੀਦਵਾਰ ਦਾ ਜੀਵਨ ਸੰਘਰਸ਼ ਨਾਲ ਭਰਿਆ ਹੋਇਆ ਹੈ, ਉਨ੍ਹਾਂ ਕੋਲ ਪ੍ਰਸ਼ਾਸਨਿਕ ਤਜਰਬਾ ਹੈ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੇ ਵਿਧਾਨ ਸਭਾ 'ਚ ਚੁੱਕੇ ਪੰਜਾਬ ਯੂਨੀਵਰਸਿਟੀ ਤੇ ਮੱਤੇਵਾੜਾ ਜੰਗਲ ਦੇ ਮੁੱਦੇ

ਉਨ੍ਹਾਂ 'ਚ ਦੇਸ਼ ਦੇ 135 ਕਰੋੜ ਲੋਕਾਂ ਦੀ ਅਗਵਾਈ ਕਰਨ ਦੀ ਕਾਬਲੀਅਤ ਹੈ। ਰਾਸ਼ਟਰਪਤੀ ਦੀ ਚੋਣ 'ਚ ਐੱਨ.ਡੀ.ਏ. ਦਾ ਉਮੀਦਵਾਰ ਹੀ ਜਿੱਤੇਗਾ। ਇਸ ਵਿੱਚ ਕੋਈ ਸ਼ੱਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਕਾਰੀ ਪੁਰਸਕਾਰਾਂ ਪਦਮ ਸ਼੍ਰੀ ਤੇ ਪਦਮ ਵਿਭੂਸ਼ਣ ਜਾਂ ਕਿਸੇ ਹੋਰ ਪੁਰਸਕਾਰ ਦੀ ਵੰਡ ਬਾਰੇ ਕਾਂਗਰਸ ਦੀ ਸੋਚ ਨੂੰ ਬਦਲਿਆ ਗਿਆ ਹੈ। ਹੁਣ ਉਨ੍ਹਾਂ ਪ੍ਰਤਿਭਾਸ਼ਾਲੀ ਸ਼ਖਸੀਅਤਾਂ ਨੂੰ ਪੁਰਸਕਾਰ ਦਿੱਤੇ ਜਾਂਦੇ ਹਨ, ਜਿਨ੍ਹਾਂ ਨੇ ਜ਼ਮੀਨ 'ਤੇ ਕੰਮ ਕੀਤਾ ਹੈ।

ਇਹ ਵੀ ਪੜ੍ਹੋ : AAP ਦਾ ਪਹਿਲਾ ਬਜਟ; ਸ਼ਰਾਬ ਦੀ ਆਬਕਾਰੀ ਨੀਤੀ ਤੇ ਲੋਕ ਲੁਭਾਉਣੀਆਂ ਗਾਰੰਟੀਆਂ ਨੂੰ ਲਾਗੂ ਕਰਨਾ ਸਰਕਾਰ ਲਈ ਚੁਣੌਤੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News